John 5:36 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਪਰ ਜੋ ਸਾਖੀ ਮੈਂ ਆਪਣੇ ਬਾਰੇ ਦਿੰਦਾ ਹਾਂ ਉਹ ਯੂਹੰਨਾ ਦੀ ਸਾਖੀ ਨਾਲੋਂ ਵਡੇਰੀ ਹੈ। ਜੋ ਕਾਰਜ ਪਿਤਾ ਨੇ ਮੈਨੂੰ ਕਰਨ ਲਈ ਦਿੱਤਾ ਹੈ ਉਹ ਮੇਰੇ ਬਾਰੇ ਸਾਖੀ ਦਿੰਦਾ ਹੈ ਕਿ ਪਿਤਾ ਨੇ ਮੈਨੂੰ ਭੇਜਿਆ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਜੋ ਗਵਾਹੀ ਮੇਰੇ ਕੋਲ ਹੈ, ਉਹ ਯੂਹੰਨਾ ਦੀ ਗਵਾਹੀ ਤੋਂ ਵੱਡੀ ਹੈ । ਜੋ ਕੰਮ ਮੈਂ ਕਰਦਾ ਹਾਂ, ਇਹ ਕੰਮ ਮੇਰੇ ਹੱਕ ਵਿੱਚ ਗਵਾਹੀ ਦਿੰਦੇ ਹਨ ਕਿ ਪਿਤਾ ਨੇ ਮੈਨੂੰ ਭੇਜਿਆ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਪਰ ਜਿਹੜੀ ਗਵਾਹੀ ਮੈਂ ਦਿੰਦਾ ਹੈ ਉਹ ਯੋਹਨ ਦੀ ਗਵਾਹੀ ਨਾਲੋਂ ਵੱਡੀ ਹੈ। ਜੋ ਕੰਮ ਪਿਤਾ ਨੇ ਮੈਨੂੰ ਪੂਰੇ ਕਰਨ ਲਈ ਦਿੱਤੇ ਹਨ ਉਹ ਕੰਮ ਮੈਂ ਕਰ ਰਿਹਾਂ ਹਾਂ ਉਹੀ ਕੰਮ ਮੇਰੇ ਬਾਰੇ ਗਵਾਹੀ ਦਿੰਦੇ ਹਨ ਕਿ ਪਿਤਾ ਨੇ ਮੈਨੂੰ ਭੇਜਿਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਜਿਹੜੀ ਸਾਖੀ ਮੇਰੇ ਕੋਲ ਹੈ ਉਹ ਯੂਹੰਨਾ ਦੀ ਸਾਖੀ ਨਾਲੋਂ ਵੱਡੀ ਹੈ ਕਿਉਂਕਿ ਜੋ ਕੰਮ ਪਿਤਾ ਨੇ ਮੈਨੂੰ ਸੰਪੂਰਣ ਕਰਨ ਲਈ ਸੌਂਪੇ ਹਨ ਅਰਥਾਤ ਏਹੋ ਕੰਮ ਜੋ ਮੈਂ ਕਰਦਾ ਹਾਂ ਸੋਈ ਮੇਰੇ ਹੱਕ ਵਿੱਚ ਸਾਖੀ ਦਿੰਦੇ ਹਨ ਭਈ ਪਿਤਾ ਨੇ ਮੈਨੂੰ ਘੱਲਿਆ ਹੈ
Punjabi ERV
“ਪਰ ਜੋ ਸਾਖੀ ਮੈਂ ਆਪਣੇ ਬਾਰੇ ਦਿੰਦਾ ਹਾਂ ਉਹ ਯੂਹੰਨਾ ਦੀ ਸਾਖੀ ਨਾਲੋਂ ਵਡੇਰੀ ਹੈ। ਜੋ ਕਾਰਜ ਪਿਤਾ ਨੇ ਮੈਨੂੰ ਕਰਨ ਲਈ ਦਿੱਤਾ ਹੈ ਉਹ ਮੇਰੇ ਬਾਰੇ ਸਾਖੀ ਦਿੰਦਾ ਹੈ ਕਿ ਪਿਤਾ ਨੇ ਮੈਨੂੰ ਭੇਜਿਆ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜੋ ਗਵਾਹੀ ਮੈਂ ਆਪਣੇ ਬਾਰੇ ਦਿੰਦਾ ਹਾਂ ਉਹ ਯੂਹੰਨਾ ਦੀ ਗਵਾਹੀ ਨਾਲੋਂ ਵੱਡੀ ਹੈ। ਜੋ ਕੰਮ ਪਿਤਾ ਨੇ ਮੈਨੂੰ ਕਰਨ ਲਈ ਦਿੱਤਾ ਹੈ, ਉਹ ਮੇਰੇ ਬਾਰੇ ਗਵਾਹੀ ਦਿੰਦਾ ਹੈ ਕਿ ਪਿਤਾ ਨੇ ਮੈਨੂੰ ਭੇਜਿਆ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر میرے کول جیہڑی گواہی اے اوہ یُوحنّا دی گواہی توں وڈّی اے کیوں جو جیہڑے کمّ باپ میرے سپُرد کِیتے پئی مَیں اوہناں نُوں پُوریاں کراں یعنی ایہو کمّ جیہڑے مَیں کرنا آں اوہ میرے حق وِچ گواہی دیندے نیں پئی باپ مَینُوں گھلّیا اے۔
Punjabi Standard Bible (Punjabi Standard Bible) 2023
ਪਰ ਜੋ ਗਵਾਹੀ ਮੇਰੇ ਕੋਲ ਹੈ ਉਹ ਯੂਹੰਨਾ ਦੀ ਗਵਾਹੀ ਤੋਂ ਵੱਡੀ ਹੈ, ਕਿਉਂਕਿ ਜਿਹੜੇ ਕੰਮ ਪਿਤਾ ਨੇ ਮੈਨੂੰ ਪੂਰੇ ਕਰਨ ਲਈ ਸੌਂਪੇ ਹਨ ਅਰਥਾਤ ਉਹ ਕੰਮ ਜੋ ਮੈਂ ਕਰਦਾ ਹਾਂ, ਮੇਰੇ ਵਿਖੇ ਗਵਾਹੀ ਦਿੰਦੇ ਹਨ ਕਿ ਪਿਤਾ ਨੇ ਮੈਨੂੰ ਭੇਜਿਆ ਹੈ