John 5:39 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਇਹ ਸੋਚਕੇ ਪੋਥੀਆਂ ਨੂੰ ਧਿਆਨ ਨਾਲ ਪੜ੍ਹਦੇ ਹੋ ਕਿ ਤੁਸੀਂ ਉਨ੍ਹਾਂ ਰਾਹੀਂ ਸਦੀਪਕ ਜੀਵਨ ਪ੍ਰਾਪਤ ਕਰੋਂਗੇ। ਉਹੀ ਪੋਥੀਆਂ ਮੇਰੇ ਬਾਰੇ ਸਾਖੀ ਦਿੰਦੀਆਂ ਹਨ!
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤੁਸੀਂ ਪਵਿੱਤਰ-ਗ੍ਰੰਥਾਂ ਨੂੰ ਪੜ੍ਹਦੇ ਹੋ ਕਿਉਂਕਿ ਤੁਸੀਂ ਸੋਚਦੇ ਹੋ ਕਿ ਉਹਨਾਂ ਦੇ ਰਾਹੀਂ ਤੁਹਾਨੂੰ ਅਨੰਤ ਜੀਵਨ ਪ੍ਰਾਪਤ ਹੋਵੇਗਾ ਪਰ ਉਹ ਹੀ ਮੇਰੇ ਸੰਬੰਧ ਵਿੱਚ ਗਵਾਹੀ ਦਿੰਦੇ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤੁਸੀਂ ਇਹ ਸੋਚ ਕੇ ਪਵਿੱਤਰ ਪੋਥੀਆਂ ਨੂੰ ਪੜ੍ਹਦੇ ਹੋ ਕਿ ਇਨ੍ਹਾਂ ਨਾਲ ਤੁਹਾਨੂੰ ਸਦੀਪਕ ਜੀਵਨ ਮਿਲਦਾ ਹੈ। ਪਰ ਇਹ ਸਭ ਪਵਿੱਤਰ ਪੋਥੀਆਂ ਮੇਰੇ ਬਾਰੇ ਗਵਾਹੀ ਦਿੰਦੀਆਂ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਲਿਖਤਾਂ ਨੂੰ ਭਾਲਦੇ ਹੋ ਕਿਉਂਕਿ ਤੁਸੀਂ ਸਮਝਦੇ ਹੋ ਭਈ ਇਨ੍ਹਾਂ ਵਿੱਚ ਸਾਨੂੰ ਸਦੀਪਕ ਜੀਉਣ ਮਿਲਦਾ ਹੈ ਅਤੇ ਮੇਰੇ ਹੱਕ ਵਿੱਚ ਜੋ ਸਾਖੀ ਦਿੰਦੇ ਸੋ ਏਹੋ ਹਨ
Punjabi ERV
ਤੁਸੀਂ ਇਹ ਸੋਚਕੇ ਪੋਥੀਆਂ ਨੂੰ ਧਿਆਨ ਨਾਲ ਪਢ਼ਦੇ ਹੋ ਕਿ ਤੁਸੀਂ ਉਨ੍ਹਾਂ ਰਾਹੀਂ ਸਦੀਵੀ ਜੀਵਨ ਪ੍ਰਾਪਤ ਕਰੋਂਗੇ। ਉਹੀ ਪੋਥੀਆਂ ਮੇਰੇ ਬਾਰੇ ਸਾਖੀ ਦਿੰਦੀਆਂ ਹਨ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਇਹ ਸੋਚ ਕੇ ਪਵਿੱਤਰ ਗ੍ਰੰਥਾਂ ਨੂੰ ਧਿਆਨ ਨਾਲ ਪੜ੍ਹਦੇ ਹੋ ਕਿ ਤੁਸੀਂ ਉਨ੍ਹਾਂ ਰਾਹੀਂ ਸਦੀਪਕ ਜੀਵਨ ਪ੍ਰਾਪਤ ਕਰੋਂਗੇ। ਉਹੀ ਪੁਸਤਕਾਂ ਮੇਰੇ ਬਾਰੇ ਗਵਾਹੀ ਦਿੰਦੀਆਂ ਹਨ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تُسی نوِشتیاں نُوں پھولدے رہندے ہو۔ کیوں جو تُسی سمجھدے ہو پئی اوہناں وِچ تُہاڈے لئی سدا دی زِندگی اے۔ تے ایہہ اوہی نیں جیہڑے میرے حق وِچ گواہی دیندے نیں۔
Punjabi Standard Bible (Punjabi Standard Bible) 2023
ਤੁਸੀਂ ਲਿਖਤਾਂ ਵਿੱਚ ਭਾਲਦੇ ਹੋ, ਕਿਉਂਕਿ ਤੁਸੀਂ ਸੋਚਦੇ ਹੋ ਕਿ ਸਦੀਪਕ ਜੀਵਨ ਇਨ੍ਹਾਂ ਵਿੱਚ ਮਿਲਦਾ ਹੈ। ਇਹੋ ਹਨ ਜੋ ਮੇਰੇ ਬਾਰੇ ਗਵਾਹੀ ਦਿੰਦੀਆਂ ਹਨ।