John 4:45 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਯਿਸੂ ਗਲੀਲ ਪਹੁੰਚਿਆ ਤਾਂ ਲੋਕਾਂ ਨੇ ਉਸਦਾ ਸਵਾਗਤ ਕੀਤਾ। ਕਿਉਂਕਿ ਇਹ ਲੋਕ ਉਹ ਸਾਰੀਆਂ ਗੱਲਾਂ ਦੇਖ ਚੁੱਕੇ ਸਨ ਜੋ ਯਿਸੂ ਨੇ ਯਰੂਸ਼ਲਮ ਵਿੱਚ ਪਸਾਹ ਦੇ ਤਿਉਹਾਰ ਤੇ ਕੀਤੀਆਂ ਸਨ। ਕਿਉਂਕਿ ਇਹ ਲੋਕ ਵੀ ਉਸ ਤਿਉਹਾਰ ਤੇ ਗਏ ਹੋਏ ਸਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਉਹ ਗਲੀਲ ਵਿੱਚ ਪਹੁੰਚੇ ਤਾਂ ਗਲੀਲ ਦੇ ਰਹਿਣ ਵਾਲਿਆਂ ਨੇ ਉਹਨਾਂ ਦਾ ਸੁਆਗਤ ਕੀਤਾ ਕਿਉਂਕਿ ਇਹ ਲੋਕ ਯਰੂਸ਼ਲਮ ਵਿੱਚ ਪਸਾਹ ਦੇ ਤਿਉਹਾਰ ਦੇ ਲਈ ਗਏ ਹੋਏ ਸਨ ਅਤੇ ਉਹਨਾਂ ਨੇ ਉਹ ਸਾਰੇ ਕੰਮ ਦੇਖੇ ਜਿਹੜੇ ਯਿਸੂ ਨੇ ਤਿਉਹਾਰ ਦੇ ਸਮੇਂ ਕੀਤੇ ਸਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਉਹ ਗਲੀਲ ਵਿੱਚ ਪਹੁੰਚੇ, ਤਾਂ ਗਲੀਲ ਵਾਸੀਆਂ ਨੇ ਉਹਨਾਂ ਦਾ ਸਵਾਗਤ ਕੀਤਾ। ਕਿਉਂਕਿ ਉਹਨਾਂ ਨੇ ਉਹ ਸਭ ਕੁਝ ਵੇਖਿਆ ਜੋ ਯਿਸ਼ੂ ਨੇ ਯੇਰੂਸ਼ਲੇਮ ਵਿੱਚ ਪਸਾਹ ਦੇ ਤਿਉਹਾਰ ਤੇ ਕੀਤਾ ਸੀ, ਕਿਉਂਕਿ ਉਹ ਵੀ ਉੱਥੇ ਗਏ ਹੋਏ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਜਦ ਉਹ ਗਲੀਲ ਵਿੱਚ ਆਇਆ ਗਲੀਲੀਆਂ ਨੇ ਉਸ ਨੂੰ ਕਬੂਲ ਕੀਤਾ ਕਿਉਂਕਿ ਸਭ ਕੁਝ ਜੋ ਉਸ ਨੇ ਯਰੂਸ਼ਲਮ ਵਿੱਚ ਤਿਉਹਾਰ ਦੇ ਵੇਲੇ ਕੀਤਾ ਸੀ ਉਨ੍ਹਾਂ ਨੇ ਵੇਖਿਆ ਇਸ ਲਈ ਜੋ ਓਹ ਵੀ ਉਸ ਤਿਉਹਾਰ ਨੂੰ ਗਏ ਸਨ ।।
Punjabi ERV
ਜਦੋਂ ਯਿਸੂ ਗਲੀਲੀ ਪਹੁੰਚਿਆ ਤਾਂ ਲੋਕਾਂ ਨੇ ਉਸਦਾ ਸਵਾਗਤ ਕੀਤਾ। ਕਿਉਂਕਿ ਇਹ ਲੋਕ ਉਹ ਸਾਰੀਆਂ ਗੱਲਾਂ ਦੇਖ ਚੁੱਕੇ ਸਨ ਜੋ ਯਿਸੂ ਨੇ ਯਰੂਸ਼ਲਮ ਵਿੱਚ ਪਸਾਹ ਦੇ ਤਿਉਹਾਰ ਤੇ ਕੀਤੀਆਂ ਸਨ। ਕਿਉਂਕਿ ਇਹ ਲੋਕ ਵੀ ਉਸ ਤਿਉਹਾਰ ਤੇ ਗਏ ਹੋਏ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਯਿਸੂ ਗਲੀਲ ਵਿੱਚ ਪਹੁੰਚਿਆ ਤਾਂ ਲੋਕਾਂ ਨੇ ਉਸਦਾ ਸਵਾਗਤ ਕੀਤਾ। ਕਿਉਂਕਿ ਇਹ ਲੋਕ ਉਹ ਸਾਰੀਆਂ ਗੱਲਾਂ ਦੇਖ ਚੁੱਕੇ ਸਨ, ਜੋ ਯਿਸੂ ਨੇ ਯਰੂਸ਼ਲਮ ਵਿੱਚ ਪਸਾਹ ਦੇ ਤਿਉਹਾਰ ਤੇ ਕੀਤੀਆਂ ਸਨ। ਕਿਉਂਕਿ ਇਹ ਲੋਕ ਵੀ ਉਸ ਤਿਉਹਾਰ ਤੇ ਗਏ ਹੋਏ ਸਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو جد اوہ گلِیل وِچ آگیا تَد ایس واسطے گلِیلِیاں اوہنوں قبول کِیتا پئی اوہناں سبھ کُجھ جو اوس عید دے ویلے یرُوشلِیم وِچ کِیتا سی ویکھیا ہویا سی۔ کیوں جو اوہ وی عید نُوں گئے سن۔
Punjabi Standard Bible (Punjabi Standard Bible) 2023
ਜਦੋਂ ਉਹ ਗਲੀਲ ਵਿੱਚ ਆਇਆ ਤਾਂ ਗਲੀਲੀਆਂ ਨੇ ਉਸ ਨੂੰ ਸਵੀਕਾਰ ਕੀਤਾ, ਕਿਉਂਕਿ ਉਨ੍ਹਾਂ ਨੇ ਉਹ ਸਭ ਕੁਝ ਵੇਖਿਆ ਸੀ ਜੋ ਉਸ ਨੇ ਤਿਉਹਾਰ ਦੇ ਸਮੇਂ ਯਰੂਸ਼ਲਮ ਵਿੱਚ ਕੀਤਾ ਸੀ ਇਸ ਲਈ ਕਿ ਉਹ ਵੀ ਉਸ ਤਿਉਹਾਰ ਵਿੱਚ ਗਏ ਸਨ।