John 3:36 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਵਿਅਕਤੀ ਜਿਹੜਾ ਪੁੱਤਰ ਵਿੱਚ ਵਿਸ਼ਵਾਸ ਕਰਦਾ ਹੈ ਉਸ ਕੋਲ ਸਦੀਪਕ ਜੀਵਨ ਹੈ। ਪਰ ਉਹ ਜੋ ਪੁੱਤਰ ਨੂੰ ਨਹੀਂ ਮੰਨਦਾ ਉਸ ਕੋਲ ਜੀਵਨ ਨਹੀਂ ਹੋਵੇਗਾ। ਪਰਮੇਸ਼ੁਰ ਦਾ ਕ੍ਰੋਧ ਉਸ ਵਿਅਕਤੀ ਉੱਤੇ ਹੋਵੇਗਾ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜੋ ਪੁੱਤਰ ਵਿੱਚ ਵਿਸ਼ਵਾਸ ਕਰਦਾ ਹੈ, ਅਨੰਤ ਜੀਵਨ ਉਸ ਦਾ ਹੈ । ਜੋ ਪੁੱਤਰ ਵਿੱਚ ਵਿਸ਼ਵਾਸ ਨਹੀਂ ਕਰਦਾ ਉਹ ਅਨੰਤ ਜੀਵਨ ਨਹੀਂ ਪ੍ਰਾਪਤ ਕਰੇਗਾ ਪਰ ਪਰਮੇਸ਼ਰ ਦਾ ਕ੍ਰੋਧ ਉਸ ਉੱਤੇ ਬਣਿਆ ਰਹਿੰਦਾ ਹੈ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਜੋ ਪੁੱਤਰ ਤੇ ਵਿਸ਼ਵਾਸ ਕਰਦਾ ਹੈ, ਅਨੰਤ ਜੀਵਨ ਉਸੇ ਦਾ ਹੈ ਪਰ ਜੋ ਪੁੱਤਰ ਨੂੰ ਨਹੀਂ ਮੰਨਦਾ, ਉਸ ਕੋਲ ਅਨੰਤ ਜੀਵਨ ਨਹੀਂ ਹੈ ਪਰ ਪਰਮੇਸ਼ਵਰ ਦਾ ਕ੍ਰੋਧ ਉਸ ਉੱਤੇ ਹੋਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜਾ ਪੁੱਤ੍ਰ ਉੱਤੇ ਨਿਹਚਾ ਕਰਦਾ ਹੈ ਸਦੀਪਕ ਜੀਉਣ ਉਸ ਦਾ ਹੈ ਪਰ ਜੋ ਪੁੱਤ੍ਰ ਨੂੰ ਨਹੀਂ ਮੰਨਦਾ ਸੋ ਜੀਉਣ ਨਾ ਵੇਖੇਗਾ ਸਗੋਂ ਪਰਮੇਸ਼ੁਰ ਦਾ ਕ੍ਰੋਧ ਉਸ ਉੱਤੇ ਰਹਿੰਦਾ ਹੈ।।
Punjabi ERV
ਉਹ ਵਿਅਕਤੀ ਜਿਹਡ਼ਾ ਪੁੱਤਰ ਵਿੱਚ ਵਿਸ਼ਵਾਸ ਕਰਦਾ ਹੈ ਉਸ ਕੋਲ ਸਦੀਵੀ ਜੀਵਨ ਹੈ। ਪਰ ਉਹ ਜੋ ਪੁੱਤਰ ਨੂੰ ਨਹੀਂ ਮੰਨਦਾ ਉਸ ਕੋਲ ਜੀਵਨ ਨਹੀਂ ਹੋਵੇਗਾ। ਪਰਮੇਸ਼ੁਰ ਦਾ ਕ੍ਰੋਧ ਉਸ ਵਿਅਕਤੀ ਉੱਤੇ ਹੋਵੇਗਾ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੋ ਕੋਈ ਪੁੱਤਰ ਵਿੱਚ ਵਿਸ਼ਵਾਸ ਕਰਦਾ ਹੈ, ਉਸ ਕੋਲ ਸਦੀਪਕ ਜੀਵਨ ਹੈ; ਪਰ ਉਹ ਜੋ ਪੁੱਤਰ ਨੂੰ ਨਹੀਂ ਮੰਨਦਾ, ਉਸ ਕੋਲ ਜੀਵਨ ਨਹੀਂ ਹੋਵੇਗਾ, ਪਰਮੇਸ਼ੁਰ ਦਾ ਕ੍ਰੋਧ ਉਸ ਉੱਤੇ ਹੋਵੇਗਾ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جیہڑا پُتر اُتّے اِیمان لیاؤندا اے سدا دی زِندگی اوہدی اے۔ پر جیہڑا پُتر نُوں نئیں مَندا اوہ تے زِندگی نئیں ویکھے گا سگوں خُدا دا قَہر اوہدے اُتّے رہندا اے۔
Punjabi Standard Bible (Punjabi Standard Bible) 2023
ਜਿਹੜਾ ਪੁੱਤਰ ਉੱਤੇ ਵਿਸ਼ਵਾਸ ਕਰਦਾ ਹੈ, ਸਦੀਪਕ ਜੀਵਨ ਉਸੇ ਦਾ ਹੈ। ਪਰ ਜਿਹੜਾ ਪੁੱਤਰ ਦੀ ਨਹੀਂ ਮੰਨਦਾ ਉਹ ਜੀਵਨ ਨੂੰ ਨਹੀਂ ਵੇਖੇਗਾ, ਸਗੋਂ ਪਰਮੇਸ਼ਰ ਦਾ ਕ੍ਰੋਧ ਉਸ ਉੱਤੇ ਬਣਿਆ ਰਹਿੰਦਾ ਹੈ।