John 3:2 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇੱਕ ਰਾਤ ਨਿਕੋਦੇਮੁਸ ਯਿਸੂ ਕੋਲ ਆਇਆ। ਅਤੇ ਆਖਿਆ, “ਗੁਰੂ ਜੀ ਅਸੀਂ ਜਾਣਦੇ ਹਾਂ ਕਿ ਤੁਸੀਂ ਪਰਮੇਸ਼ੁਰ ਦੇ ਭੇਜੇ ਹੋਏ ਇੱਕ ਗੁਰੂ ਹੋ। ਤੁਸੀਂ ਜੋ ਕਰਾਮਾਤਾਂ ਕਰਦੇ ਹੋ ਪਰਮੇਸ਼ੁਰ ਦੀ ਸਹਾਇਤਾ ਤੋਂ ਬਿਨਾ ਕੋਈ ਨਹੀਂ ਕਰ ਸੱਕਦਾ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਇੱਕ ਰਾਤ ਯਿਸੂ ਕੋਲ ਆਇਆ ਅਤੇ ਉਹਨਾਂ ਨੂੰ ਕਿਹਾ, “ਹੇ ਰੱਬੀ, ਅਸੀਂ ਜਾਣਦੇ ਹਾਂ ਕਿ ਤੁਸੀਂ ਪਰਮੇਸ਼ਰ ਵੱਲੋਂ ਭੇਜੇ ਹੋਏ ਗੁਰੂ ਹੋ । ਕੋਈ ਵੀ ਇਹ ਚਮਤਕਾਰੀ ਚਿੰਨ੍ਹ ਜਿਹੜੇ ਤੁਸੀਂ ਦਿਖਾਉਂਦੇ ਹੋ, ਨਹੀਂ ਦਿਖਾ ਸਕਦਾ ਜਦੋਂ ਤੱਕ ਕਿ ਪਰਮੇਸ਼ਰ ਉਸ ਦੇ ਨਾਲ ਨਾ ਹੋਣ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਰਾਤ ਦੇ ਸਮੇਂ ਯਿਸ਼ੂ ਦੇ ਕੋਲ ਆਇਆ ਅਤੇ ਯਿਸ਼ੂ ਨੂੰ ਕਿਹਾ, “ਰੱਬੀ, ਅਸੀਂ ਜਾਣਦੇ ਹਾਂ ਕਿ ਤੁਸੀਂ ਪਰਮੇਸ਼ਵਰ ਵੱਲੋਂ ਭੇਜੇ ਗਏ ਗੁਰੂ ਹੋ ਕਿਉਂਕਿ ਇਹ ਅਨੌਖੇ ਕੰਮ, ਜੋ ਤੁਸੀਂ ਕਰਦੇ ਹੋ, ਹੋਰ ਕੋਈ ਵੀ ਨਹੀਂ ਕਰ ਸਕਦਾ ਜਦੋਂ ਤੱਕ ਪਰਮੇਸ਼ਵਰ ਉਸ ਦੇ ਨਾਲ ਨਾ ਹੋਵੇ।”
Punjabi Bible 2016 - ਪਵਿੱਤਰ ਬਾਈਬਲ O.V.
ਉਹ ਰਾਤ ਨੂੰ ਯਿਸੂ ਦੇ ਕੋਲ ਆਇਆ ਅਤੇ ਉਸ ਨੂੰ ਆਖਿਆ, ਸੁਆਮੀ ਜੀ ਅਸੀਂ ਜਾਣਦੇ ਹਾਂ ਜੋ ਤੁਸੀਂ ਗੁਰੂ ਹੋ ਕੇ ਪਰਮੇਸ਼ੁਰ ਦੀ ਵੱਲੋਂ ਆਏ ਹੋ ਕਿਉਂਕਿ ਏਹ ਨਿਸ਼ਾਨ ਜਿਹੜੇ ਤੁਸੀਂ ਵਿਖਾਲਦੇ ਹੋ ਕੋਈ ਭੀ ਨਹੀਂ ਵਿਖਾ ਸੱਕਦਾ ਜੇ ਪਰਮੇਸ਼ੁਰ ਉਹ ਦੇ ਨਾਲ ਨਾ ਹੋਵੇ
Punjabi ERV
ਇੱਕ ਰਾਤ ਨਿਕੋਦੇਮੁਸ ਯਿਸੂ ਕੋਲ ਆਇਆ। ਅਤੇ ਆਖਿਆ, “ਗੁਰੂ ਜੀ ਅਸੀਂ ਜਾਣਦੇ ਹਾਂ ਕਿ ਤੁਸੀਂ ਪਰਮੇਸ਼ੁਰ ਦੇ ਭੇਜੇ ਹੋਏ ਇੱਕ ਗੁਰੂ ਹੋ। ਤੁਸੀਂ ਜੋ ਕਰਾਮਾਤਾਂ ਕਰਦੇ ਹੋ ਪਰਮੇਸ਼ੁਰ ਦੀ ਸਹਾਇਤਾ ਤੋਂ ਬਿਨਾ ਕੋਈ ਨਹੀਂ ਕਰ ਸਕਦਾ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇੱਕ ਰਾਤ ਨਿਕੋਦਿਮੁਸ ਯਿਸੂ ਕੋਲ ਆਇਆ ਅਤੇ ਆਖਿਆ, “ਗੁਰੂ ਜੀ ਅਸੀਂ ਜਾਣਦੇ ਹਾਂ ਕਿ ਤੁਸੀਂ ਪਰਮੇਸ਼ੁਰ ਦੇ ਭੇਜੇ ਹੋਏ ਇੱਕ ਗੁਰੂ ਹੋ। ਤੁਸੀਂ ਜੋ ਚਮਤਕਾਰ ਕਰਦੇ ਹੋ ਪਰਮੇਸ਼ੁਰ ਦੀ ਸਹਾਇਤਾ ਤੋਂ ਬਿਨ੍ਹਾਂ ਕੋਈ ਨਹੀਂ ਕਰ ਸਕਦਾ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہ رات دے ویلے اوہدے کول آیا تے اوہنوں آکھیا اَے ربّی اسی جاننے آں پئی تُوں خُدا ولّوں اُستاد ہو کے آیا ایں کیوں جو ایہہ کراماتاں جیہڑیاں تُوں کرنا ایں کوئی نئیں کر سکدا جے خُدا اوہدے نال نا ہوئے۔
Punjabi Standard Bible (Punjabi Standard Bible) 2023
ਉਹ ਰਾਤ ਨੂੰ ਯਿਸੂ ਕੋਲ ਆਇਆ ਅਤੇ ਉਸ ਨੂੰ ਕਿਹਾ, “ਹੇ ਰੱਬੀ, ਅਸੀਂ ਜਾਣਦੇ ਹਾਂ ਕਿ ਤੁਸੀਂ ਪਰਮੇਸ਼ਰ ਦੀ ਵੱਲੋਂ ਆਏ ਹੋਏ ਗੁਰੂ ਹੋ, ਕਿਉਂਕਿ ਇਹ ਚਿੰਨ੍ਹ ਜਿਹੜੇ ਤੁਸੀਂ ਵਿਖਾਉਂਦੇ ਹੋ ਕੋਈ ਵੀ ਨਹੀਂ ਵਿਖਾ ਸਕਦਾ ਜੇ ਪਰਮੇਸ਼ਰ ਉਸ ਦੇ ਨਾਲ ਨਾ ਹੋਵੇ।”