John 21:20 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਤਰਸ ਆਸੇ-ਪਾਸੇ ਮੁੜਿਆ ਅਤੇ ਵੇਖਿਆ ਕਿ ਜਿਸ ਨੂੰ ਯਿਸੂ ਨੇ ਬਹੁਤ ਪਿਆਰ ਕੀਤਾ ਸੀ ਉਹ ਚੇਲਾ ਪਿੱਛੇ ਆ ਰਿਹਾ ਸੀ। (ਇਹ ਉਹ ਚੇਲਾ ਸੀ ਜਿਹੜਾ ਉਸ ਰਾਤ ਦੇ ਖਾਨੇ ਵੇਲੇ ਯਿਸੂ ਵੱਲ ਝੁਕਿਆ ਸੀ ਤੇ ਆਖਿਆ ਸੀ “ਪ੍ਰਭੂ, ਤੈਨੂੰ ਦੁਸ਼ਮਨਾਂ ਹੱਥੀਂ ਕੌਣ ਫ਼ੜਵਾਏਗਾ?”)
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਤਰਸ ਨੇ ਪਿੱਛੇ ਮੁੜ ਕੇ ਉਸ ਚੇਲੇ ਨੂੰ ਪਿੱਛੇ ਆਉਂਦੇ ਦੇਖਿਆ ਜਿਸ ਨੂੰ ਯਿਸੂ ਪਿਆਰ ਕਰਦੇ ਸਨ । ਇਹ ਉਹ ਚੇਲਾ ਸੀ ਜਿਹੜਾ ਭੋਜਨ ਕਰਦੇ ਹੋਏ ਯਿਸੂ ਦੇ ਸੱਜੇ ਪਾਸੇ ਜੁੜ ਕੇ ਬੈਠਾ ਹੋਇਆ ਸੀ ਅਤੇ ਜਿਸ ਨੇ ਪੁੱਛਿਆ ਸੀ, “ਪ੍ਰਭੂ ਜੀ, ਉਹ ਕੌਣ ਹੈ ਜੋ ਤੁਹਾਨੂੰ ਫੜਵਾਏਗਾ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਤਰਸ ਨੇ ਮੁੜ ਕੇ ਵੇਖਿਆ ਕਿ ਪ੍ਰਭੂ ਯਿਸ਼ੂ ਦਾ ਪਿਆਰਾ ਚੇਲਾ ਵਾਪਸ ਆ ਰਿਹਾ ਹੈ, ਮਤਲਬ ਉਹ ਜਿਹੜਾ ਪਸਾਹ ਦੇ ਤਿਉਹਾਰ ਤੇ ਯਿਸ਼ੂ ਦੇ ਬਹੁਤ ਨੇੜੇ ਬੈਠਾ ਸੀ ਅਤੇ ਜਿਸ ਨੇ ਪ੍ਰਸ਼ਨ ਕੀਤਾ ਸੀ, “ਉਹ ਕੌਣ ਹੈ ਜੋ ਤੁਹਾਡੇ ਨਾਲ ਧੋਖਾ ਕਰ ਰਿਹਾ ਹੈ?”
Punjabi Bible 2016 - ਪਵਿੱਤਰ ਬਾਈਬਲ O.V.
ਪਤਰਸ ਨੇ ਫਿਰ ਕੇ ਉਸ ਚੇਲੇ ਨੂੰ ਮਗਰ ਆਉਂਦਾ ਵੇਖਿਆ ਜਿਹ ਨੂੰ ਯਿਸੂ ਪਿਆਰ ਕਰਦਾ ਸੀ ਅਤੇ ਜਿਹ ਨੇ ਰਾਤ ਦੇ ਖਾਣੇ ਦੇ ਵੇਲੇ ਉਸ ਦੀ ਛਾਤੀ ਉੱਤੇ ਢਾਸਣਾ ਲਾਇਆ ਹੋਇਆ ਆਖਿਆ ਸੀ ਕਿ ਪ੍ਰਭੁ ਜੀ ਉਹ ਕੌਣ ਹੈ ਜੋ ਤੈਨੂੰ ਫੜਵਾਉਂਦਾ ਹੈॽ
Punjabi ERV
ਪਤਰਸ ਆਸੇ-ਪਾਸੇ ਮੁਡ਼ਿਆ ਅਤੇ ਵੇਖਿਆ ਕਿ ਜਿਸਨੂੰ ਯਿਸੂ ਨੇ ਬਹੁਤ ਪਿਆਰ ਕੀਤਾ ਸੀ ਉਹ ਚੇਲਾ ਪਿਛੇ ਆ ਰਿਹਾ ਸੀ। ਇਹ ਉਹ ਚੇਲਾ ਸੀ ਜਿਹਡ਼ਾ ਉਸ ਰਾਤ ਦੇ ਖਾਨੇ ਵੇਲੇ ਯਿਸੂ ਵੱਲ ਝੁਕਿਆ ਸੀ ਤੇ ਆਖਿਆ ਸੀ “ਪ੍ਰਭੂ, ਤੈਨੂੰ ਦੁਸ਼ਮਨਾਂ ਹੱਥੀਂ ਕੌਣ ਫ਼ਡ਼ਵਾਏਗਾ?)
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਤਰਸ ਨੇ ਵੇਖਿਆ ਕਿ ਜਿਸ ਨੂੰ ਯਿਸੂ ਬਹੁਤ ਪਿਆਰ ਕਰਦਾ ਸੀ, ਉਹ ਚੇਲਾ ਪਿਛੇ ਆ ਰਿਹਾ ਸੀ। ਇਹ ਉਹ ਚੇਲਾ ਸੀ ਜਿਹੜਾ ਉਸ ਰਾਤ ਦੇ ਖਾਣੇ ਵੇਲੇ ਯਿਸੂ ਵੱਲ ਝੁਕਿਆ ਸੀ ਤੇ ਆਖਿਆ ਸੀ “ਪ੍ਰਭੂ, ਤੈਨੂੰ ਦੁਸ਼ਮਣਾਂ ਹੱਥੀਂ ਕੌਣ ਫ਼ੜਵਾਏਗਾ?”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پطرس پِچھّاں مُڑ کے اوس شاگِرد نُوں جِہنُوں یِسُوع پیار کر دا سی مگر آؤندیاں ویکھیا جِس رات دی روٹی ویلے وی اوہدی ہِک اُتّے ڈھاسنا لائیاں ہویاں آکھیا سی ”اَے خُداوند اوہ کون اے جیہڑا تینُوں پھڑواؤندا اے؟“
Punjabi Standard Bible (Punjabi Standard Bible) 2023
ਪਤਰਸ ਨੇ ਪਿਛਾਂਹ ਮੁੜ ਕੇ ਉਸ ਚੇਲੇ ਨੂੰ ਪਿੱਛੇ ਆਉਂਦੇ ਵੇਖਿਆ ਜਿਸ ਨੂੰ ਯਿਸੂ ਪਿਆਰ ਕਰਦਾ ਸੀ ਅਤੇ ਜਿਸ ਨੇ ਭੋਜਨ ਖਾਂਦੇ ਸਮੇਂ ਯਿਸੂ ਦੀ ਛਾਤੀ 'ਤੇ ਢਾਸਣਾ ਲਾਏ ਹੋਏ ਉਸ ਨੂੰ ਕਿਹਾ ਸੀ, “ਪ੍ਰਭੂ ਜੀ, ਤੈਨੂੰ ਫੜਵਾਉਣ ਵਾਲਾ ਕੌਣ ਹੈ?”