John 4:53 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਆਦਮੀ ਨੂੰ ਪਤਾ ਸੀ ਕਿ ਐਨ ਇੱਕ ਵਜੇ ਦਾ ਹੀ ਸਮਾਂ ਸੀ ਜਦੋਂ ਯਿਸੂ ਨੇ ਆਖਿਆ ਸੀ, “ਤੇਰਾ ਪੁੱਤਰ ਜੀਵੇਗਾ।” ਇਉਂ ਉਹ ਅਤੇ ਉਸ ਦੇ ਘਰ ਵਿੱਚ ਰਹਿੰਦੇ ਸਭ ਲੋਕਾਂ ਨੇ ਯਿਸੂ ਵਿੱਚ ਵਿਸ਼ਵਾਸ ਕੀਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਿਤਾ ਨੂੰ ਯਾਦ ਆਇਆ ਕਿ ਇਹ ਉਹ ਹੀ ਸਮਾਂ ਸੀ ਜਦੋਂ ਯਿਸੂ ਨੇ ਉਸ ਨੂੰ ਕਿਹਾ ਸੀ, “ਤੇਰਾ ਪੁੱਤਰ ਜਿਊਂਦਾ ਰਹੇਗਾ ।” ਇਸ ਲਈ ਉਸ ਨੇ ਅਤੇ ਉਸ ਦੇ ਸਾਰੇ ਪਰਿਵਾਰ ਦੇ ਲੋਕਾਂ ਨੇ ਵਿਸ਼ਵਾਸ ਕੀਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਪਿਤਾ ਨੂੰ ਪਤਾ ਚੱਲਿਆ ਕਿ ਇਹ ਉਹੀ ਸਮਾਂ ਸੀ ਜਦੋਂ ਯਿਸ਼ੂ ਨੇ ਉਸਨੂੰ ਕਿਹਾ ਸੀ, “ਤੇਰਾ ਪੁੱਤਰ ਜੀਵੇਗਾ।” ਇਸ ਲਈ ਉਸ ਨੇ ਅਤੇ ਉਸ ਦੇ ਸਾਰੇ ਘਰ ਵਾਲਿਆਂ ਨੇ ਵਿਸ਼ਵਾਸ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਪਿਉ ਨੇ ਜਾਣਿਆ ਕਿ ਇਹ ਉਹੋ ਘੜੀ ਹੈ ਜਿਹ ਦੇ ਵਿੱਚ ਯਿਸੂ ਨੇ ਮੈਨੂੰ ਆਖਿਆ ਸੀ ਜੋ ਤੇਰਾ ਪੁੱਤ੍ਰ ਜੀਉਂਦਾ ਹੈ ਅਤੇ ਉਹ ਨੇ ਆਪ ਅਰ ਉਹ ਦੇ ਸਾਰੇ ਟੱਬਰ ਨੇ ਨਿਹਚਾ ਕੀਤੀ
Punjabi ERV
ਉਸ ਆਦਮੀ ਨੂੰ ਪਤਾ ਸੀ ਕਿ ਐਨ ਇੱਕ ਵਜੇ ਦਾ ਹੀ ਸਮਾਂ ਸੀ ਜਦੋਂ ਯਿਸੂ ਨੇ ਆਖਿਆ ਸੀ, “ਤੇਰਾ ਪੁੱਤਰ ਜੀਵੇਗਾ।” ਇਉਂ ਉਹ ਅਤੇ ਉਸਦੇ ਘਰ ਵਿੱਚ ਰਹਿੰਦੇ ਸਭ ਲੋਕਾਂ ਨੇ ਯਿਸੂ ਵਿੱਚ ਵਿਸ਼ਵਾਸ ਕੀਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਆਦਮੀ ਨੂੰ ਪਤਾ ਸੀ ਕਿ ਪੂਰਾ ਇੱਕ ਵਜੇ ਦਾ ਹੀ ਸਮਾਂ ਸੀ ਜਦੋਂ ਯਿਸੂ ਨੇ ਆਖਿਆ ਸੀ, “ਤੇਰਾ ਪੁੱਤਰ ਜਿਉਂਦਾ ਹੈ।” ਇਉਂ ਉਹ ਅਤੇ ਉਸ ਦੇ ਘਰ ਵਿੱਚ ਰਹਿੰਦੇ ਸਭ ਲੋਕਾਂ ਨੇ ਯਿਸੂ ਉੱਤੇ ਵਿਸ਼ਵਾਸ ਕੀਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد پئیو نُوں معلُوم ہویا پئی اوہ اوہو گھڑی سی جد یِسُوع مَینُوں آکھیا سی تیرا پُتر جِیوندا اے۔ سو اوس آپ تے اوہدے سارے ٹبّر اِیمان لیاندا۔
Punjabi Standard Bible (Punjabi Standard Bible) 2023
ਤਦ ਪਿਤਾ ਜਾਣ ਗਿਆ ਕਿ ਇਹ ਉਹੀ ਸਮਾਂ ਸੀ ਜਦੋਂ ਯਿਸੂ ਨੇ ਉਸ ਨੂੰ ਕਿਹਾ ਸੀ, “ਤੇਰਾ ਪੁੱਤਰ ਜੀਉਂਦਾ ਹੈ” । ਤਦ ਉਸ ਨੇ ਅਤੇ ਉਸ ਦੇ ਸਾਰੇ ਪਰਿਵਾਰ ਨੇ ਵਿਸ਼ਵਾਸ ਕੀਤਾ।