John 4:46 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇੱਕ ਵਾਰ ਫ਼ੇਰ ਯਿਸੂ ਗਲੀਲ ਵਿੱਚ ਕਾਨਾ ਨੂੰ ਗਿਆ। ਕਾਨਾ ਉਹ ਥਾਂ ਹੈ ਜਿੱਥੇ ਯਿਸੂ ਨੇ ਪਾਣੀ ਨੂੰ ਮੈਅ ਵਿੱਚ ਤਬਦੀਲ ਕੀਤਾ ਸੀ। ਬਾਦਸ਼ਾਹ ਦਾ ਇੱਕ ਮਹੱਤਵਪੂਰਣ ਅਧਿਕਾਰੀ ਕਫ਼ਰਨਾਹੂਮ ਵਿੱਚ ਰਹਿੰਦਾ ਸੀ। ਉਸਦਾ ਪੁੱਤਰ ਬਿਮਾਰ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਫਿਰ ਗਲੀਲ ਦੇ ਪਿੰਡ ਕਾਨਾ ਵਿੱਚ ਆਏ ਜਿੱਥੇ ਉਹਨਾਂ ਨੇ ਪਾਣੀ ਨੂੰ ਮੈਅ ਬਣਾਇਆ ਸੀ । ਉੱਥੇ ਇੱਕ ਰਾਜ ਅਧਿਕਾਰੀ ਸੀ ਜਿਸ ਦਾ ਪੁੱਤਰ ਕਫ਼ਰਨਾਹੂਮ ਵਿੱਚ ਬਿਮਾਰ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਫੇਰ ਗਲੀਲ ਦੇ ਕਾਨਾ ਨਗਰ ਨੂੰ ਗਏ, ਜਿੱਥੇ ਉਹਨਾਂ ਨੇ ਪਾਣੀ ਨੂੰ ਦਾਖਰਸ ਵਿੱਚ ਬਦਲ ਦਿੱਤਾ ਸੀ। ਉੱਥੇ ਇੱਕ ਸਰਕਾਰੀ ਅਫ਼ਸਰ ਸੀ ਜਿਸ ਦਾ ਪੁੱਤਰ ਕਫ਼ਰਨਹੂਮ ਵਿੱਚ ਬਿਮਾਰ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਉਹ ਗਲੀਲ ਦੇ ਕਾਨਾ ਵਿੱਚ ਫੇਰ ਆਇਆ ਜਿੱਥੇ ਉਸ ਨੇ ਪਾਣੀ ਦੀ ਮੈ ਬਣਾਈ ਸੀ ਅਤੇ ਇੱਕ ਮੁਸਾਹਿਬ ਸੀ ਜਿਹ ਦਾ ਪੁੱਤ੍ਰ ਕਫ਼ਰਨਾਹੂਮ ਵਿੱਚ ਬਿਮਾਰ ਸੀ
Punjabi ERV
ਇੱਕ ਵਾਰ ਫ਼ੇਰ ਯਿਸੂ ਗਲੀਲ ਵਿੱਚ ਕਾਨਾ ਨੂੰ ਗਿਆ। ਕਾਨਾ ਉਹ ਥਾਂ ਹੈ ਜਿਥੇ ਯਿਸੂ ਨੇ ਪਾਣੀ ਨੂੰ ਮੈ ਵਿੱਚ ਤਬਦੀਲ ਕੀਤਾ ਸੀ। ਬਾਦਸ਼ਾਹ ਦਾ ਇੱਕ ਮਹੱਤਵਪੂਰਣ ਅਧਿਕਾਰੀ ਕਫ਼ਰਨਾਹੂਮ ਵਿੱਚ ਰਹਿੰਦਾ ਸੀ। ਉਸਦਾ ਪੁੱਤਰ ਬਿਮਾਰ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇੱਕ ਵਾਰ ਫੇਰ ਯਿਸੂ ਗਲੀਲ ਵਿੱਚ ਕਾਨਾ ਨੂੰ ਗਿਆ। ਕਾਨਾ ਉਹ ਥਾਂ ਹੈ ਜਿੱਥੇ ਯਿਸੂ ਨੇ ਪਾਣੀ ਨੂੰ ਅੰਗੂਰਾਂ ਦੇ ਰਸ ਵਿੱਚ ਤਬਦੀਲ ਕੀਤਾ, ਇੱਕ ਅਧਿਕਾਰੀ ਕਫ਼ਰਨਾਹੂਮ ਵਿੱਚ ਰਹਿੰਦਾ ਸੀ, ਉਸਦਾ ਪੁੱਤਰ ਬਿਮਾਰ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
فیر یِسُوع مُڑ گلِیل دے قانا نُوں آیا جِتّھے اوس پانی توں انگور دا رَس بنایا سی۔ اوتھے اِک سردار سی جِہدا پُتر کَفرنحُوم وِچ ماندا سی۔
Punjabi Standard Bible (Punjabi Standard Bible) 2023
ਤਦ ਉਹ ਫੇਰ ਗਲੀਲ ਦੇ ਕਾਨਾ ਵਿੱਚ ਆਇਆ, ਜਿੱਥੇ ਉਸ ਨੇ ਪਾਣੀ ਨੂੰ ਮੈ ਬਣਾਇਆ ਸੀ ਅਤੇ ਉੱਥੇ ਇੱਕ ਸ਼ਾਹੀ ਅਫ਼ਸਰ ਸੀ ਜਿਸ ਦਾ ਪੁੱਤਰ ਕਫ਼ਰਨਾਹੂਮ ਵਿੱਚ ਬਿਮਾਰ ਸੀ।