John 4:21 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਆਖਿਆ, “ਔਰਤ, ਮੇਰੇ ਤੇ ਵਿਸ਼ਵਾਸ ਕਰ! ਵਕਤ ਆ ਰਿਹਾ ਹੈ ਜਦੋਂ ਯਰੂਸ਼ਲਮ ਆਉਣ ਦੀ ਜਾਂ ਪਿਤਾ ਦੀ ਉਪਾਸਨਾ ਕਰਨ ਲਈ ਇਸ ਪਰਬਤ ਤੇ ਜਾਣ ਦੀ ਜ਼ਰੂਰਤ ਨਹੀਂ ਹੋਵੇਗੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਉਸ ਨੂੰ ਕਿਹਾ, “ਬੀਬੀ, ਮੇਰੇ ਵਿੱਚ ਵਿਸ਼ਵਾਸ ਕਰ, ਉਹ ਸਮਾਂ ਆ ਰਿਹਾ ਹੈ ਜਦੋਂ ਤੁਸੀਂ ਨਾ ਇਸ ਪਹਾੜ ਉੱਤੇ ਨਾ ਹੀ ਯਰੂਸ਼ਲਮ ਵਿੱਚ ਪਿਤਾ ਦੀ ਭਗਤੀ ਕਰੋਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਜਵਾਬ ਦਿੱਤਾ, “ਔਰਤ, ਮੇਰੇ ਤੇ ਵਿਸ਼ਵਾਸ ਕਰ, ਉਹ ਸਮਾਂ ਆ ਰਿਹਾ ਹੈ ਜਦੋਂ ਤੁਸੀਂ ਪਿਤਾ ਪਰਮੇਸ਼ਵਰ ਦੀ ਬੰਦਗੀ ਨਾ ਇਸ ਪਹਾੜ ਤੇ ਨਾ ਹੀ ਯੇਰੂਸ਼ਲੇਮ ਵਿੱਚ ਕਰੋਗੇ।
Punjabi Bible 2016 - ਪਵਿੱਤਰ ਬਾਈਬਲ O.V.
ਯਿਸੂ ਨੇ ਉਹ ਨੂੰ ਆਖਿਆ, ਹੇ ਬੀਬੀ, ਤੂੰ ਮੇਰੀ ਪਰਤੀਤ ਕਰ ਕਿ ਉਹ ਸਮਾਂ ਆਉਂਦਾ ਹੈ ਜਦ ਤੁਸੀਂ ਨਾ ਤਾਂ ਇਸ ਪਰਬਤ ਉੱਤੇ ਅਤੇ ਨਾ ਯਰੂਸ਼ਲਮ ਵਿੱਚ ਪਿਤਾ ਦੀ ਭਗਤੀ ਕਰੋਗੇ
Punjabi ERV
ਯਿਸੂ ਨੇ ਆਖਿਆ, “ਔਰਤ, ਮੇਰੇ ਤੇ ਵਿਸ਼ਵਾਸ ਕਰ! “ਵਕਤ ਆ ਰਿਹਾ ਹੈ ਜਦੋਂ ਯਰੂਸ਼ਲਮ ਆਉਣ ਦੀ ਜਾਂ ਪਿਤਾ ਦੀ ਉਪਾਸਨਾ ਕਰਨ ਲਈ ਇਸ ਪਰਬਤ ਤੇ ਜਾਣ ਦੀ ਜ਼ਰੂਰਤ ਨਹੀਂ ਹੋਵੇਗੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਸੂ ਨੇ ਆਖਿਆ, ਹੇ “ਔਰਤ, ਮੇਰੇ ਤੇ ਵਿਸ਼ਵਾਸ ਕਰ! ਵਕਤ ਆ ਰਿਹਾ ਹੈ ਜਦੋਂ ਯਰੂਸ਼ਲਮ ਆਉਣ ਦੀ ਜਾਂ ਪਿਤਾ ਦੀ ਬੰਦਗੀ ਕਰਨ ਲਈ ਇਸ ਪਰਬਤ ਤੇ ਜਾਣ ਦੀ ਜ਼ਰੂਰਤ ਨਹੀਂ ਹੋਵੇਗੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
یِسُوع اوہنوں آکھیا بی بی! میری گلّ مَن۔ اوہ ویلا آؤندا اے جدوں نا ایس پہاڑ اُتّے تے نا یرُوشلِیم وِچ تُسی باپ دی بندگی کرو گے۔
Punjabi Standard Bible (Punjabi Standard Bible) 2023
ਯਿਸੂ ਨੇ ਉਸ ਨੂੰ ਕਿਹਾ, “ਹੇ ਔਰਤ, ਮੇਰਾ ਵਿਸ਼ਵਾਸ ਕਰ ਕਿ ਉਹ ਸਮਾਂ ਆਉਂਦਾ ਹੈ ਜਦੋਂ ਤੁਸੀਂ ਨਾ ਤਾਂ ਇਸ ਪਹਾੜ ਉੱਤੇ ਅਤੇ ਨਾ ਹੀ ਯਰੂਸ਼ਲਮ ਵਿੱਚ ਪਿਤਾ ਦੀ ਅਰਾਧਨਾ ਕਰੋਗੇ।