John 5:18 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਸੁਣਨ ਤੋਂ ਬਾਦ ਯਹੂਦੀ ਯਿਸੂ ਨੂੰ ਮਾਰਨ ਲਈ ਹੋਰ ਵੱਧੇਰੇ ਕੋਸ਼ਿਸ਼ਾਂ ਕਰਨ ਲੱਗੇ। ਯਹੂਦੀਆਂ ਨੇ ਆਖਿਆ, “ਯਿਸੂ ਸਬਤ ਦੇ ਦਿਨ ਦਾ ਨੇਮ ਤੋੜ ਰਿਹਾ ਹੈ ਅਤੇ ਆਖਿਆ, ਪਰਮੇਸ਼ੁਰ ਨੂੰ ਆਪਣਾ ਪਿਤਾ ਆਖਕੇ ਉਹ ਆਪਣੇ ਆਪ ਨੂੰ ਪਰਮੇਸ਼ੁਰ ਦੇ ਬਰਾਬਰ ਬਣਾ ਰਿਹਾ ਹੈ!”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹ ਸੁਣ ਕੇ ਯਹੂਦੀ ਹੋਰ ਵੀ ਜ਼ਿਆਦਾ ਯਿਸੂ ਨੂੰ ਮਾਰਨ ਦੀ ਕੋਸ਼ਿਸ਼ ਕਰਨ ਲੱਗੇ ਕਿਉਂਕਿ ਪ੍ਰਭੂ ਯਿਸੂ ਕੇਵਲ ਸਬਤ ਦੀ ਉਲੰਘਣਾ ਹੀ ਨਹੀਂ ਕਰਦੇ ਸਨ ਸਗੋਂ ਪਰਮੇਸ਼ਰ ਨੂੰ ਆਪਣਾ ਪਿਤਾ ਕਹਿ ਕੇ ਆਪਣੇ ਆਪ ਨੂੰ ਪਰਮੇਸ਼ਰ ਦੇ ਬਰਾਬਰ ਬਣਾਉਂਦੇ ਸਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸੇ ਕਾਰਣ ਯਹੂਦੀਆਂ ਨੇ ਯਿਸ਼ੂ ਨੂੰ ਮਾਰਨ ਦੀ ਪੂਰੀ ਕੋਸ਼ਿਸ਼ ਕੀਤੀ। ਯਹੂਦੀਆਂ ਨੇ ਆਖਿਆ ਕਿ ਉਹ ਨਾ ਸਿਰਫ ਸਬਤ ਨੂੰ ਤੋੜ ਰਹੇ ਹਨ, ਬਲਕਿ ਉਹ ਪਰਮੇਸ਼ਵਰ ਨੂੰ ਆਪਣਾ ਪਿਤਾ ਵੀ ਕਹਿ ਰਹੇ ਹਨ, ਅਤੇ ਆਪਣੇ ਆਪ ਨੂੰ ਪਰਮੇਸ਼ਵਰ ਦੇ ਬਰਾਬਰ ਬਣਾ ਰਹੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਇਸ ਕਾਰਨ ਯਹੂਦੀ ਹੋਰ ਵੀ ਉਹ ਦੇ ਮਾਰ ਸੁੱਟਣ ਦੇ ਮਗਰ ਪਏ ਕਿਉਂਕਿ ਉਹ ਕੇਵਲ ਸਬਤ ਦੇ ਦਿਨ ਨੂੰ ਹੀ ਨਹੀਂ ਟਾਲਦਾ ਸਗੋਂ ਪਰਮੇਸ਼ੁਰ ਨੂੰ ਆਪਣਾ ਪਿਤਾ ਕਹਿ ਕੇ ਆਪ ਨੂੰ ਪਰਮੇਸ਼ੁਰ ਦੇ ਤੁੱਲ ਬਣਾਉਂਦਾ ਸੀ।।
Punjabi ERV
ਇਹ ਸੁਣਨ ਤੋਂ ਬਾਦ ਯਹੂਦੀ ਯਿਸੂ ਨੂੰ ਮਾਰਨ ਲਈ ਹੋਰ ਵਧੇਰੇ ਕੋਸ਼ਿਸ਼ਾਂ ਕਰਨ ਲੱਗੇ। ਯਹੂਦੀਆਂ ਨੇ ਆਖਿਆ, “ਯਿਸੂ ਸਬਤ ਦੇ ਦਿਨ ਦਾ ਨੇਮ ਤੋਡ਼ ਰਿਹਾ ਹੈ ਅਤੇ ਆਖਿਆ, ਪਰਮੇਸ਼ੁਰ ਨੂੰ ਆਪਣਾ ਪਿਤਾ ਆਖਕੇ ਉਹ ਆਪਣੇ ਆਪ ਨੂੰ ਪਰਮੇਸ਼ੁਰ ਦੇ ਬਰਾਬਰ ਬਣਾ ਰਿਹਾ ਹੈ”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਸੁਣਨ ਤੋਂ ਬਾਅਦ ਯਹੂਦੀ ਯਿਸੂ ਨੂੰ ਮਾਰਨ ਲਈ ਹੋਰ ਵੀ ਕੋਸ਼ਿਸ਼ਾਂ ਕਰਨ ਲੱਗੇ। ਯਹੂਦੀਆਂ ਨੇ ਆਖਿਆ, “ਯਿਸੂ ਸਬਤ ਦੇ ਦਿਨ ਦਾ ਨੇਮ ਤੋੜ ਰਿਹਾ ਹੈ ਅਤੇ ਆਖਿਆ, ਪਰਮੇਸ਼ੁਰ ਨੂੰ ਆਪਣਾ ਪਿਤਾ ਆਖ ਕੇ ਉਹ ਆਪਣੇ ਆਪ ਨੂੰ ਪਰਮੇਸ਼ੁਰ ਦੇ ਬਰਾਬਰ ਬਣਾ ਰਿਹਾ ਹੈ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس لئی یہُودی ہور وی وَدّھ کے اوہدے مارن دا داء لبّھدے سن۔ کیوں جو اوس نا نِرا سبت نُوں توڑ دِتّا پر ایہہ وی پئی خُدا نُوں خاص اپنا باپ آکھ کے اپنے آپ نُوں خُدا دے برابر کِیتا۔
Punjabi Standard Bible (Punjabi Standard Bible) 2023
ਸੋ ਯਹੂਦੀ ਉਸ ਨੂੰ ਮਾਰ ਸੁੱਟਣ ਦੀ ਹੋਰ ਜ਼ਿਆਦਾ ਤਾਕ ਵਿੱਚ ਰਹਿਣ ਲੱਗੇ, ਕਿਉਂਕਿ ਉਹ ਨਾ ਕੇਵਲ ਸਬਤ ਦੇ ਦਿਨ ਦੀ ਉਲੰਘਣਾ ਕਰ ਰਿਹਾ ਸੀ, ਸਗੋਂ ਪਰਮੇਸ਼ਰ ਨੂੰ ਆਪਣਾ ਪਿਤਾ ਕਹਿ ਕੇ ਆਪਣੇ ਆਪ ਨੂੰ ਪਰਮੇਸ਼ਰ ਦੇ ਤੁੱਲ ਬਣਾਉਂਦਾ ਸੀ।