John 4:10 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਆਖਿਆ, “ਤੂੰ ਨਹੀਂ ਜਾਣਦੀ ਪਰਮੇਸ਼ੁਰ ਕੀ ਦਿੰਦਾ ਹੈ। ਤੇ ਇਹ ਵੀ ਨਹੀਂ ਜਾਣਦੀ ਕਿ ਮੈਂ ਜਿਸਨੇ ਪਾਣੀ ਮੰਗਿਆ ਹੈ, ਕੌਣ ਹਾਂ। ਜੇ ਤੂੰ ਜਾਣਦੀ ਹੁੰਦੀ ਤੂੰ ਮੈਨੂੰ ਪੁੱਛਿਆ ਹੁੰਦਾ ਅਤੇ ਮੈਂ ਤੈਨੂੰ ਅਮ੍ਰਿਤ ਜਲ ਦਿੱਤਾ ਹੁੰਦਾ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਉੱਤਰ ਦਿੱਤਾ, “ਜੇਕਰ ਤੂੰ ਜਾਣਦੀ ਕਿ ਪਰਮੇਸ਼ਰ ਦਾ ਵਰਦਾਨ ਕੀ ਹੈ ਅਤੇ ਜੋ ਤੇਰੇ ਕੋਲੋਂ ਪਾਣੀ ਮੰਗ ਰਿਹਾ ਹੈ ਉਹ ਕੌਣ ਹੈ ਤਾਂ ਤੂੰ ਉਸ ਤੋਂ ਮੰਗਦੀ ਅਤੇ ਉਹ ਤੈਨੂੰ ਜੀਵਨ ਦਾ ਪਾਣੀ ਦਿੰਦਾ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਉਸ ਔਰਤ ਨੂੰ ਆਖਿਆ, “ਜੇ ਤੂੰ ਪਰਮੇਸ਼ਵਰ ਦੇ ਵਰਦਾਨ ਨੂੰ ਜਾਣਦੀ ਅਤੇ ਇਹ ਵੀ ਜਾਣਦੀ ਕਿ ਜੋ ਤੇਰੇ ਕੋਲੋਂ ਪਾਣੀ ਮੰਗ ਰਿਹਾ ਹੈ, ਉਹ ਕੌਣ ਹੈ ਤਾਂ ਤੂੰ ਉਸ ਕੋਲੋਂ ਪਾਣੀ ਮੰਗਦੀ ਅਤੇ ਉਹ ਤੈਨੂੰ ਜੀਵਨ ਦਾ ਜਲ ਦਿੰਦਾ।”
Punjabi Bible 2016 - ਪਵਿੱਤਰ ਬਾਈਬਲ O.V.
ਯਿਸੂ ਨੇ ਉਹ ਨੂੰ ਉੱਤਰ ਦਿੱਤਾ, ਜੇ ਤੂੰ ਪਰਮੇਸ਼ੁਰ ਦੀ ਬਖ਼ਸ਼ਿਸ਼ ਨੂੰ ਜਾਣਦੀ ਅਤੇ ਇਹ ਕੀ ਉਹ ਕੌਣ ਹੈ ਜੋ ਤੈਨੂੰ ਆਖਦਾ ਹੈ ਭਈ ਮੈਨੂੰ ਜਲ ਪਿਆ ਤਾਂ ਤੂੰ ਉਸ ਕੋਲੋਂ ਮੰਗਦੀ ਅਤੇ ਉਹ ਤੈਨੂੰ ਅੰਮ੍ਰਿਤ ਜਲ ਦਿੰਦਾ
Punjabi ERV
ਯਿਸੂ ਨੇ ਆਖਿਆ, “ਤੂੰ ਨਹੀਂ ਜਾਣਦੀ ਪਰਮੇਸ਼ੁਰ ਕੀ ਦਿੰਦਾ ਹੈ। ਤੇ ਇਹ ਵੀ ਨਹੀਂ ਜਾਣਦੀ ਕਿ ਮੈਂ ਜਿਸਨੇ ਪਾਣੀ ਮੰਗਿਆ ਹੈ, ਕੌਣ ਹਾਂ। ਜੇ ਤੂੰ ਜਾਣਦੀ ਹੁੰਦੀ ਤੂੰ ਮੈਨੂੰ ਪੁੱਛਿਆ ਹੁੰਦਾ ਅਤੇ ਮੈਂ ਤੈਨੂੰ ਅਮ੍ਰਿਤ ਜਲ ਦਿੱਤਾ ਹੁੰਦਾ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਸੂ ਨੇ ਆਖਿਆ, “ਜੇ ਤੂੰ ਪਰਮੇਸ਼ੁਰ ਦੀ ਬਖਸ਼ੀਸ਼ ਨੂੰ ਜਾਣਦੀ ਤੇ ਇਹ ਵੀ ਜਾਣਦੀ ਕਿ ਮੈਂ ਜਿਸ ਨੇ ਪਾਣੀ ਮੰਗਿਆ ਹੈ, ਕੌਣ ਹੈ। ਜੇ ਤੂੰ ਜਾਣਦੀ ਹੁੰਦੀ ਤੂੰ ਮੈਨੂੰ ਪੁੱਛਿਆ ਹੁੰਦਾ ਅਤੇ ਮੈਂ ਤੈਨੂੰ ਅੰਮ੍ਰਿਤ ਜਲ ਦਿੱਤਾ ਹੁੰਦਾ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
یِسُوع اوہنوں آکھیا جے تُوں خُدا دی بخشِش نُوں جان دِیوں تے ایہہ وی جان دِیوں پئی اوہ کون اے جیہڑا تینُوں آکھدا اے پئی مَینُوں پانی پیا تاں تُوں اوہدے کولوں مَنگدِیوں تے اوہ تینُوں جیون دا پانی دیندا۔
Punjabi Standard Bible (Punjabi Standard Bible) 2023
ਯਿਸੂ ਨੇ ਉਸ ਨੂੰ ਉੱਤਰ ਦਿੱਤਾ, “ਜੇ ਤੂੰ ਪਰਮੇਸ਼ਰ ਦੀ ਬਖਸ਼ੀਸ਼ ਨੂੰ ਜਾਣਦੀ ਅਤੇ ਇਹ ਕਿ ਉਹ ਕੌਣ ਹੈ ਜੋ ਤੈਨੂੰ ਕਹਿੰਦਾ ਹੈ, ‘ਮੈਨੂੰ ਪਾਣੀ ਪਿਆ’ ਤਾਂ ਤੂੰ ਉਸ ਕੋਲੋਂ ਮੰਗਦੀ ਅਤੇ ਉਹ ਤੈਨੂੰ ਜੀਵਨ ਦਾ ਜਲ ਦਿੰਦਾ।”