John 3:20 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜਿਹੜਾ ਬੰਦਾ ਪਾਪ ਕਰਦਾ ਹੈ ਉਹ ਚਾਨਣ ਨੂੰ ਨਫ਼ਰਤ ਕਰਦਾ ਹੈ। ਉਹ ਚਾਨਣ ਵੱਲ ਨਹੀਂ ਆਉਂਦਾ, ਕਿਉਂ ਕਿ ਚਾਨਣ ਉਸ ਦੀਆਂ ਬਦ ਕਰਨੀਆਂ ਨੂੰ ਵਿਖਾ ਦੇਵੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜੋ ਕੋਈ ਵੀ ਬੁਰੇ ਕੰਮ ਕਰਦਾ ਹੈ, ਉਹ ਚਾਨਣ ਨਾਲ ਘਿਰਣਾ ਕਰਦਾ ਹੈ ਅਤੇ ਉਹ ਚਾਨਣ ਦੇ ਨੇੜੇ ਨਹੀਂ ਆਉਂਦਾ ਕਿ ਕਿਤੇ ਉਸ ਦੇ ਬੁਰੇ ਕੰਮ ਪ੍ਰਗਟ ਨਾ ਹੋ ਜਾਣ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਿਹੜਾ ਵਿਅਕਤੀ ਬੁਰੇ ਕੰਮ ਕਰਦਾ ਹੈ ਉਹ ਚਾਨਣ ਤੋਂ ਨਫ਼ਰਤ ਕਰਦਾ ਅਤੇ ਚਾਨਣ ਵਿੱਚ ਨਹੀਂ ਆਉਂਦਾ ਹੈ ਕਿ ਕਿਤੇ ਉਸ ਦੇ ਕੰਮ ਪ੍ਰਗਟ ਨਾ ਹੋਣ ਜਾਣ;
Punjabi Bible 2016 - ਪਵਿੱਤਰ ਬਾਈਬਲ O.V.
ਹਰੇਕ ਜੋ ਮੰਦੇ ਕੰਮ ਕਰਦਾ ਹੈ ਸੋ ਚਾਨਣ ਨਾਲ ਵੈਰ ਰੱਖਦਾ ਹੈ ਅਤੇ ਚਾਨਣ ਕੋਲ ਨਹੀਂ ਆਉਂਦਾ ਕਿਤੇ ਐਉਂ ਨਾ ਹੋਵੇ ਜੋ ਉਹ ਦੇ ਕੰਮ ਜ਼ਾਹਰ ਹੋਣ
Punjabi ERV
ਜਿਹਡ਼ਾ ਬੰਦਾ ਪਾਪ ਕਰਦਾ ਹੈ ਉਹ ਚਾਨਣ ਨੂੰ ਨਫ਼ਰਤ ਕਰਦਾ ਹੈ। ਉਹ ਚਾਨਣ ਵੱਲ ਨਹੀਂ ਆਉਂਦਾ, ਕਿਉਂਕਿ ਚਾਨਣ ਉਸਦੀਆਂ ਬਦ ਕਰਨੀਆਂ ਨੂੰ ਵਿਖਾ ਦੇਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜਾ ਬੰਦਾ ਪਾਪ ਕਰਦਾ ਹੈ ਉਹ ਚਾਨਣ ਤੋਂ ਨਫ਼ਰਤ ਕਰਦਾ ਹੈ। ਉਹ ਚਾਨਣ ਵੱਲ ਨਹੀਂ ਆਉਂਦਾ, ਕਿਉਂਕਿ ਚਾਨਣ ਉਸ ਦੇ ਬੁਰੇ ਕੰਮਾਂ ਨੂੰ ਪ੍ਰਗਟ ਕਰ ਦੇਵੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو جیہڑا کوئی بُریائی کر دا اے۔ چانن نال وَیر رکھدا اے تے چانن کول نئیں آؤندا۔ کِتے ایویں نا ہوئے پئی اوہدیاں کمّاں دی ملامت کِیتی جائے۔
Punjabi Standard Bible (Punjabi Standard Bible) 2023
ਹਰੇਕ ਜੋ ਬੁਰੇ ਕੰਮ ਕਰਦਾ ਹੈ ਉਹ ਚਾਨਣ ਨਾਲ ਵੈਰ ਰੱਖਦਾ ਹੈ ਅਤੇ ਚਾਨਣ ਕੋਲ ਨਹੀਂ ਆਉਂਦਾ ਕਿ ਕਿਤੇ ਅਜਿਹਾ ਨਾ ਹੋਵੇ ਕਿ ਉਸ ਦੇ ਕੰਮ ਪਰਗਟ ਹੋ ਜਾਣ।