John 4:39 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਸ਼ਹਿਰ ਦੇ ਕਈ ਲੋਕਾਂ ਨੇ ਯਿਸੂ ਵਿੱਚ ਵਿਸ਼ਵਾਸ ਕੀਤਾ। ਕਿਉਂਕਿ ਔਰਤ ਨੇ ਇਹ ਗਵਾਹੀ ਦਿੱਤੀ, “ਉਸਨੇ ਮੈਨੂੰ ਉਹ ਸਭ ਕੁਝ ਦੱਸਿਆ ਜੋ ਮੈਂ ਕੀਤਾ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਸ ਸ਼ਹਿਰ ਦੇ ਬਹੁਤ ਸਾਰੇ ਸਾਮਰੀ ਲੋਕਾਂ ਨੇ ਉਸ ਦੀ ਗਵਾਹੀ ਸੁਣ ਕੇ ਯਿਸੂ ਵਿੱਚ ਵਿਸ਼ਵਾਸ ਕੀਤਾ ਜੋ ਉਸ ਔਰਤ ਨੇ ਕਿਹਾ ਸੀ ਕਿ, “ਉਹਨਾਂ ਨੇ ਮੈਨੂੰ ਉਹ ਸਭ ਕੁਝ ਦੱਸ ਦਿੱਤਾ ਹੈ ਜੋ ਮੈਂ ਅੱਜ ਤੱਕ ਕੀਤਾ ਸੀ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸ ਸ਼ਹਿਰ ਦੇ ਬਹੁਤ ਸਾਰੇ ਸਾਮਰਿਯਾ ਵਾਸੀਆਂ ਨੇ ਯਿਸ਼ੂ ਤੇ ਵਿਸ਼ਵਾਸ ਕੀਤਾ ਕਿਉਂਕਿ ਉਸ ਔਰਤ ਨੇ ਇਹ ਗਵਾਹੀ ਦਿੱਤੀ, “ਯਿਸ਼ੂ ਨੇ ਮੈਨੂੰ ਉਹ ਸਭ ਕੁਝ ਦੱਸਿਆ ਜੋ ਮੈਂ ਕੀਤਾ ਸੀ।”
Punjabi Bible 2016 - ਪਵਿੱਤਰ ਬਾਈਬਲ O.V.
ਉਸ ਨਗਰ ਦੇ ਸਾਮਰੀਆਂ ਵਿੱਚੋਂ ਬਹੁਤਿਆਂ ਨੇ ਉਸ ਤੀਵੀਂ ਦੇ ਕਹਿਣੇ ਕਰਕੇ ਉਸ ਉੱਤੇ ਨਿਹਚਾ ਕੀਤੀ ਕਿ ਉਹ ਨੇ ਸਾਖੀ ਦਿੱਤੀ ਸੀ ਭਈ ਜੋ ਕੁਝ ਮੈਂ ਕੀਤਾ ਹੈ ਉਸ ਨੇ ਸੱਭੋ ਮੈਨੂੰ ਦੱਸ ਦਿੱਤਾ
Punjabi ERV
ਉਸ ਸ਼ਹਿਰ ਦੇ ਕਈ ਲੋਕਾਂ ਨੇ ਯਿਸੂ ਵਿੱਚ ਵਿਸ਼ਵਾਸ ਕੀਤਾ। ਕਿਉਂਕਿ ਔਰਤ ਨੇ ਇਹ ਗਵਾਹੀ ਦਿੱਤੀ, “ਉਸਨੇ ਮੈਨੂੰ ਉਹ ਸਭ ਕੁਝ ਦਸਿਆ ਜੋ ਮੈਂ ਕੀਤਾ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਸ਼ਹਿਰ ਦੇ ਕਈ ਲੋਕਾਂ ਨੇ ਯਿਸੂ ਵਿੱਚ ਵਿਸ਼ਵਾਸ ਕੀਤਾ। ਕਿਉਂਕਿ ਔਰਤ ਨੇ ਇਹ ਗਵਾਹੀ ਦਿੱਤੀ, “ਉਸ ਨੇ ਮੈਨੂੰ ਉਹ ਸਭ ਕੁਝ ਦੱਸਿਆ ਜੋ ਮੈਂ ਕੀਤਾ ਹੈ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوس شہر وِچوں بتھیرے سامری لوک اوس عورت دی گواہی دے سبّب اوہدے اُتّے اِیمان لیائے پئی اوس آکھیا جو کُجھ مَیں کِیتا اوس سبھو کُجھ مَینُوں دس دِتّا۔
Punjabi Standard Bible (Punjabi Standard Bible) 2023
ਉਸ ਨਗਰ ਵਿੱਚੋਂ ਬਹੁਤ ਸਾਰੇ ਸਾਮਰੀਆਂ ਨੇ ਯਿਸੂ ਉੱਤੇ ਵਿਸ਼ਵਾਸ ਕੀਤਾ, ਕਿਉਂਕਿ ਉਸ ਔਰਤ ਨੇ ਇਹ ਗਵਾਹੀ ਦਿੱਤੀ ਕਿ ਉਸ ਨੇ ਮੈਨੂੰ ਉਹ ਸਭ ਕੁਝ ਦੱਸ ਦਿੱਤਾ ਜੋ ਮੈਂ ਕੀਤਾ ਸੀ।