John 21:19 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
(ਯਿਸੂ ਨੇ ਉਸ ਨੂੰ ਇਹ ਸੂਚਿਤ ਕਰਨ ਲਈ ਕਿਹਾ ਕਿ ਪਰਮੇਸ਼ੁਰ ਨੂੰ ਮਹਿਮਾਮਈ ਕਰਨ ਲਈ ਕਿਸ ਤਰ੍ਹਾਂ ਦੀ ਮੌਤ ਮਰੇਗਾ।) ਅਤੇ ਇਹ ਕਹਿ ਕੇ ਉਸ ਨੇ ਆਖਿਆ, “ਮੇਰਾ ਅਨੁਸਰਣ ਕਰ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਇਹ ਕਹਿ ਕੇ ਦੱਸਿਆ ਕਿ ਪਤਰਸ ਕਿਸ ਤਰ੍ਹਾਂ ਦੀ ਮੌਤ ਦੇ ਦੁਆਰਾ ਪਰਮੇਸ਼ਰ ਦੀ ਵਡਿਆਈ ਕਰੇਗਾ । ਇਹ ਕਹਿਣ ਦੇ ਬਾਅਦ ਯਿਸੂ ਨੇ ਪਤਰਸ ਨੂੰ ਕਿਹਾ, “ਮੇਰੇ ਪਿੱਛੇ ਚੱਲ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਕਥਨ ਦੇ ਦੁਆਰਾ ਯਿਸ਼ੂ ਨੇ ਸੰਕੇਤ ਦਿੱਤਾ ਕਿ ਪਤਰਸ ਕਿਸ ਕਿਸਮ ਦੀ ਮੌਤ ਦੁਆਰਾ ਪਰਮੇਸ਼ਵਰ ਦੀ ਵਡਿਆਈ ਕਰੇਗਾ। ਫਿਰ ਯਿਸ਼ੂ ਨੇ ਪਤਰਸ ਨੂੰ ਕਿਹਾ, “ਮੇਰੇ ਮਗਰ ਚੱਲ।”
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਇਹ ਗੱਲ ਇਸ ਲਈ ਆਖੀ ਭਈ ਪਤਾ ਦੇਵੇ ਜੋ ਉਹ ਕਿਹੜੀ ਮੌਤ ਨਾਲ ਪਰਮੇਸ਼ੁਰ ਦੀ ਵਡਿਆਈ ਕਰੇਗਾ ਅਰ ਇਹ ਕਹਿ ਕੇ ਉਹ ਨੂੰ ਆਖਿਆ, ਮੇਰੇ ਮਗਰ ਹੋ ਤੁਰ
Punjabi ERV
ਯਿਸੂ ਨੇ ਉਸਨੂੰ ਇਹ ਸੂਚਿਤ ਕਰਨ ਲਈ ਕਿਹਾ ਕਿ ਪਰਮੇਸ਼ੁਰ ਨੂੰ ਮਹਿਮਾਮਈ ਕਰਨ ਲਈ ਕਿਸ ਤਰ੍ਹਾਂ ਦੀ ਮੌਤ ਮਰੇਗਾ। ਅਤੇ ਇਹ ਕਹਿਕੇ ਉਸਨੇ ਆਖਿਆ, “ਮੇਰਾ ਅਨੁਸਰਣ ਕਰ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਸੂ ਨੇ ਉਸ ਨੂੰ ਇਹ ਦੱਸਣ ਲਈ ਕਿਹਾ ਕਿ ਪਰਮੇਸ਼ੁਰ ਦੀ ਵਡਿਆਈ ਕਰਨ ਲਈ ਕਿਸ ਤਰ੍ਹਾਂ ਦੀ ਮੌਤ ਮਰੇਗਾ। ਅਤੇ ਇਹ ਕਹਿ ਕੇ ਉਸ ਨੇ ਆਖਿਆ, “ਮੇਰੇ ਮਗਰ ਹੋ ਤੁਰ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوس ایس گلّ نال اشارہ کِیتا پئی اوہ کیہڑی مَوت نال خُدا دی وڈیائی کرے گا تے ایہہ آکھ کے آکھیا میرے مگر آ۔
Punjabi Standard Bible (Punjabi Standard Bible) 2023
ਇਹ ਕਹਿ ਕੇ ਯਿਸੂ ਨੇ ਇਸ ਗੱਲ ਦਾ ਸੰਕੇਤ ਦਿੱਤਾ ਕਿ ਪਤਰਸ ਕਿਸ ਤਰ੍ਹਾਂ ਦੀ ਮੌਤ ਨਾਲ ਪਰਮੇਸ਼ਰ ਦੀ ਮਹਿਮਾ ਕਰੇਗਾ। ਇਹ ਕਹਿਣ ਤੋਂ ਬਾਅਦ ਉਸ ਨੇ ਉਸ ਨੂੰ ਕਿਹਾ, “ਮੇਰੇ ਪਿੱਛੇ ਚੱਲ।”