John 3:26 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਚੇਲੇ ਯੂਹੰਨਾ ਕੋਲ ਆਏ ਅਤੇ ਆਖਿਆ, “ਗੁਰੂ ਜੀ, ਕੀ ਤੁਹਾਨੂੰ ਉਹ ਆਦਮੀ ਯਾਦ ਹੈ ਜਿਹੜਾ ਯਰਦਨ ਦਰਿਆ ਦੇ ਪਾਰ ਤੁਹਾਡੇ ਨਾਲ ਸੀ? ਤੁਸੀਂ ਲੋਕਾਂ ਨਾਲ ਉਸ ਬਾਰੇ ਹੀ ਗੱਲਾਂ ਕਰ ਰਹੇ ਸੀ। ਉਹੀ ਆਦਮੀ ਲੋਕਾਂ ਨੂੰ ਬਪਤਿਸਮਾ ਦੇ ਰਿਹਾ ਸੀ ਅਤੇ ਬਹੁਤ ਸਾਰੇ ਲੋਕ ਉਸ ਕੋਲ ਜਾ ਰਹੇ ਸਨ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਉਹ ਯੂਹੰਨਾ ਕੋਲ ਗਏ ਅਤੇ ਕਹਿਣ ਲੱਗੇ, “ਗੁਰੂ ਜੀ, ਉਹ ਆਦਮੀ ਜੋ ਤੁਹਾਡੇ ਨਾਲ ਯਰਦਨ ਦੇ ਪਾਰ ਸੀ ਜਿਸ ਦੇ ਬਾਰੇ ਤੁਸੀਂ ਗਵਾਹੀ ਦਿੱਤੀ ਸੀ; ਉਹ ਬਪਤਿਸਮਾ ਦੇ ਰਿਹਾ ਹੈ ਅਤੇ ਸਾਰੇ ਲੋਕ ਉਸ ਦੇ ਕੋਲ ਜਾ ਰਹੇ ਹਨ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ ਚੇਲੇ ਯੋਹਨ ਦੇ ਕੋਲ ਆਏ ਅਤੇ ਉਹਨਾਂ ਨੂੰ ਕਿਹਾ, “ਰੱਬੀ, ਵੇਖੋ, ਯਰਦਨ ਨਦੀ ਦੇ ਪਾਰ ਉਹ ਵਿਅਕਤੀ ਜੋ ਤੁਹਾਡੇ ਨਾਲ ਸੀ ਅਤੇ ਤੁਸੀਂ ਜਿਸ ਦੀ ਗਵਾਹੀ ਦਿੰਦੇ ਸੀ, ਸਭ ਲੋਕ ਉਹਨਾਂ ਦੇ ਕੋਲ ਜਾ ਰਹੇ ਹਨ ਅਤੇ ਉਹ ਸਾਰੇ ਲੋਕ ਉਹਨਾਂ ਕੋਲੋਂ ਬਪਤਿਸਮਾ ਲੈ ਰਹੇ ਹਨ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਨ੍ਹਾਂ ਨੇ ਯੂਹੰਨਾ ਕੋਲ ਆਣ ਕੇ ਉਹ ਨੂੰ ਕਿਹਾ, ਸੁਆਮੀ ਜੀ ਜਿਹੜਾ ਯਰਦਨ ਦੇ ਪਾਰ ਤੇਰੇ ਨਾਲ ਸੀ ਜਿਹ ਦੇ ਉੱਤੇ ਤੈਂ ਸਾਖੀ ਦਿੱਤੀ ਸੋ ਵੇਖ ਉਹ ਬਪਤਿਸਮਾ ਦਿੰਦਾ ਹੈ ਅਤੇ ਸਭ ਲੋਕ ਉਹ ਦੇ ਕੋਲ ਆਉਂਦੇ ਹਨ
Punjabi ERV
ਇਸ ਲਈ ਚੇਲੇ ਯੂਹੰਨਾ ਕੋਲ ਆਏ ਅਤੇ ਆਖਿਆ, “ਗੁਰੂ ਜੀ, ਕੀ ਤੁਹਾਨੂੰ ਉਹ ਆਦਮੀ ਯਾਦ ਹੈ ਜਿਹਡ਼ਾ ਯਰਦਨ ਦਰਿਆ ਦੇ ਪਾਰ ਤੁਹਾਡੇ ਨਾਲ ਸੀ? ਤੁਸੀਂ ਲੋਕਾਂ ਨਾਲ ਉਸ ਬਾਰੇ ਹੀ ਗੱਲਾਂ ਕਰ ਰਹੇ ਸੀ। ਉਹੀ ਆਦਮੀ ਲੋਕਾਂ ਨੂੰ ਬਪਤਿਸਮਾ ਦੇ ਰਿਹਾ ਸੀ ਅਤੇ ਬਹੁਤ ਸਾਰੇ ਲੋਕ ਉਸ ਕੋਲ ਜਾ ਰਹੇ ਸਨ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਚੇਲੇ ਯੂਹੰਨਾ ਕੋਲ ਆਏ ਅਤੇ ਆਖਿਆ, “ਗੁਰੂ ਜੀ, ਕੀ ਤੁਹਾਨੂੰ ਉਹ ਆਦਮੀ ਯਾਦ ਹੈ ਜਿਹੜਾ ਯਰਦਨ ਦਰਿਆ ਦੇ ਪਾਰ ਤੁਹਾਡੇ ਨਾਲ ਸੀ? ਤੁਸੀਂ ਲੋਕਾਂ ਨਾਲ ਉਸ ਬਾਰੇ ਹੀ ਗੱਲਾਂ ਕਰ ਰਹੇ ਸੀ। ਉਹੀ ਆਦਮੀ ਲੋਕਾਂ ਨੂੰ ਬਪਤਿਸਮਾ ਦੇ ਰਿਹਾ ਸੀ ਅਤੇ ਬਹੁਤ ਸਾਰੇ ਲੋਕ ਉਸ ਕੋਲ ਆ ਰਹੇ ਸਨ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہ یُوحنّا کول آئے تے اوہنوں آکھن لگّے اَے اُستاد اوہ جیہڑا یَردنوں پار تیرے نال سی جِہدی تُوں گواہی دِتّی اے ویکھ اوہ بپتِسمہ دیندا اے۔ تے سارے اوہدے کول آوندے نیں۔
Punjabi Standard Bible (Punjabi Standard Bible) 2023
ਉਨ੍ਹਾਂ ਨੇ ਯੂਹੰਨਾ ਕੋਲ ਆ ਕੇ ਉਸ ਨੂੰ ਕਿਹਾ, “ਹੇ ਰੱਬੀ, ਉਹ ਜਿਹੜਾ ਯਰਦਨ ਦੇ ਪਾਰ ਤੇਰੇ ਨਾਲ ਸੀ ਅਤੇ ਜਿਸ ਦੀ ਤੂੰ ਗਵਾਹੀ ਦਿੱਤੀ ਸੀ; ਵੇਖ, ਉਹ ਬਪਤਿਸਮਾ ਦਿੰਦਾ ਹੈ ਅਤੇ ਸਾਰੇ ਲੋਕ ਉਸ ਕੋਲ ਜਾ ਰਹੇ ਹਨ।”