John 21:6 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਉਨ੍ਹਾਂ ਨੂੰ ਕਿਹਾ ਕਿ ਆਪਣਾ ਜਾਲ ਬੇੜੀ ਦੇ ਸੱਜੇ ਪਾਸੇ ਪਾਣੀ ਵਿੱਚ ਸੁੱਟੋ ਉੱਥੇ ਤੁਹਾਨੂੰ ਕੁਝ ਮੱਛੀਆਂ ਮਿਲਣਗੀਆਂ ਤਾਂ ਚੇਲਿਆਂ ਨੇ ਇੰਝ ਹੀ ਕੀਤਾ। ਉਨ੍ਹਾਂ ਨੂੰ ਉੱਥੇ ਮੱਛੀਆਂ ਮਿਲੀਆਂ। ਜਿਵੇਂ ਕਿ ਜਾਲ ਬਹੁਤ ਭਾਰਾ ਹੋ ਗਿਆ ਹੋਵੇ ਤੇ ਉਹ ਇਸ ਨੂੰ ਬੇੜੀ ਵੱਲ ਖਿੱਚਣ ਦੇ ਅਯੋਗ ਸਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਚੇਲਿਆਂ ਨੂੰ ਕਿਹਾ, “ਕਿਸ਼ਤੀ ਦੇ ਸੱਜੇ ਪਾਸੇ ਜਾਲ ਸੁੱਟੋ ਤਾਂ ਤੁਸੀਂ ਕੁਝ ਫੜੋਗੇ ।” ਉਹਨਾਂ ਨੇ ਜਾਲ ਸੁੱਟਿਆ, ਤਾਂ ਉਸ ਵਿੱਚ ਬਹੁਤ ਸਾਰੀਆਂ ਮੱਛੀਆਂ ਫਸ ਗਈਆਂ ਇੱਥੋਂ ਤੱਕ ਕਿ ਉਹ ਜਾਲ ਖਿੱਚ ਨਾ ਸਕੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਉਹਨਾਂ ਨੂੰ ਕਿਹਾ, “ਜੇ ਤੁਸੀਂ ਕਿਸ਼ਤੀ ਦੇ ਸੱਜੇ ਪਾਸੇ ਜਾਲ ਸੁੱਟੋਗੇ ਤਾਂ ਤੁਹਾਨੂੰ ਮੱਛੀਆਂ ਮਿਲਣਗੀਆਂ।” ਉਹਨਾਂ ਨੇ ਜਾਲ ਸੁੱਟਿਆ ਅਤੇ ਉਹਨਾਂ ਕੋਲ ਇੰਨੀਆਂ ਮੱਛੀਆਂ ਆਈਆਂ ਕਿ ਉਹ ਜਾਲ ਖਿੱਚ ਨਾ ਸਕੇ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਹ ਨੇ ਉਨ੍ਹਾਂ ਨੂੰ ਆਖਿਆ, ਬੇੜੀ ਦੇ ਸੱਜੇ ਪਾਸੇ ਜਾਲ ਪਾਓ ਤਾਂ ਤੁਹਾਨੂੰ ਲੱਭੇਗਾॽ ਸੋ ਉਨ੍ਹਾਂ ਪਾਇਆ ਅਤੇ ਮੱਛੀਆਂ ਦੇ ਬਹੁਤ ਹੋਣ ਕਰਕੇ ਉਹ ਨੂੰ ਫੇਰ ਖਿੱਚ ਨਾ ਸੱਕੇ
Punjabi ERV
ਯਿਸੂ ਨੇ ਉਨ੍ਹਾਂ ਨੂੰ ਕਿਹਾ ਕਿ ਆਪਣਾ ਜਾਲ ਬੇਡ਼ੀ ਦੇ ਸੱਜੇ ਪਾਸੇ ਪਾਣੀ ਵਿੱਚ ਸੁੱਟੋ ਉਥੇ ਤੁਹਾਨੂੰ ਕੁਝ ਮਛੀਆਂ ਮਿਲਣਗੀਆਂ ਤਾਂ ਚੇਲਿਆਂ ਨੇ ਇੰਝ ਹੀ ਕੀਤਾ। ਉਨ੍ਹਾਂ ਨੂੰ ਉਥੇ ਮਛੀਆਂ ਮਿਲੀਆਂ। ਜਿਵੇਂ ਕਿ ਜਾਲ ਬਹੁਤ ਭਾਰਾ ਹੋ ਗਿਆ ਹੋਵੇ ਤੇ ਉਹ ਇਸਨੂੰ ਬੇਡ਼ੀ ਵੱਲ ਖਿਚ੍ਚਣ ਦੇ ਅਯੋਗ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਸੂ ਨੇ ਉਨ੍ਹਾਂ ਨੂੰ ਕਿਹਾ ਕਿ ਆਪਣਾ ਜਾਲ਼ ਬੇੜੀ ਦੇ ਸੱਜੇ ਪਾਸੇ ਪਾਣੀ ਵਿੱਚ ਸੁੱਟੋ ਉੱਥੇ ਤੁਹਾਨੂੰ ਕੁਝ ਮੱਛੀਆਂ ਮਿਲਣਗੀਆਂ ਤਾਂ ਚੇਲਿਆਂ ਨੇ ਓਸੇ ਤਰ੍ਹਾਂ ਹੀ ਕੀਤਾ। ਉਨ੍ਹਾਂ ਨੂੰ ਉੱਥੇ ਮੱਛੀਆਂ ਮਿਲੀਆਂ। ਜਾਲ਼ ਬਹੁਤ ਭਾਰਾ ਹੋ ਗਿਆ ਤੇ ਉਹ ਇਸ ਨੂੰ ਬੇੜੀ ਵੱਲ ਖਿੱਚ ਨਾ ਸਕੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوس اوہناں نُوں آکھیا بیڑیوں سَجّے پاسے جال سُٹّو تاں پھڑو گے۔ سو اوہناں سُٹّیا تے ہُن بتھیریاں مچھّیاں دے سبّب کر کے اوہ اوہنوں کھِچّ نا سکے۔
Punjabi Standard Bible (Punjabi Standard Bible) 2023
ਉਸ ਨੇ ਉਨ੍ਹਾਂ ਨੂੰ ਕਿਹਾ, “ਕਿਸ਼ਤੀ ਦੇ ਸੱਜੇ ਪਾਸੇ ਜਾਲ਼ ਪਾਓ ਤਾਂ ਤੁਹਾਨੂੰ ਮਿਲਣਗੀਆਂ।” ਸੋ ਉਨ੍ਹਾਂ ਨੇ ਪਾਇਆ ਅਤੇ ਮੱਛੀਆਂ ਬਹੁਤੀਆਂ ਹੋਣ ਕਰਕੇ ਉਹ ਜਾਲ਼ ਨੂੰ ਖਿੱਚ ਨਾ ਸਕੇ।