John 4:24 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਆਤਮਾ ਹੈ। ਇਸ ਲਈ ਜੋ ਲੋਕ ਪਰਮੇਸ਼ੁਰ ਦੀ ਉਪਾਸਨਾ ਕਰਦੇ ਹਨ ਉਨ੍ਹਾਂ ਨੂੰ ਉਸਦੀ ਆਤਮਾ ਅਤੇ ਸਚਿਆਈ ਨਾਲ ਉਪਾਸਨਾ ਕਰਨੀ ਚਾਹੀਦੀ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰਮੇਸ਼ਰ ਆਤਮਾ ਹੈ ਇਸ ਲਈ ਇਹ ਜ਼ਰੂਰੀ ਹੈ ਕਿ ਉਹਨਾਂ ਦੇ ਭਗਤ ਆਤਮਾ ਅਤੇ ਸੱਚਾਈ ਨਾਲ ਉਹਨਾਂ ਦੀ ਭਗਤੀ ਕਰਨ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰਮੇਸ਼ਵਰ ਆਤਮਾ ਹੈ, ਅਤੇ ਉਹਨਾਂ ਦੇ ਭਗਤਾਂ ਨੂੰ ਆਤਮਾ ਅਤੇ ਸੱਚਾਈ ਵਿੱਚ ਬੰਦਗੀ ਕਰਨੀ ਚਾਹੀਦੀ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਪਰਮੇਸ਼ੁਰ ਆਤਮਾ ਹੈ ਅਤੇ ਜੋ ਉਹ ਦੀ ਭਗਤੀ ਕਰਦੇ ਹਨ ਉਨ੍ਹਾਂ ਨੂੰ ਚਾਹੀਦਾ ਹੈ ਭਈ ਓਹ ਆਤਮਾ ਅਤੇ ਸਚਿਆਈ ਨਾਲ ਭਗਤੀ ਕਰਨ
Punjabi ERV
ਪਰਮੇਸ਼ੁਰ ਆਤਮਾ ਹੈ। ਇਸ ਲਈ ਜੋ ਲੋਕ ਪਰਮੇਸ਼ੁਰ ਦੀ ਉਪਾਸਨਾ ਕਰਦੇ ਹਨ ਉਨ੍ਹਾਂ ਨੂੰ ਉਸਦੀ ਆਤਮਾ ਅਤੇ ਸਚਿਆਈ ਨਾਲ ਉਪਾਸਨਾ ਕਰਨੀ ਚਾਹੀਦੀ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰਮੇਸ਼ੁਰ ਆਤਮਾ ਹੈ, ਇਸ ਲਈ ਜੋ ਲੋਕ ਪਰਮੇਸ਼ੁਰ ਦੀ ਬੰਦਗੀ ਕਰਦੇ ਹਨ ਉਨ੍ਹਾਂ ਨੂੰ ਉਸ ਦੀ ਆਤਮਾ ਅਤੇ ਸਚਿਆਈ ਨਾਲ ਬੰਦਗੀ ਕਰਨੀ ਚਾਹੀਦੀ ਹੈ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
خُدا رُوح اے تے جیہڑے اوہدی بندگی کر دے نیں اوہناں نُوں چاہیدا اے۔ پئی رُوح تے سچیائی نال بندگی کرن۔
Punjabi Standard Bible (Punjabi Standard Bible) 2023
ਪਰਮੇਸ਼ਰ ਆਤਮਾ ਹੈ ਅਤੇ ਜ਼ਰੂਰੀ ਹੈ ਕਿ ਉਸ ਦੇ ਅਰਾਧਕ ਆਤਮਾ ਅਤੇ ਸਚਾਈ ਨਾਲ ਉਸ ਦੀ ਅਰਾਧਨਾ ਕਰਨ।”