John 3:23 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯੂਹੰਨਾ ਵੀ ਏਨੋਨ ਵਿੱਚ ਲੋਕਾਂ ਨੂੰ ਬਪਤਿਸਮਾ ਦੇ ਰਿਹਾ ਸੀ। ਏਨੋਨ ਸਾਲਿਮ ਦੇ ਨੇੜੇ ਹੈ। ਯੂਹੰਨਾ ਉੱਥੇ ਇਸ ਲਈ ਬਪਤਿਸਮਾ ਦੇ ਰਿਹਾ ਸੀ ਕਿਉਂਕਿ ਉੱਥੇ ਅਥਾਹ ਪਾਣੀ ਸੀ। ਲੋਕ ਉੱਥੇ ਬਪਤਿਸਮਾ ਲੈਣ ਲਈ ਜਾ ਰਹੇ ਸਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯੂਹੰਨਾ ਵੀ ਸਾਲੇਮ ਦੇ ਨੇੜੇ ਏਨੋਨ ਵਿੱਚ ਲੋਕਾਂ ਨੂੰ ਬਪਤਿਸਮਾ ਦੇ ਰਿਹਾ ਸੀ ਕਿਉਂਕਿ ਉੱਥੇ ਪਾਣੀ ਬਹੁਤ ਸੀ ਅਤੇ ਲੋਕ ਆ ਕੇ ਬਪਤਿਸਮਾ ਲੈ ਰਹੇ ਸਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯੋਹਨ ਵੀ ਸ਼ਾਲੇਮ ਦੇ ਨੇੜੇ ਨਗਰ ਏਨੋਨ ਵਿੱਚ ਬਪਤਿਸਮਾ ਦਿੰਦੇ ਸਨ ਕਿਉਂਕਿ ਉੱਥੇ ਪਾਣੀ ਬਹੁਤ ਸੀ। ਲੋਕ ਉੱਥੇ ਬਪਤਿਸਮਾ ਲੈਣ ਜਾਂਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਯੂਹੰਨਾ ਵੀ ਸਲੀਮ ਦੇ ਨੇੜੇ ਐਨੋਨ ਵਿੱਚ ਬਪਤਿਮਸਾ ਦਿੰਦਾ ਸੀ ਕਿਉਂਕਿ ਉੱਥੇ ਜਲ ਬਹੁਤ ਸੀ ਅਤੇ ਲੋਕ ਆਉਂਦੇ ਅਤੇ ਬਪਤਿਸਮਾ ਲੈਂਦੇ ਸਨ
Punjabi ERV
ਯੂਹੰਨਾ ਵੀ ਏਨੋਨ ਵਿੱਚ ਲੋਕਾਂ ਨੂੰ ਬਪਤਿਸਮਾ ਦੇ ਰਿਹਾ ਸੀ। ਏਨੋਨ ਸਾਲਿਮ ਦੇ ਨੇਡ਼ੇ ਹੈ। ਯੂਹੰਨਾ ਉਥੇ ਇਸ ਲਈ ਬਪਤਿਸਮਾ ਦੇ ਰਿਹਾ ਸੀ ਕਿਉਂਕਿ ਉਥੇ ਅਥਾਹ ਪਾਣੀ ਸੀ। ਲੋਕ ਉਥੇ ਬਪਤਿਸਮਾ ਲੈਣ ਲਈ ਜਾ ਰਹੇ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯੂਹੰਨਾ ਵੀ ਏਨੋਨ ਵਿੱਚ ਲੋਕਾਂ ਨੂੰ ਬਪਤਿਸਮਾ ਦੇ ਰਿਹਾ ਸੀ। ਏਨੋਨ ਸਾਲੇਮ ਦੇ ਨੇੜੇ ਹੈ। ਯੂਹੰਨਾ ਉੱਥੇ ਇਸ ਲਈ ਬਪਤਿਸਮਾ ਦਿੰਦਾ ਸੀ ਕਿਉਂਕਿ ਉੱਥੇ ਬਹੁਤ ਪਾਣੀ ਸੀ। ਲੋਕ ਉੱਥੇ ਬਪਤਿਸਮਾ ਲੈਣ ਲਈ ਜਾਂਦੇ ਸਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے یُوحنّا وی شالِیم دے نیڑے عینون وِچ بپتِسمہ دیندا سی ایس لئی پئی اوس تھاں بُہت پانی سی۔ تے لوک آوندے تے بپتِسمہ لَیندے سن۔
Punjabi Standard Bible (Punjabi Standard Bible) 2023
ਯੂਹੰਨਾ ਵੀ ਸਲੀਮ ਦੇ ਨੇੜੇ ਐਨੋਨ ਵਿੱਚ ਬਪਤਿਸਮਾ ਦਿੰਦਾ ਸੀ, ਕਿਉਂਕਿ ਉੱਥੇ ਪਾਣੀ ਬਹੁਤ ਸੀ ਅਤੇ ਲੋਕ ਆ ਕੇ ਬਪਤਿਸਮਾ ਲੈਂਦੇ ਸਨ।