John 3:8 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਹਵਾ ਉਸ ਪਾਸੇ ਹੀ ਚਲਦੀ ਹੈ ਜਿੱਧਰ ਇਹ ਪਸੰਦ ਕਰਦੀ ਹੈ। ਤੁਸੀਂ ਹਵਾ ਦੇ ਚੱਲਣ ਦੀ ਅਵਾਜ਼ ਸੁਣ ਸੱਕਦੇ ਹੋ। ਪਰ ਤੁਹਾਨੂੰ ਇਹ ਨਹੀਂ ਪਤਾ ਕਿ ਹਵਾ ਕਿਧਰੋਂ ਆਉਂਦੀ ਹੈ ਤੇ ਕਿੱਧਰ ਜਾਂਦੀ ਹੈ। ਆਤਮਾ ਤੋਂ ਜਨਮੇ ਵਿਅਕਤੀ ਨਾਲ ਵੀ ਇਵੇਂ ਹੀ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਹਵਾ ਜਿਸ ਪਾਸੇ ਚਾਹੁੰਦੀ ਹੈ ਚੱਲਦੀ ਹੈ ਅਤੇ ਤੂੰ ਕੇਵਲ ਉਸ ਦੀ ਆਵਾਜ਼ ਹੀ ਸੁਣਦਾ ਹੈਂ ਪਰ ਤੂੰ ਇਹ ਨਹੀਂ ਜਾਣਦਾ ਕਿ ਇਹ ਕਿੱਧਰੋਂ ਆਉਂਦੀ ਹੈ ਅਤੇ ਕਿੱਧਰ ਨੂੰ ਜਾਂਦੀ ਹੈ । ਇਹ ਹੀ ਹਾਲ ਉਸ ਮਨੁੱਖ ਦਾ ਹੈ ਜੋ ਪਵਿੱਤਰ ਆਤਮਾ ਤੋਂ ਪੈਦਾ ਹੋਇਆ ਹੈ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਿਸ ਤਰ੍ਹਾਂ ਹਵਾ ਜਿਸ ਪਾਸੇ ਵੱਲ ਚਾਹੁੰਦੀ ਹੈ, ਉਸ ਵੱਲ ਵਗਦੀ ਹੈ। ਤੁਸੀਂ ਹਵਾ ਦੀ ਆਵਾਜ਼ ਤਾਂ ਸੁਣਦੇ ਹੋ ਪਰ ਇਹ ਨਹੀਂ ਦੱਸ ਸੱਕਦੇ ਕਿ ਉਹ ਕਿਸ ਪਾਸੇ ਵੱਲੋਂ ਆਉਂਦੀ ਅਤੇ ਕਿਸ ਪਾਸੇ ਨੂੰ ਜਾਂਦੀ ਹੈ। ਆਤਮਾ ਤੋਂ ਪੈਦਾ ਹੋਇਆ ਮਨੁੱਖ ਵੀ ਅਜਿਹਾ ਹੀ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਪੌਣ ਜਿੱਧਰ ਚਾਹੁੰਦੀ ਹੈ ਵਗਦੀ ਹੈ ਅਤੇ ਤੂੰ ਉਹ ਦੀ ਅਵਾਜ਼ ਸੁਣਦਾ ਹੈਂ ਪਰ ਇਹ ਨਹੀਂ ਜਾਣਦਾ ਜੋ ਉਹ ਕਿੱਧਰੋਂ ਆਈ ਅਤੇ ਕਿੱਧਰ ਨੂੰ ਜਾਂਦੀ ਹੈ । ਹਰ ਕੋਈ ਜੋ ਆਤਮਾ ਤੋਂ ਜੰਮਿਆ ਸੋ ਇਹੋ ਜਿਹਾ ਹੈ
Punjabi ERV
ਹਵਾ ਉਸ ਪਾਸੇ ਹੀ ਚਲਦੀ ਹੈ ਜਿਧਰ ਇਹ ਪਸੰਦ ਕਰਦੀ ਹੈ। ਤੁਸੀਂ ਹਵਾ ਦੇ ਚੱਲਾਣ ਦੀ ਅਵਾਜ਼ ਸੁਣ ਸਕਦੇ ਹੋ। ਪਰ ਤੁਹਾਨੂੰ ਇਹ ਨਹੀਂ ਪਤਾ ਕਿ ਹਵਾ ਕਿਧਰੋਂ ਆਉਂਦੀ ਹੈ ਤੇ ਕਿਧਰ ਜਾਂਦੀ ਹੈ। ਆਤਮਾ ਤੋਂ ਜਨਮੇ ਵਿਅਕਤੀ ਨਾਲ ਵੀ ਇਵੇਂ ਹੀ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਵਾ ਉਸ ਪਾਸੇ ਹੀ ਚੱਲਦੀ ਹੈ ਜਿੱਧਰ ਉਹ ਚਾਹੁੰਦੀ ਹੈ। ਤੁਸੀਂ ਹਵਾ ਦੇ ਚੱਲਣ ਦੀ ਅਵਾਜ਼ ਸੁਣ ਸਕਦੇ ਹੋ। ਪਰ ਤੁਹਾਨੂੰ ਇਹ ਨਹੀਂ ਪਤਾ ਕਿ ਹਵਾ ਕਿੱਧਰੋਂ ਆਉਂਦੀ ਹੈ ਤੇ ਕਿੱਧਰ ਜਾਂਦੀ ਹੈ। ਆਤਮਾ ਤੋਂ ਜਨਮੇ ਵਿਅਕਤੀ ਨਾਲ ਵੀ ਇਵੇਂ ਹੀ ਹੈ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
وَا جِدھر نُوں چاہندی اے وَگدی اے تے تُوں اوہدی اواز سُننا ایں پر نئیں جان دا پئی اوہ کِتّھوں آؤندی تے کِدھر نُوں جاندی اے۔ جیہڑا کوئی رُوح توں جمّیا ایہو جیہائی اے۔
Punjabi Standard Bible (Punjabi Standard Bible) 2023
ਹਵਾ ਜਿੱਧਰ ਚਾਹੁੰਦੀ ਉੱਧਰ ਵਗਦੀ ਹੈ ਅਤੇ ਤੂੰ ਇਸ ਦੀ ਅਵਾਜ਼ ਸੁਣਦਾ ਹੈਂ, ਪਰ ਨਹੀਂ ਜਾਣਦਾ ਕਿ ਇਹ ਕਿੱਧਰੋਂ ਆਉਂਦੀ ਹੈ ਅਤੇ ਕਿੱਧਰ ਨੂੰ ਜਾਂਦੀ ਹੈ। ਹਰੇਕ ਜਿਹੜਾ ਆਤਮਾ ਤੋਂ ਜੰਮਿਆ ਹੈ ਉਹ ਅਜਿਹਾ ਹੀ ਹੈ।”