John 4:11 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਔਰਤ ਨੇ ਆਖਿਆ, “ਸ਼੍ਰੀ ਮਾਨ ਜੀ, ਤੁਸੀਂ ਇਹ ਅਮ੍ਰਿਤ ਜਲ ਕਿਵੇਂ ਪ੍ਰਾਪਤ ਕਰੋਂਗੇ? ਖੂਹ ਬਹੁਤ ਡੂੰਘਾ ਹੈ ਅਤੇ ਤੁਹਾਡੇ ਕੋਲ ਪਾਣੀ ਲਈ ਕੋਈ ਭਾਂਡਾ ਵੀ ਨਹੀਂ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਔਰਤ ਨੇ ਕਿਹਾ, “ਸ੍ਰੀਮਾਨ ਜੀ, ਤੁਹਾਡੇ ਕੋਲ ਪਾਣੀ ਕੱਢਣ ਦੇ ਲਈ ਕੁਝ ਵੀ ਨਹੀਂ ਹੈ ਅਤੇ ਖੂਹ ਬਹੁਤ ਡੂੰਘਾ ਹੈ । ਫਿਰ ਤੁਸੀਂ ਜੀਵਨ ਦਾ ਪਾਣੀ ਕਿੱਥੋਂ ਲਵੋਗੇ?
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸ ਔਰਤ ਨੇ ਕਿਹਾ, “ਸ਼੍ਰੀਮਾਨ ਜੀ, ਤੁਹਾਡੇ ਕੋਲ ਕੋਈ ਬਰਤਨ ਵੀ ਨਹੀਂ ਅਤੇ ਖੂਹ ਬਹੁਤ ਡੂੰਘਾ ਹੈ। ਤੁਸੀਂ ਜੀਵਨ ਦਾ ਜਲ ਕਿੱਥੋਂ ਲਿਆਓਗੇ?
Punjabi Bible 2016 - ਪਵਿੱਤਰ ਬਾਈਬਲ O.V.
ਤੀਵੀਂ ਨੇ ਉਸ ਨੂੰ ਆਖਿਆ, ਮਹਾਰਾਜ ਤੇਰੇ ਕੋਲ ਕੋਈ ਡੋਲ ਭੀ ਨਹੀਂ ਹੈ ਅਤੇ ਨਾਲੇ ਖੂਹ ਭੀ ਡੂੰਘਾ ਹੈ ਫੇਰ ਅੰਮ੍ਰਿਤ ਜਲ ਤੈਨੂੰ ਕਿੱਥੋਂ ਮਿਲਿਆ ਹੈॽ
Punjabi ERV
ਉਸ ਔਰਤ ਨੇ ਆਖਿਆ, ‘ਸ਼੍ਰੀ ਮਾਨ ਜੀ, ਤੁਸੀਂ ਇਹ ਅਮ੍ਰਿਤ ਜਲ ਕਿਵੇਂ ਪ੍ਰਾਪਤ ਕਰੋਂਗੇ? ਖੂਹ ਬਹੁਤ ਡੂੰਘਾ ਹੈ ਅਤੇ ਤੁਹਾਡੇ ਕੋਲ ਪਾਣੀ ਖਿਚ੍ਚਣ ਲਈ ਕੋਈ ਭਾਂਡਾ ਵੀ ਨਹੀਂ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਔਰਤ ਨੇ ਆਖਿਆ, “ਸ਼੍ਰੀ ਮਾਨ ਜੀ, ਤੁਸੀਂ ਇਹ ਅੰਮ੍ਰਿਤ ਜਲ ਕਿਵੇਂ ਪ੍ਰਾਪਤ ਕਰੋਂਗੇ? ਖੂਹ ਬਹੁਤ ਡੂੰਘਾ ਹੈ ਅਤੇ ਤੁਹਾਡੇ ਕੋਲ ਪਾਣੀ ਖਿੱਚਣ ਲਈ ਕੋਈ ਭਾਂਡਾ ਵੀ ਨਹੀਂ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہ عورت اوہنوں آکھن لگّی۔ جناب تواڈے کول تے ڈول وی نئیں اے تے کُھوہ ڈونگھا اے فیر اوہ جیون دا پانی تواڈے کول کِتّھوں آیا؟
Punjabi Standard Bible (Punjabi Standard Bible) 2023
ਔਰਤ ਨੇ ਉਸ ਨੂੰ ਕਿਹਾ, “ਸ੍ਰੀ ਮਾਨ ਜੀ, ਤੇਰੇ ਕੋਲ ਕੋਈ ਬਰਤਨ ਵੀ ਨਹੀਂ ਹੈ ਅਤੇ ਖੂਹ ਵੀ ਡੂੰਘਾ ਹੈ। ਫਿਰ ਇਹ ਜੀਵਨ ਦਾ ਜਲ ਤੇਰੇ ਕੋਲ ਕਿੱਥੋਂ ਆਇਆ?