John 5:20 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਪਿਤਾ ਆਪਣੇ ਪੁੱਤਰ ਨੂੰ ਪਿਆਰ ਕਰਦਾ ਹੈ ਅਤੇ ਪਿਤਾ ਪੁੱਤਰ ਨੂੰ ਉਹ ਸਭ ਕੁਝ ਵਿਖਾਉਂਦਾ ਹੈ ਜੋ ਉਹ ਕਰਦਾ। ਪਰ ਪਿਤਾ ਆਪਣੇ ਪੁੱਤਰ ਨੂੰ ਮਹਾਨ ਗੱਲਾਂ ਵੀ ਵਿਖਾਵੇਗਾ। ਫਿਰ ਤੁਸੀਂ ਸਭ ਹੈਰਾਨ ਰਹਿ ਜਾਉਂਗੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਿਤਾ ਪੁੱਤਰ ਨੂੰ ਪਿਆਰ ਕਰਦੇ ਹਨ ਅਤੇ ਉਹ ਸਭ ਕੁਝ ਜੋ ਉਹ ਆਪ ਕਰਦੇ ਹਨ, ਪੁੱਤਰ ਨੂੰ ਦਿਖਾਉਂਦੇ ਹਨ । ਇਸ ਤੋਂ ਵੀ ਵੱਡੇ ਕੰਮ ਉਹ ਉਸ ਨੂੰ ਦਿਖਾਉਣਗੇ ਕਿ ਤੁਸੀਂ ਹੈਰਾਨ ਹੋਵੋਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਪਿਤਾ ਪੁੱਤਰ ਨੂੰ ਪਿਆਰ ਕਰਦੇ ਹਨ ਅਤੇ ਪੁੱਤਰ ਨੂੰ ਉਹ ਸਭ ਕੁਝ ਵਿਖਾਉਂਦੇ ਹਨ ਜੋ ਉਹ ਕਰਦੇ ਹਨ। ਹਾਂ, ਅਤੇ ਪਿਤਾ ਆਪਣੇ ਪੁੱਤਰ ਨੂੰ ਇਸ ਤੋਂ ਵੀ ਵੱਡੇ ਕੰਮ ਦਿਖਾਓਣਗੇ, ਤਾਂ ਜੋ ਤੁਸੀਂ ਸਭ ਹੈਰਾਨ ਹੋਵੋ।
Punjabi Bible 2016 - ਪਵਿੱਤਰ ਬਾਈਬਲ O.V.
ਪਿਤਾ ਤਾਂ ਪੁੱਤ੍ਰ ਨਾਲ ਤੇਹ ਕਰਦਾ ਹੈ ਅਤੇ ਜੋ ਕੰਮ ਉਹ ਆਪ ਕਰਦਾ ਹੈ ਸੋ ਸਭ ਉਹ ਨੂੰ ਵਿਖਾਲਦਾ ਹੈ ਅਤੇ ਉਹ ਇਨ੍ਹਾਂ ਨਾਲੋਂ ਵੱਡੇ ਕੰਮ ਉਸ ਨੂੰ ਵਿਖਾਵੇਗਾ ਭਈ ਤੁਸੀਂ ਅਚਰਜ ਹੋਵੋ
Punjabi ERV
ਪਰ ਪਿਤਾ ਆਪਣੇ ਪੁੱਤਰ ਨੂੰ ਪਿਆਰ ਕਰਦਾ ਹੈ ਅਤੇ ਪਿਤਾ ਪੁੱਤਰ ਨੂੰ ਉਹ ਸਭ ਕੁਝ ਵਿਖਾਉਂਦਾ ਹੈ ਜੋ ਉਹ ਕਰਦਾ। ਪਰ ਪਿਤਾ ਆਪਣੇ ਪੁੱਤਰ ਨੂੰ ਮਹਾਨ ਗੱਲਾਂ ਵੀ ਵਿਖਾਵੇਗਾ। ਫਿਰ ਤੁਸੀਂ ਸਭ ਹੈਰਾਨ ਰਹਿ ਜਾਉਂਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਪਿਤਾ ਆਪਣੇ ਪੁੱਤਰ ਨੂੰ ਪਿਆਰ ਕਰਦਾ ਹੈ ਅਤੇ ਪਿਤਾ ਪੁੱਤਰ ਨੂੰ ਉਹ ਸਭ ਕੁਝ ਵਿਖਾਉਂਦਾ ਹੈ ਜੋ ਉਹ ਕਰਦਾ। ਪਰ ਪਿਤਾ ਆਪਣੇ ਪੁੱਤਰ ਨੂੰ ਵੱਡੇ ਕੰਮ ਵੀ ਵਿਖਾਵੇਗਾ। ਫਿਰ ਤੁਸੀਂ ਸਭ ਹੈਰਾਨ ਰਹਿ ਜਾਉਂਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو باپ پُتر نُوں پیار کر دا اے تے سارے کمّ جیہڑے اوہ آپ کر دا اے اوہنوں وکھاؤندا اے۔ تے اوہ اوہناں نالوں وڈّے کمّ اوہنوں وکھا لے گا پئی تسِیں اچنبے وِچ نا پَوو۔
Punjabi Standard Bible (Punjabi Standard Bible) 2023
ਕਿਉਂਕਿ ਪਿਤਾ ਪੁੱਤਰ ਨਾਲ ਪ੍ਰੀਤ ਰੱਖਦਾ ਹੈ ਅਤੇ ਜੋ ਉਹ ਆਪ ਕਰਦਾ ਹੈ ਉਹ ਸਭ ਪੁੱਤਰ ਨੂੰ ਵਿਖਾਉਂਦਾ ਹੈ ਅਤੇ ਉਹ ਉਸ ਨੂੰ ਇਨ੍ਹਾਂ ਨਾਲੋਂ ਵੀ ਵੱਡੇ ਕੰਮ ਵਿਖਾਵੇਗਾ ਕਿ ਤੁਸੀਂ ਅਚਰਜ ਹੋਵੋ।