John 21:25 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਹੋਰ ਵੀ ਬਹੁਤ ਗੱਲਾਂ ਕੀਤੀਆਂ। ਜੇ ਉਹ ਸਾਰੀਆਂ ਇੱਕ-ਇੱਕ ਕਰਕੇ ਲਿਖੀਆਂ ਜਾਂਦੀਆਂ ਤਾਂ ਮੈਂ ਸਮਝਦਾ ਹਾਂ ਕਿ ਸਾਰੀਆਂ ਪੁਸਤਕਾਂ ਲਿਖੇ ਜਾਣ ਲਈ ਸ਼ਾਇਦ ਸਾਰੀ ਦੁਨੀਆਂ ਵੀ ਕਾਫ਼ੀ ਨਾ ਹੁੰਦੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਹੋਰ ਵੀ ਬਹੁਤ ਸਾਰੇ ਕੰਮ ਯਿਸੂ ਨੇ ਕੀਤੇ । ਜੇਕਰ ਸਾਰੇ ਇੱਕ ਇੱਕ ਕਰ ਕੇ ਲਿਖੇ ਜਾਂਦੇ ਤਾਂ ਮੈਂ ਸੋਚਦਾ ਹਾਂ ਕਿ ਜਿਹੜੀਆਂ ਪੁਸਤਕਾਂ ਲਿਖੀਆਂ ਜਾਂਦੀਆਂ, ਉਹ ਸਾਰੇ ਸੰਸਾਰ ਵਿੱਚ ਵੀ ਨਾ ਸਮਾਉਂਦੀਆਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਇਨ੍ਹਾਂ ਤੋਂ ਇਲਾਵਾ ਹੋਰ ਵੀ ਕਈ ਕੰਮ ਕੀਤੇ। ਜੇ ਹਰ ਇੱਕ ਨੂੰ ਵਿਸਤਾਰ ਵਿੱਚ ਦੱਸਿਆ ਜਾਂਦਾ, ਤਾਂ ਮੇਰੇ ਵਿਚਾਰ ਵਿੱਚ, ਸਾਰੀ ਦੁਨੀਆਂ ਵਿੱਚ ਕਿਤਾਬਾਂ ਰੱਖਣ ਲਈ ਜਗ੍ਹਾ ਨਹੀਂ ਹੋਣੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਹੋਰ ਵੀ ਢੇਰ ਸਾਰੇ ਕੰਮ ਹਨ ਜਿਹੜੇ ਯਿਸੂ ਨੇ ਕੀਤੇ। ਜੇ ਉਹ ਸੱਭੇ ਇੱਕ ਇੱਕ ਕਰਕੇ ਲਿਖੇ ਜਾਂਦੇ ਤਾਂ ਮੈਂ ਸਮਝਦਾ ਹਾਂ ਭਈ ਜਿਹੜੀਆਂ ਪੁਸਤਕਾਂ ਲਿਖੀਆਂ ਜਾਂਦੀਆਂ ਓਹ ਜਗਤ ਵਿੱਚ ਭੀ ਨਾ ਸਮਾਉਂਦੀਆਂ!।।
Punjabi ERV
ਯਿਸੂ ਨੇ ਹੋਰ ਵੀ ਬਹੁਤ ਗੱਲਾਂ ਕੀਤੀਆਂ। ਜੇ ਉਹ ਸਾਰੀਆਂ ਇੱਕ-ਇੱਕ ਕਰਕੇ ਲਿਖੀਆਂ ਜਾਂਦੀਆਂ ਤਾਂ ਮੈਂ ਸਮਝਦਾ ਹਾਂ ਕਿ ਸਾਰੀਆਂ ਪੁਸਤਕਾਂ ਲਿਖੇ ਜਾਣ ਲਈ ਸ਼ਾਇਦ ਸਾਰੀ ਦੁਨੀਆਂ ਵੀ ਕਾਫ਼ੀ ਨਾ ਹੁੰਦੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਸੂ ਨੇ ਹੋਰ ਵੀ ਬਹੁਤ ਕੰਮ ਕੀਤੇ। ਜੇ ਉਹ ਸਾਰੇ ਇੱਕ-ਇੱਕ ਕਰਕੇ ਲਿਖੇ ਜਾਂਦੇ ਤਾਂ ਮੈਂ ਸਮਝਦਾ ਹਾਂ ਕਿ ਸਾਰੀਆਂ ਪੁਸਤਕਾਂ ਲਿਖੇ ਜਾਣ ਲਈ ਸ਼ਾਇਦ ਸਾਰਾ ਜਗਤ ਵੀ ਘੱਟ ਹੁੰਦਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ہور ڈھیر سارے کمّ نیں جیہڑے یِسُوع کِیتے۔ جے اوہ وَکھو وکھرے لِکھے جاندے تے مَیں سمجھنا آں پئی جیہڑیاں کِتاباں لِکھیاں جاندِیاں اوہ دُنیا وِچ نا سماندِیاں۔
Punjabi Standard Bible (Punjabi Standard Bible) 2023
ਹੋਰ ਵੀ ਬਹੁਤ ਸਾਰੇ ਕੰਮ ਹਨ ਜਿਹੜੇ ਯਿਸੂ ਨੇ ਕੀਤੇ। ਜੇ ਉਹ ਇੱਕ-ਇੱਕ ਕਰਕੇ ਲਿਖੇ ਜਾਂਦੇ ਤਾਂ ਮੈਂ ਸਮਝਦਾ ਹਾਂ ਜਿਹੜੀਆਂ ਪੁਸਤਕਾਂ ਲਿਖੀਆਂ ਜਾਂਦੀਆਂ ਉਹ ਸੰਸਾਰ ਵਿੱਚ ਵੀ ਨਾ ਸਮਾਉਂਦੀਆਂ।