John 21:3 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਸ਼ਮਊਨ ਪਤਰਸ ਨੇ ਕਿਹਾ, “ਮੈਂ ਮੱਛੀਆਂ ਫ਼ੜਨ ਜਾਂਦਾ ਹਾਂ।” ਦੂਜੇ ਬਾਕੀ ਚੇਲਿਆਂ ਨੇ ਕਿਹਾ, “ਅਸੀਂ ਵੀ ਤੇਰੇ ਨਾਲ ਚੱਲਦੇ ਹਾਂ।” ਤਾਂ ਸਾਰੇ ਚੇਲੇ ਗਏ ਅਤੇ ਬੇੜੀ ਵਿੱਚ ਚੜ੍ਹ੍ਹ ਗਏ। ਉਨ੍ਹਾਂ ਉਸ ਰਾਤ ਮੱਛੀਆਂ ਫ਼ੜਨ ਦੀ ਬਹੁਤ ਕੋਸ਼ਿਸ਼ ਕੀਤੀ ਪਰ ਉਹ ਕੋਈ ਮੱਛੀ ਨਾ ਫ਼ੜ ਸੱਕੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਸ਼ਮਊਨ ਪਤਰਸ ਨੇ ਉਹਨਾਂ ਨੂੰ ਕਿਹਾ, “ਮੈਂ ਮੱਛੀਆਂ ਫੜਨ ਜਾ ਰਿਹਾ ਹਾਂ ।” ਉਹਨਾਂ ਨੇ ਪਤਰਸ ਨੂੰ ਕਿਹਾ, “ਅਸੀਂ ਵੀ ਤੇਰੇ ਨਾਲ ਚੱਲਦੇ ਹਾਂ ।” ਉਹ ਕਿਸ਼ਤੀ ਵਿੱਚ ਚੜ੍ਹ ਗਏ ਪਰ ਉਸ ਰਾਤ ਉਹਨਾਂ ਨੇ ਕੁਝ ਨਾ ਫੜਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸ਼ਿਮਓਨ ਪਤਰਸ ਨੇ ਉਹਨਾਂ ਨੂੰ ਕਿਹਾ, “ਮੈਂ ਫਿਰ ਤੋਂ ਮੱਛੀਆਂ ਫੜਨ ਦਾ ਕੰਮ ਸ਼ੁਰੂ ਕਰ ਰਿਹਾ ਹਾਂ।” ਬਾਕੀ ਸਾਰਿਆਂ ਨੇ ਕਿਹਾ, “ਚੱਲੋ ਅਸੀਂ ਵੀ ਤੁਹਾਡੇ ਨਾਲ ਚੱਲਦੇ ਹਾਂ।” ਫਿਰ ਉਹ ਉੱਥੋਂ ਤੁਰ ਪਏ ਅਤੇ ਕਿਸ਼ਤੀ ਵਿੱਚ ਚੜ੍ਹ ਗਏ। ਉਸ ਰਾਤ ਉਹ ਇੱਕ ਵੀ ਮੱਛੀ ਨਾ ਫੜ ਸਕੇ।
Punjabi Bible 2016 - ਪਵਿੱਤਰ ਬਾਈਬਲ O.V.
ਸ਼ਮਊਨ ਪਤਰਸ ਨੇ ਉਨ੍ਹਾਂ ਨੂੰ ਆਖਿਆ, ਮੈਂ ਮੱਛੀਆਂ ਫੜਨ ਨੂੰ ਜਾਂਦਾ ਹਾਂ। ਉਨ੍ਹਾਂ ਉਸ ਨੂੰ ਕਿਹਾ, ਅਸੀਂ ਭੀ ਤੇਰੇ ਨਾਲ ਚੱਲਦੇ ਹਾਂ। ਓਹ ਨਿੱਕਲ ਕੇ ਬੇੜੀ ਉੱਤੇ ਚੜ੍ਹੇ ਅਤੇ ਉਸ ਰਾਤ ਕੁਝ ਨਾ ਫੜਿਆ
Punjabi ERV
ਸ਼ਮਊਨ ਪਤਰਸ ਨੇ ਕਿਹਾ, “ਮੈਂ ਮਛੀਆਂ ਫ਼ਡ਼ਨ ਜਾਂਦਾ ਹਾਂ।” ਦੂਜੇ ਬਾਕੀ ਚੇਲਿਆਂ ਨੇ ਕਿਹਾ, “ਅਸੀਂ ਵੀ ਤੇਰੇ ਨਾਲ ਚੱਲਦੇ ਹਾਂ।” ਤਾਂ ਸਾਰੇ ਚੇਲੇ ਗਏ ਅਤੇ ਬੇਡ਼ੀ ਵਿੱਚ ਚਢ਼ ਗਏ। ਉਨ੍ਹਾਂ ਉਸ ਰਾਤ ਮਛੀਆਂ ਫ਼ਡ਼ਨ ਦੀ ਬਹੁਤ ਕੋਸ਼ਿਸ਼ ਕੀਤੀ ਪਰ ਉਹ ਕੋਈ ਮਛੀ ਨਾ ਫ਼ਡ਼ ਸਕੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸ਼ਮਊਨ ਪਤਰਸ ਨੇ ਕਿਹਾ, “ਮੈਂ ਮੱਛੀਆਂ ਫ਼ੜਨ ਜਾਂਦਾ ਹਾਂ।” ਦੂਜੇ ਬਾਕੀ ਚੇਲਿਆਂ ਨੇ ਕਿਹਾ, “ਅਸੀਂ ਵੀ ਤੇਰੇ ਨਾਲ ਚੱਲਦੇ ਹਾਂ।” ਤਦ ਸਾਰੇ ਚੇਲੇ ਗਏ ਅਤੇ ਬੇੜੀ ਉੱਤੇ ਚੜ ਗਏ। ਉਨ੍ਹਾਂ ਉਸ ਰਾਤ ਮੱਛੀਆਂ ਫ਼ੜਨ ਦੀ ਬਹੁਤ ਕੋਸ਼ਿਸ਼ ਕੀਤੀ, ਪਰ ਉਹ ਕੋਈ ਮੱਛੀ ਨਾ ਫ਼ੜ ਸਕੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
شمعُون پطرس اوہناں نُوں آکھیا مَیں مچھّیاں پھڑن جانا آں۔ اوہ اوہنوں آکھن لگّے۔ اسی وی تیرے نال چلنے آں۔ اوہ باہر نِکلے تے بیڑی اُتّے چڑھ بَیٹھے تے اوس رات کُجھ نا پھڑیا۔
Punjabi Standard Bible (Punjabi Standard Bible) 2023
ਸ਼ਮਊਨ ਪਤਰਸ ਨੇ ਉਨ੍ਹਾਂ ਨੂੰ ਕਿਹਾ, “ਮੈਂ ਮੱਛੀਆਂ ਫੜਨ ਜਾ ਰਿਹਾ ਹਾਂ।” ਉਨ੍ਹਾਂ ਨੇ ਉਸ ਨੂੰ ਕਿਹਾ, “ਅਸੀਂ ਵੀ ਤੇਰੇ ਨਾਲ ਚੱਲਦੇ ਹਾਂ।” ਉਹ ਨਿੱਕਲ ਕੇ ਕਿਸ਼ਤੀ ਉੱਤੇ ਚੜ੍ਹ ਗਏ, ਪਰ ਉਸ ਰਾਤ ਉਨ੍ਹਾਂ ਕੁਝ ਨਾ ਫੜਿਆ।