John 5:24 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਜੋ ਮੇਰੇ ਸ਼ਬਦ ਸੁਣਦਾ ਹੈ ਅਤੇ ਉਸ ਵਿੱਚ ਵਿਸ਼ਵਾਸ ਕਰਦਾ ਹੈ। ਉਹ ਇੱਕ, ਜਿਸਨੇ ਮੈਨੂੰ ਭੇਜਿਆ ਹੈ, ਸਦੀਪਕ ਜੀਵਨ ਉਸਦਾ ਹੈ। ਉਹ ਦੋਸ਼ੀ ਨਹੀ ਠਹਿਰਾਇਆ ਜਾਏਗਾ। ਉਸ ਨੂੰ ਮੌਤ ਤੋਂ ਮੁਕਤ ਕਰ ਦਿੱਤਾ ਗਿਆ ਹੈ ਅਤੇ ਉਹ ਸਦੀਪਕ ਜੀਵਨ ਵਿੱਚ ਦਾਖਲ ਹੋ ਚੁੱਕਿਆ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਮੈਂ ਤੁਹਾਨੂੰ ਸੱਚ ਸੱਚ ਕਹਿੰਦਾ ਹਾਂ ਕਿ ਜੋ ਕੋਈ ਮੇਰੇ ਸ਼ਬਦ ਸੁਣਦਾ ਹੈ ਅਤੇ ਮੇਰੇ ਭੇਜਣ ਵਾਲੇ ਵਿੱਚ ਵਿਸ਼ਵਾਸ ਕਰਦਾ ਹੈ, ਉਹ ਅਨੰਤ ਜੀਵਨ ਪ੍ਰਾਪਤ ਕਰਦਾ ਹੈ । ਉਹ ਦੋਸ਼ੀ ਨਹੀਂ ਠਹਿਰਦਾ ਸਗੋਂ ਮੌਤ ਨੂੰ ਪਾਰ ਕਰ ਕੇ ਜੀਵਨ ਵਿੱਚ ਪ੍ਰਵੇਸ਼ ਕਰ ਚੁੱਕਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ, ਜੋ ਕੋਈ ਵੀ ਮੇਰੇ ਬਚਨ ਨੂੰ ਸੁਣਦਾ ਹੈ ਅਤੇ ਉਸ ਤੇ ਵਿਸ਼ਵਾਸ ਕਰਦਾ ਹੈ ਜਿਸ ਨੇ ਮੈਨੂੰ ਭੇਜਿਆ ਹੈ, ਸਦੀਪਕ ਜੀਵਨ ਉਸ ਦਾ ਹੈ ਅਤੇ ਉਸ ਦਾ ਨਿਆਂ ਨਹੀਂ ਕੀਤਾ ਜਾਵੇਗਾ, ਪਰ ਉਹ ਮੌਤ ਤੋਂ ਪਾਰ ਹੋ ਗਿਆ ਹੈ ਅਤੇ ਉਹ ਸਦੀਪਕ ਜੀਵਨ ਵਿੱਚ ਦਾਖਲ ਹੋ ਚੁੱਕਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਤੁਹਾਨੂੰ ਸੱਚ ਸੱਚ ਆਖਦਾ ਹਾਂ ਕਿ ਜੋ ਮੇਰਾ ਬਚਨ ਸੁਣਦਾ ਅਤੇ ਉਹ ਦੀ ਪਰਤੀਤ ਕਰਦਾ ਹੈ ਜਿਨ੍ਹ ਮੈਨੂੰ ਘੱਲਿਆ ਸਦੀਪਕ ਜੀਉਣ ਉਹ ਦਾ ਹੈ ਅਰ ਉਸ ਉੱਤੇ ਸਜ਼ਾ ਦਾ ਹੁਕਮ ਨਹੀਂ ਹੁੰਦਾ ਸਗੋਂ ਮੌਤ ਤੋਂ ਪਾਰ ਲੰਘ ਕੇ ਉਹ ਜੀਉਣ ਵਿੱਚ ਜਾ ਪਹੁੰਚਿਆ ਹੈ
Punjabi ERV
“ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਉਹ ਮੇਰੇ ਸ਼ਬਦ ਸੁਣਦਾ ਹੈ ਅਤੇ ਉਨ੍ਹਾਂ ਵਿੱਚ ਵਿਸ਼ਵਾਸ ਕਰਦਾ ਹੈ। ਉਹ ਇੱਕ, ਜਿਸਨੇ ਮੈਨੂੰ ਭੇਜਿਆ ਹੈ, ਸਦੀਵੀ ਜੀਵਨ ਹੈ। ਉਸਦਾ ਨਿਰਣਾ ਨਹੀਂ ਹੋਵੇਗਾ। ਉਸਨੂੰ ਮੌਤ ਤੋਂ ਮੁਕਤ ਕਰ ਦਿੱਤਾ ਗਿਆ ਹੈ ਅਤੇ ਉਹ ਸਦੀਵੀ ਜੀਵਨ ਵਿੱਚ ਦਾਖਲ ਹੋ ਚੁਕਿਆ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ, ਉਹ ਮੇਰੇ ਬਚਨ ਸੁਣਦਾ ਹੈ ਅਤੇ ਉਨ੍ਹਾਂ ਤੇ ਵਿਸ਼ਵਾਸ ਕਰਦਾ ਹੈ। ਉਹ, ਜਿਸ ਨੇ ਮੈਨੂੰ ਭੇਜਿਆ ਹੈ, ਸਦੀਪਕ ਜੀਵਨ ਉਸਦਾ ਹੈ। ਉਸਦਾ ਨਿਆਂ ਨਹੀਂ ਹੋਵੇਗਾ। ਉਸ ਨੂੰ ਮੌਤ ਤੋਂ ਮੁਕਤ ਕਰ ਦਿੱਤਾ ਗਿਆ ਹੈ ਅਤੇ ਉਹ ਸਦੀਪਕ ਜੀਵਨ ਵਿੱਚ ਦਾਖਲ ਹੋ ਚੁੱਕਿਆ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
مَیں تُہانوں سَچ سَچ آکھنا آں پئی اوہ جیہڑا میرا کلام سُندا اے تے اوہدے اُتّے جِس مَینُوں گھلّیا اے اِیمان لیاؤندا اے سدا دی زِندگی اوہدی اے۔ تے اوہ عدالت وِچ نئیں آؤندا سگوں مَوت توں لنگھ کے اوہ زِندگی وِچ جا اَپڑیا اے۔
Punjabi Standard Bible (Punjabi Standard Bible) 2023
“ਮੈਂ ਤੁਹਾਨੂੰ ਸੱਚ-ਸੱਚ ਕਹਿੰਦਾ ਹਾਂ ਕਿ ਜੋ ਮੇਰਾ ਵਚਨ ਸੁਣਦਾ ਅਤੇ ਮੇਰੇ ਭੇਜਣ ਵਾਲੇ 'ਤੇ ਵਿਸ਼ਵਾਸ ਕਰਦਾ ਹੈ, ਸਦੀਪਕ ਜੀਵਨ ਉਸੇ ਦਾ ਹੈ ਅਤੇ ਉਸ ਉੱਤੇ ਸਜ਼ਾ ਦਾ ਹੁਕਮ ਨਹੀਂ, ਸਗੋਂ ਉਹ ਮੌਤ ਤੋਂ ਪਾਰ ਲੰਘ ਕੇ ਜੀਵਨ ਵਿੱਚ ਜਾ ਪਹੁੰਚਿਆ ਹੈ।