John 5:30 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਮੈਂ ਆਪਣੇ-ਆਪ ਕੁਝ ਨਹੀਂ ਕਰ ਸੱਕਦਾ। ਮੈਂ ਉਸ ਅਧਾਰ ਤੇ ਨਿਆਂ ਕਰਦਾ ਹਾਂ ਜੋ ਮੈਂ ਪਰਮੇਸ਼ੁਰ ਪਾਸੋਂ ਸੁਣਦਾ ਹਾਂ। ਇਸ ਲਈ ਮੇਰਾ ਨਿਆਂ ਠੀਕ ਹੈ। ਕਿਉਂਕਿ ਮੈਂ ਆਪਣੀ ਇੱਛਾ ਅਨੁਸਾਰ ਕਰਨ ਦੀ ਕੋਸ਼ਿਸ਼ ਨਹੀਂ ਕਰਦਾ ਸਗੋਂ ਮੈਂ ਉਸਦੀ ਇੱਛਾ ਅਨੁਸਾਰ ਕਰਨ ਦੀ ਕੋਸ਼ਿਸ਼ ਕਰਦਾ ਹਾਂ, ਜਿਸਨੇ ਮੈਨੂੰ ਭੇਜਿਆ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਮੈਂ ਆਪਣੇ ਆਪ ਕੁਝ ਨਹੀਂ ਕਰ ਸਕਦਾ । ਜਿਸ ਤਰ੍ਹਾਂ ਪਰਮੇਸ਼ਰ ਮੈਨੂੰ ਦੱਸਦੇ ਹਨ ਉਸੇ ਤਰ੍ਹਾਂ ਮੈਂ ਨਿਆਂ ਕਰਦਾ ਹਾਂ । ਮੇਰਾ ਨਿਆਂ ਠੀਕ ਹੁੰਦਾ ਹੈ ਕਿਉਂਕਿ ਮੈਂ ਆਪਣੀ ਇੱਛਾ ਨਹੀਂ ਸਗੋਂ ਆਪਣੇ ਭੇਜਣ ਵਾਲੇ ਦੀ ਇੱਛਾ ਪੂਰੀ ਕਰਨੀ ਚਾਹੁੰਦਾ ਹਾਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਆਪਣੇ ਆਪ ਕੁਝ ਨਹੀਂ ਕਰ ਸਕਦਾ। ਮੈਂ ਉਹੀ ਨਿਆਂ ਕਰਦਾ ਹਾਂ ਜੋ ਮੈਂ ਸੁਣਦਾ ਹਾਂ, ਅਤੇ ਮੇਰਾ ਨਿਆਂ ਸਹੀ ਹੈ, ਕਿਉਂਕਿ ਮੈਂ ਆਪਣੀ ਇੱਛਾ ਅਨੁਸਾਰ ਨਹੀਂ ਕਰਦਾ ਸਗੋਂ ਮੈਂ ਉਹਨਾਂ ਦੀ ਇੱਛਾ ਅਨੁਸਾਰ ਕਰਦਾ ਹਾਂ ਜਿਨ੍ਹਾਂ ਨੇ ਮੈਨੂੰ ਭੇਜਿਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਆਪ ਕੁਝ ਨਹੀਂ ਕਰ ਸੱਕਦਾ। ਜਿਹਾ ਮੈਂ ਸੁਣਦਾ ਹਾਂ ਤਿਹਾ ਹੀ ਨਿਆਉਂ ਕਰਦਾ ਹਾਂ ਅਰ ਮੇਰਾ ਨਿਆਉਂ ਸੱਚਾ ਹੈ ਕਿਉਂ ਜੋ ਮੈਂ ਆਪਣੀ ਮਰਜ਼ੀ ਨਹੀਂ ਭਾਲਦਾ ਪਰ ਉਹ ਦੀ ਮਰਜ਼ੀ ਜਿਹ ਨੇ ਮੈਨੂੰ ਘੱਲਿਆ
Punjabi ERV
“ਮੈਂ ਆਪਣੇ-ਆਪ ਕੁਝ ਨਹੀਂ ਕਰ ਸਕਦਾ। ਮੈਂ ਉਸ ਅਧਾਰ ਤੇ ਨਿਰਣਾ ਕਰਦਾ ਹਾਂ ਜੋ ਮੈਂ ਪਰਮੇਸ਼ੁਰ ਪਾਸੋਂ ਸੁਣਦਾ ਹਾਂ। ਇਸ ਲਈ ਮੇਰਾ ਨਿਰਣਾ ਠੀਕ ਹੈ। ਕਿਉਂਕਿ ਮੈਂ ਆਪਣੀ ਇੱਛਾ ਅਨੁਸਾਰ ਕਰਨ ਦੀ ਕੋਸ਼ਿਸ਼ ਨਹੀਂ ਕਰਦਾ ਸਗੋਂ ਮੈਂ ਉਸਦੀ ਇੱਛਾ ਅਨੁਸਾਰ ਕਰਨ ਦੀ ਕੋਸ਼ਿਸ਼ ਕਰਦਾ ਹਾਂ, ਜਿਸਨੇ ਮੈਨੂੰ ਭੇਜਿਆ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਮੈਂ ਆਪਣੇ ਆਪ ਕੁਝ ਨਹੀਂ ਕਰ ਸਕਦਾ। ਮੈਂ ਉਸ ਅਧਾਰ ਤੇ ਨਿਆਂ ਕਰਦਾ ਹਾਂ ਜੋ ਮੈਂ ਪਰਮੇਸ਼ੁਰ ਤੋਂ ਸੁਣਦਾ ਹਾਂ। ਇਸ ਲਈ ਮੇਰਾ ਨਿਆਂ ਠੀਕ ਹੈ। ਕਿਉਂਕਿ ਮੈਂ ਆਪਣੀ ਇੱਛਾ ਅਨੁਸਾਰ ਕਰਨ ਦੀ ਕੋਸ਼ਿਸ਼ ਨਹੀਂ ਕਰਦਾ ਸਗੋਂ ਮੈਂ ਉਸ ਦੀ ਇੱਛਾ ਅਨੁਸਾਰ ਕਰਨ ਦੀ ਕੋਸ਼ਿਸ਼ ਕਰਦਾ ਹਾਂ, ਜਿਸ ਨੇ ਮੈਨੂੰ ਭੇਜਿਆ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
مَیں اپنے آپ کُجھ نئیں کر سکدا۔ جیویں مَیں سُننا آں اوسے طرح عدالت کرنا آں تے میری عدالت سَچّی اے۔ کیوں جو مَیں اپنی مرضی نُوں نئیں لَبّھدا پر اوہدی مرضی نُوں جِس مَینُوں گھلّیا اے۔
Punjabi Standard Bible (Punjabi Standard Bible) 2023
“ਮੈਂ ਆਪਣੇ ਆਪ ਤੋਂ ਕੁਝ ਨਹੀਂ ਕਰ ਸਕਦਾ; ਜਿਹੋ ਜਿਹਾ ਮੈਂ ਸੁਣਦਾ ਹਾਂ, ਉਹੋ ਜਿਹਾ ਨਿਆਂ ਕਰਦਾ ਹਾਂ ਅਤੇ ਮੇਰਾ ਨਿਆਂ ਸੱਚਾ ਹੈ ਕਿਉਂਕਿ ਮੈਂ ਆਪਣੀ ਇੱਛਾ ਨਹੀਂ, ਸਗੋਂ ਆਪਣੇ ਭੇਜਣ ਵਾਲੇ ਦੀ ਇੱਛਾ ਚਾਹੁੰਦਾ ਹਾਂ।