John 3:19 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਲੋਕਾਂ ਦਾ ਇਸ ਤੱਥ ਉੱਤੇ ਨਿਰਨਾ ਕੀਤਾ ਜਾਵੇਗਾ, ਚਾਨਣ ਸੰਸਾਰ ਵਿੱਚ ਆ ਚੁੱਕਿਆ ਹੈ, ਪਰ ਲੋਕਾਂ ਨੇ ਚਾਨਣ ਨੂੰ ਪਸੰਦ ਨਹੀਂ ਕੀਤਾ। ਉਹ ਸਿਰਫ਼ ਹਨੇਰਾ ਹੀ ਚਾਹੁੰਦੇ ਸਨ। ਕਿਉਂਕਿ ਜਿਹੜੀਆਂ ਗੱਲਾਂ ਉਨ੍ਹਾਂ ਨੇ ਕੀਤੀਆਂ ਉਹ ਭਰਿਸ਼ਟ ਸਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਦੋਸ਼ੀ ਠਹਿਰਾਏ ਜਾਣ ਦਾ ਕਾਰਨ ਇਹ ਹੈ ਕਿ ਚਾਨਣ ਸੰਸਾਰ ਵਿੱਚ ਆਇਆ ਪਰ ਮਨੁੱਖਾਂ ਨੇ ਚਾਨਣ ਦੀ ਥਾਂ ਹਨੇਰੇ ਨੂੰ ਪਿਆਰ ਕੀਤਾ ਕਿਉਂਕਿ ਉਹਨਾਂ ਦੇ ਕੰਮ ਬੁਰੇ ਸਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹਨਾਂ ਦੇ ਦੋਸ਼ੀ ਠਹਿਰਨ ਦਾ ਕਾਰਨ ਇਹ ਹੈ: ਕਿ ਚਾਨਣ ਸੰਸਾਰ ਵਿੱਚ ਆਇਆ ਸੀ ਪਰ ਮਨੁੱਖਾਂ ਨੇ ਚਾਨਣ ਨੂੰ ਪਸੰਦ ਨਹੀਂ ਕੀਤਾ। ਪਰ ਉਹਨਾਂ ਨੇ ਹਨੇਰੇ ਨੂੰ ਪਿਆਰ ਕੀਤਾ ਕਿਉਂਕਿ ਉਹਨਾਂ ਦੇ ਕੰਮ ਬੁਰੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਦੋਸ਼ੀ ਠਹਿਰਨ ਦਾ ਇਹ ਕਾਰਨ ਹੈ ਕਿ ਚਾਨਣ ਜਗਤ ਵਿੱਚ ਆਇਆ ਅਤੇ ਮਨੁੱਖਾਂ ਨੇ ਏਸ ਲਈ ਭਈ ਉਨ੍ਹਾਂ ਦੇ ਕੰਮ ਭੈੜੇ ਸਨ ਅਨ੍ਹੇਰੇ ਨੂੰ ਚਾਨਣ ਨਾਲੋਂ ਵਧੀਕ ਪਿਆਰ ਕੀਤਾ
Punjabi ERV
ਲੋਕਾਂ ਦਾ ਇਸ ਤਥ ਉੱਤੇ ਨਿਰਣਾ ਕੀਤਾ ਜਾਵੇਗਾ, ਚਾਨਣ ਸੰਸਾਰ ਵਿੱਚ ਆ ਚੁਕਿਆ ਹੈ, ਪਰ ਲੋਕਾਂ ਨੇ ਚਾਨਣ ਨੂੰ ਪਸੰਦ ਨਹੀਂ ਕੀਤਾ। ਉਹ ਸਿਰਫ਼ ਹਨੇਰਾ ਹੀ ਚਾਹੁੰਦੇ ਸਨ। ਕਿਉਂਕਿ ਜਿਹਡ਼ੀਆਂ ਗੱਲਾਂ ਉਨ੍ਹਾਂ ਨੇ ਕੀਤੀਆਂ ਉਹ ਭਰਿਸ਼ਟ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਲੋਕਾਂ ਦਾ ਦੋਸ਼ੀ ਬਣਨ ਦਾ ਕਾਰਨ ਇਹ ਹੈ ਕਿ ਚਾਨਣ ਸੰਸਾਰ ਵਿੱਚ ਆ ਚੁੱਕਿਆ ਹੈ, ਪਰ ਲੋਕਾਂ ਨੇ ਚਾਨਣ ਨੂੰ ਪਸੰਦ ਨਹੀਂ ਕੀਤਾ। ਉਹ ਸਿਰਫ਼ ਹਨੇਰੇ ਦੇ ਕੰਮਾਂ ਨੂੰ ਹੀ ਚਾਹੁੰਦੇ ਸਨ। ਕਿਉਂਕਿ ਜਿਹੜੀਆਂ ਗੱਲਾਂ ਉਨ੍ਹਾਂ ਨੇ ਕੀਤੀਆਂ ਉਹ ਭਰਿਸ਼ਟ ਸਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے عدالت ایہی اے۔ پئی چانن دُنیا وِچ آیا اے تے بندیاں ہنیرے نُوں چانن نالوں وَدّھ پیار کِیتا ایس کر کے پئی اوہناں دے کمّ بَھیڑے سن۔
Punjabi Standard Bible (Punjabi Standard Bible) 2023
ਦੋਸ਼ ਇਹ ਹੈ ਕਿ ਚਾਨਣ ਸੰਸਾਰ ਵਿੱਚ ਆਇਆ ਅਤੇ ਮਨੁੱਖਾਂ ਨੇ ਹਨੇਰੇ ਨੂੰ ਚਾਨਣ ਨਾਲੋਂ ਵੱਧ ਪਿਆਰ ਕੀਤਾ ਕਿਉਂਕਿ ਉਨ੍ਹਾਂ ਦੇ ਕੰਮ ਬੁਰੇ ਸਨ।