John 4:38 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਤੁਹਾਨੂੰ ਇਸ ਫ਼ਸਲ ਦਾ ਫ਼ਲ ਪ੍ਰਾਪਤ ਕਰਨ ਲਈ ਭੇਜਿਆ, ਜਿਸ ਲਈ ਤੁਸੀਂ ਕੰਮ ਨਹੀਂ ਕੀਤਾ, ਹੋਰਾਂ ਲੋਕਾਂ ਨੇ ਇਸ ਲਈ ਕੰਮ ਕੀਤਾ ਅਤੇ ਤੁਸੀਂ ਉਨ੍ਹਾਂ ਦੀ ਮਿਹਨਤ ਦਾ ਹੀ ਲਾਭ ਕਰ ਰਹੇ ਹੋ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਤੁਹਾਨੂੰ ਉਸ ਫ਼ਸਲ ਨੂੰ ਵੱਢਣ ਲਈ ਭੇਜਿਆ ਹੈ ਜਿਸ ਦੇ ਲਈ ਤੁਸੀਂ ਕੋਈ ਮਿਹਨਤ ਨਹੀਂ ਕੀਤੀ; ਦੂਜਿਆਂ ਨੇ ਮਿਹਨਤ ਕੀਤੀ ਹੈ ਅਤੇ ਤੁਸੀਂ ਉਹਨਾਂ ਦੀ ਮਿਹਨਤ ਦਾ ਫਲ ਪ੍ਰਾਪਤ ਕਰ ਰਹੇ ਹੋ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਤੁਹਾਨੂੰ ਉਹ ਫਸਲ ਵੱਢਣ ਲਈ ਭੇਜਿਆ, ਜਿਸ ਲਈ ਤੁਸੀਂ ਕੰਮ ਨਹੀਂ ਕੀਤਾ ਹੈ। ਹੋਰਨਾਂ ਨੇ ਸਖ਼ਤ ਮਿਹਨਤ ਕੀਤੀ ਹੈ, ਅਤੇ ਤੁਸੀਂ ਉਹਨਾਂ ਦੀ ਮਿਹਨਤ ਦਾ ਲਾਭ ਪ੍ਰਾਪਤ ਕਰ ਰਹੇ ਹੋ।”
Punjabi Bible 2016 - ਪਵਿੱਤਰ ਬਾਈਬਲ O.V.
ਜਿਹ ਦੇ ਵਿੱਚ ਤੁਸਾਂ ਮਿਹਨਤ ਨਾ ਕੀਤੀ ਉਹ ਦੇ ਵੱਢਣ ਨੂੰ ਮੈਂ ਤੁਹਾਨੂੰ ਘੱਲਿਆ। ਹੋਰਨਾਂ ਨੇ ਮਿਹਨਤ ਕੀਤੀ ਅਰ ਤੁਸੀਂ ਉਨ੍ਹਾਂ ਦੀ ਮਿਹਨਤ ਵਿੱਚ ਸਾਂਝੀ ਹੋਏ।।
Punjabi ERV
ਮੈਂ ਤੁਹਾਨੂੰ ਇਸ ਫ਼ਸਲ ਦਾ ਫ਼ਲ ਪ੍ਰਾਪਤ ਕਰਨ ਲਈ ਭੇਜਿਆ, ਜਿਸ ਲਈ ਤੁਸੀਂ ਕੰਮ ਨਹੀਂ ਕੀਤਾ, ਹੋਰਾਂ ਲੋਕਾਂ ਨੇ ਇਸ ਲਈ ਕੰਮ ਕੀਤਾ ਅਤੇ ਤੁਸੀਂ ਉਨ੍ਹਾਂ ਦੀ ਮਿਹਨਤ ਦਾ ਹੀ ਲਾਭ ਕਰ ਰਹੇ ਹੋ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤੁਹਾਨੂੰ ਇਸ ਫ਼ਸਲ ਦਾ ਫਲ ਪ੍ਰਾਪਤ ਕਰਨ ਲਈ ਭੇਜਿਆ, ਜਿਸ ਲਈ ਤੁਸੀਂ ਕੰਮ ਨਹੀਂ ਕੀਤਾ, ਹੋਰਾਂ ਲੋਕਾਂ ਨੇ ਇਸ ਲਈ ਕੰਮ ਕੀਤਾ ਅਤੇ ਤੁਸੀਂ ਉਨ੍ਹਾਂ ਦੀ ਮਿਹਨਤ ਦਾ ਹੀ ਲਾਭ ਕਰ ਲੈ ਹੋ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
مَیں تُہانوں اوہدے وَڈّھن نُوں گھلّیا جِہدی تُساں محنت نئیں کِیتی اے۔ ہورناں محنت کِیتی تے تُسی اوہناں دی محنت وِچ رَل گئے ہو۔
Punjabi Standard Bible (Punjabi Standard Bible) 2023
ਮੈਂ ਤੁਹਾਨੂੰ ਉਹ ਵੱਢਣ ਲਈ ਭੇਜਿਆ ਜਿਸ ਲਈ ਤੁਸੀਂ ਮਿਹਨਤ ਨਹੀਂ ਕੀਤੀ। ਮਿਹਨਤ ਹੋਰਾਂ ਨੇ ਕੀਤੀ ਅਤੇ ਤੁਸੀਂ ਉਨ੍ਹਾਂ ਦੀ ਮਿਹਨਤ ਵਿੱਚ ਸਾਂਝੀ ਹੋਏ।”