John 4:36 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜੋ ਵਿਅਕਤੀ ਫ਼ਸਲ ਵੱਢਦਾ ਉਹ ਆਪਣੀ ਮਜਦੂਰੀ ਪਾਉਂਦਾ ਅਤੇ ਸਦੀਪਕ ਜੀਵਨ ਲਈ ਫ਼ਸਲ ਇਕੱਠੀ ਕਰਦਾ ਹੈ। ਇਸ ਲਈ ਉਹ ਵੀ ਪ੍ਰਸੰਨ ਹੈ ਜੋ ਫ਼ਸਲ ਬੀਜਦਾ ਹੈ ਤੇ ਉਹ ਵੀ ਜੋ ਫ਼ਸਲ ਦੀ ਵਾਢੀ ਕਰਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਵਾਢੇ ਆਪਣੀ ਮਜ਼ਦੂਰੀ ਪ੍ਰਾਪਤ ਕਰ ਰਹੇ ਹਨ ਅਤੇ ਅਨੰਤ ਜੀਵਨ ਦੇ ਲਈ ਫਲ ਇਕੱਠਾ ਕਰ ਰਹੇ ਹਨ ਤਾਂ ਜੋ ਬੀਜਣ ਵਾਲੇ ਅਤੇ ਵੱਢਣ ਵਾਲੇ ਦੋਵੇਂ ਮਿਲ ਕੇ ਖ਼ੁਸ਼ੀ ਮਨਾਉਣ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹੁਣ ਉਹ ਜਿਹੜਾ ਫਸਲ ਵੱਢਦਾ ਹੈ ਉਹ ਆਪਣੀ ਮਜ਼ਦੂਰੀ ਲੈਂਦਾ ਹੈ ਅਤੇ ਅਨੰਤ ਜੀਵਨ ਲਈ ਫਸਲ ਇਕੱਠੀ ਕਰਦਾ ਹੈ ਤਾਂ ਜੋ ਬੀਜਣ ਵਾਲਾ ਅਤੇ ਵੱਢਣ ਵਾਲਾ ਦੋਵੇਂ ਇਕੱਠੇ ਖੁਸ਼ ਹੋ ਸਕਣ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜਾ ਵੱਢਦਾ ਹੈ ਉਹ ਮਜੂਰੀ ਲੈਂਦਾ ਅਤੇ ਸਦੀਪਕ ਜੀਉਣ ਲਈ ਫਲ ਇਕੱਠਾ ਕਰਦਾ ਹੈ ਤਾਂ ਬੀਜਣ ਵਾਲਾ ਅਤੇ ਵੱਢਣ ਵਾਲਾ ਦੋਵੇਂ ਅਨੰਦ ਹੋਣ
Punjabi ERV
ਜੋ ਵਿਅਕਤੀ ਫ਼ਸਲ ਵਢਦਾ ਉਹ ਆਪਣੀ ਮਜਦੂਰੀ ਪਾਉਂਦਾ ਅਤੇ ਸਦੀਵੀ ਜੀਵਨ ਲਈ ਫ਼ਸਲ ਇਕਠੀ ਕਰਦਾ ਹੈ। ਇਸ ਲਈ ਉਹ ਵੀ ਪ੍ਰਸੰਨ ਹੈ ਜੋ ਫ਼ਸਲ ਬੀਜਦਾ ਹੈ ਤੇ ਉਹ ਵੀ ਜੋ ਫ਼ਸਲ ਦੀ ਵਾਢੀ ਕਰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੋ ਵਿਅਕਤੀ ਫ਼ਸਲ ਵੱਢਦਾ ਉਹ ਆਪਣੀ ਮਜ਼ਦੂਰੀ ਪਾਉਂਦਾ ਅਤੇ ਸਦੀਪਕ ਜੀਵਨ ਲਈ ਫ਼ਸਲ ਇਕੱਠੀ ਕਰਦਾ ਹੈ। ਇਸ ਲਈ ਉਹ ਵੀ ਪ੍ਰਸੰਨ ਹੈ ਜੋ ਫ਼ਸਲ ਬੀਜਦਾ ਹੈ ਤੇ ਉਹ ਵੀ ਜੋ ਫ਼ਸਲ ਦੀ ਵਾਢੀ ਕਰਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
وَڈّھن والے نُوں مزدُوری مِلدی اے تے اوہ سدا دی زِندگی لئی پَھل اکٹّھا کر دا اے تاں جو بِیجن والا تے وَڈّھن والا رَل کے خُوشی کرن۔
Punjabi Standard Bible (Punjabi Standard Bible) 2023
ਵੱਢਣ ਵਾਲਾ ਮਜ਼ਦੂਰੀ ਲੈਂਦਾ ਅਤੇ ਸਦੀਪਕ ਜੀਵਨ ਲਈ ਫਲ ਇਕੱਠਾ ਕਰਦਾ ਹੈ ਤਾਂਕਿ ਬੀਜਣ ਵਾਲਾ ਅਤੇ ਵੱਢਣ ਵਾਲਾ ਦੋਵੇਂ ਅਨੰਦ ਮਨਾਉਣ।