John 4:35 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਤੁਸੀਂ ਕੁਝ ਬੀਜਦੇ ਹੋ, ਤੁਸੀਂ ਹਮੇਸ਼ਾ ਇਹ ਕਹਿੰਦੇ ਹੋ, ‘ਸਾਨੂੰ ਫ਼ਸਲ ਵੱਢਣ ਲਈ ਅਜੇ ਹੋਰ ਚਾਰ ਮਹੀਨੇ ਉਡੀਕਣਾ ਪਵੇਗਾ।’ ਪਰ ਮੈਂ ਤੁਹਾਨੂੰ ਦੱਸਦਾ ਹਾਂ ਆਪਣੀਆਂ ਅੱਖਾਂ ਖੋਲੋ ਅਤੇ ਲੋਕਾਂ ਨੂੰ ਵੇਖੋ, ਉਹ ਪੈਲੀਆਂ ਵਾਂਗ ਹਨ ਜੋ ਵਾਢੀ ਲਈ ਤਿਆਰ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਕੀ ਤੁਸੀਂ ਇਸ ਤਰ੍ਹਾਂ ਨਹੀਂ ਕਹਿੰਦੇ ਹੋ, ‘ਚਾਰ ਮਹੀਨੇ ਬਾਕੀ ਹਨ ਅਤੇ ਫਿਰ ਵਾਢੀ ਹੋਵੇਗੀ’? ਮੈਂ ਤੁਹਾਨੂੰ ਦੱਸਦਾ ਹਾਂ, ਆਪਣੀਆਂ ਅੱਖਾਂ ਖੋਲ ਕੇ ਖੇਤਾਂ ਵੱਲ ਦੇਖੋ! ਫ਼ਸਲ ਪੱਕ ਚੁੱਕੀ ਹੈ ਅਤੇ ਵੱਢਣ ਦੇ ਯੋਗ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕੀ ਤੁਸੀਂ ਇਸ ਤਰ੍ਹਾਂ ਨਹੀਂ ਆਖਦੇ, ‘ਫਸਲ ਹੋਣ ਤੱਕ ਅਜੇ ਚਾਰ ਮਹੀਨੇ ਹੋਰ ਹਨ,’ ਮੈਂ ਤੁਹਾਨੂੰ ਕਹਿੰਦਾ ਹਾਂ ਆਪਣੀਆਂ ਅੱਖਾਂ ਖੋਲ੍ਹੋ ਅਤੇ ਵੇਖੋ! ਉਹ ਖੇਤ ਫਸਲ ਲਈ ਪੱਕ ਗਏ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਕੀ ਤੁਸੀਂ ਨਹੀਂ ਆਖਦੇ ਹੋ ਕਿ ਅਜੇ ਚਾਰ ਮਹੀਨੇ ਹਨ ਤਦ ਵਾਢੀ ਹੋਵੇਗੀॽ ਵੇਖੋ ਮੈਂ ਤੁਹਾਨੂੰ ਆਖਦਾ ਹਾਂ ਜੋ ਆਪਣੀਆਂ ਅੱਖਾਂ ਚੁੱਕੋ ਅਤੇ ਪੈਲੀਆਂ ਨੂੰ ਵੇਖੋ ਜੋ ਓਹ ਵਾਢੀ ਦੇ ਲਈ ਪੱਕ ਕੇ ਪੀਲੀਆਂ ਹੋ ਗਈਆਂ
Punjabi ERV
ਜਦੋਂ ਤੁਸੀਂ ਕੁਝ ਬੀਜਦੇ ਹੋ, ਤੁਸੀਂ ਹਮੇਸ਼ਾ ਇਹ ਕਹਿੰਦੇ ਹੋ, ‘ਸਾਨੂੰ ਫ਼ਸਲ ਵੱਢਣ ਲਈ ਅਜੇ ਹੋਰ ਚਾਰ ਮਹੀਨੇ ਉਡੀਕਣਾ ਪਵੇਗਾ।’ ਪਰ ਮੈਂ ਤੁਹਾਨੂੰ ਦੱਸਦਾ ਹਾਂ ਆਪਣੀਆਂ ਅਖਾਂ ਖੋਲੋ ਅਤੇ ਲੋਕਾਂ ਨੂੰ ਵੇਖੋ, ਉਹ ਪੈਲੀਆਂ ਵਾਂਗ ਹਨ ਜੋ ਵਾਢੀ ਲਈ ਤਿਆਰ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਤੁਸੀਂ ਕੁਝ ਬੀਜਦੇ ਹੋ, ਤੁਸੀਂ ਹਮੇਸ਼ਾਂ ਇਹ ਕਹਿੰਦੇ ਹੋ, ਸਾਨੂੰ ਫ਼ਸਲ ਵੱਢਣ ਲਈ ਅਜੇ ਹੋਰ ਚਾਰ ਮਹੀਨੇ ਉਡੀਕਣਾ ਪਵੇਗਾ। ਪਰ ਮੈਂ ਤੁਹਾਨੂੰ ਦੱਸਦਾ ਹਾਂ ਆਪਣੀਆਂ ਅੱਖਾਂ ਖੋਲੋ ਅਤੇ ਵੇਖੋ, ਉਹ ਪੈਲੀਆਂ ਤਿਆਰ ਹਨ ਅਤੇ ਵਾਢੀ ਲਈ ਤਿਆਰ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تُسی نئیں آکھدے پئی چَوہاں مہِینیاں نُوں واڈھی ہوئے گی؟ ویکھو مَیں تُہانوں آکھنا آں اپنیاں اَکھّیاں چُکو تے پَیلِیاں نُوں ویکھو پئی اوہ واڈھی لئی ہُن وی پکّیاں نیں۔
Punjabi Standard Bible (Punjabi Standard Bible) 2023
ਕੀ ਤੁਸੀਂ ਨਹੀਂ ਕਹਿੰਦੇ, ‘ਅਜੇ ਚਾਰ ਮਹੀਨੇ ਰਹਿੰਦੇ ਹਨ ਤਦ ਵਾਢੀ ਹੋਵੇਗੀ’? ਵੇਖੋ, ਮੈਂ ਤੁਹਾਨੂੰ ਕਹਿੰਦਾ ਹਾਂ, ਆਪਣੀਆਂ ਅੱਖਾਂ ਚੁੱਕੋ ਅਤੇ ਖੇਤਾਂ ਨੂੰ ਵੇਖੋ ਕਿ ਉਹ ਵਾਢੀ ਲਈ ਪੱਕ ਚੁੱਕੇ ਹਨ।