John 5:44 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਇੱਕ ਦੂਜੇ ਤੋਂ ਉਸਤਤਿ ਚਾਹੁੰਦੇ ਹੋ। ਪਰ ਤੁਸੀਂ ਉਸ ਉਸਤਤਿ ਦੀ ਚਾਹਨਾ ਨਹੀਂ ਰੱਖਦੇ ਜਿਹੜੀ ਪਰਮੇਸ਼ੁਰ ਵੱਲੋਂ ਆਉਂਦੀ ਹੈ। ਤਾਂ ਫਿਰ ਤੁਸੀਂ ਕਿਵੇਂ ਮੇਰੇ ਉੱਤੇ ਵਿਸ਼ਵਾਸ ਕਰ ਸੱਕਦੇ ਹੋ?
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤੁਸੀਂ ਕਿਸ ਤਰ੍ਹਾਂ ਵਿਸ਼ਵਾਸ ਕਰ ਸਕਦੇ ਹੋ ਜਦੋਂ ਕਿ ਤੁਸੀਂ ਇੱਕ ਦੂਜੇ ਤੋਂ ਵਡਿਆਈ ਪ੍ਰਾਪਤ ਕਰਦੇ ਹੋ ਅਤੇ ਉਸ ਵਡਿਆਈ ਦੀ ਖੋਜ ਨਹੀਂ ਕਰਦੇ ਜੋ ਕੇਵਲ ਪਰਮੇਸ਼ਰ ਕੋਲੋਂ ਹੀ ਪ੍ਰਾਪਤ ਹੁੰਦੀ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤੁਸੀਂ ਕਿਵੇਂ ਮੇਰੇ ਤੇ ਵਿਸ਼ਵਾਸ ਕਰ ਸਕਦੇ ਹੋ ਕਿਉਂਕਿ ਤੁਸੀਂ ਇੱਕ-ਦੂਜੇ ਤੋਂ ਵਡਿਆਈ ਦੀ ਇੱਛਾ ਰੱਖਦੇ ਹੋ, ਪਰ ਉਹ ਵਡਿਆਈ ਨਹੀਂ ਭਾਲਦੇ ਜੋ ਸਿਰਫ ਇੱਕ ਪਰਮੇਸ਼ਵਰ ਵੱਲੋਂ ਮਿਲਦੀ ਹੈ?
Punjabi Bible 2016 - ਪਵਿੱਤਰ ਬਾਈਬਲ O.V.
ਭਲਾ, ਤੁਸੀਂ ਕਿੱਕੂੰ ਪਰਤੀਤ ਕਰ ਸੱਕਦੇ ਹੋ ਜਿਹੜੇ ਇੱਕ ਦੂਏ ਤੋਂ ਵਡਿਆਈ ਲੈਂਦੇ ਅਤੇ ਉਹ ਵਡਿਆਈ ਜੋ ਵਾਹਿਦ ਪਰਮੇਸ਼ੁਰ ਤੋਂ ਹੈ ਨਹੀਂ ਚਾਹੁੰਦੇ ਹੋ
Punjabi ERV
ਤੁਸੀਂ ਇੱਕ ਦੂਜੇ ਤੋਂ ਉਸਤਤਿ ਚਾਹੁੰਦੇ ਹੋ। ਪਰ ਤੁਸੀਂ ਉਸ ਉਸਤਤਿ ਦੀ ਚਾਹਨਾ ਨਹੀਂ ਰਖਦੇ ਜਿਹਡ਼ੀ ਪਰਮੇਸ਼ੁਰ ਵੱਲੋਂ ਆਉਂਦੀ ਹੈ। ਤਾਂ ਫਿਰ ਤੁਸੀਂ ਕਿਵੇਂ ਮੇਰੇ ਉੱਤੇ ਵਿਸ਼ਵਾਸ ਕਰ ਸਕਦੇ ਹੋ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਇੱਕ ਦੂਜੇ ਤੋਂ ਵਡਿਆਈ ਚਾਹੁੰਦੇ ਹੋ, ਪਰ ਤੁਸੀਂ ਉਸ ਉਸਤਤ ਦੀ ਚਾਹਨਾ ਨਹੀਂ ਰੱਖਦੇ ਜਿਹੜੀ ਪਰਮੇਸ਼ੁਰ ਵੱਲੋਂ ਆਉਂਦੀ ਹੈ। ਤਾਂ ਫਿਰ ਤੁਸੀਂ ਕਿਵੇਂ ਮੇਰੇ ਉੱਤੇ ਵਿਸ਼ਵਾਸ ਕਰ ਸਕਦੇ ਹੋ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تُسی کِیویں اِیمان لیا سکدے ہو جیہڑے اِک دُوجے توں وڈیائی لَیندے ہو تے اوس وڈیائی نُوں جیہڑی اکلّے خُدا ولّوں آؤندی اے نئیں لبّھدے۔
Punjabi Standard Bible (Punjabi Standard Bible) 2023
ਤੁਸੀਂ ਜਿਹੜੇ ਇੱਕ ਦੂਜੇ ਤੋਂ ਵਡਿਆਈ ਲੈਂਦੇ ਹੋ ਅਤੇ ਉਹ ਵਡਿਆਈ ਨਹੀਂ ਚਾਹੁੰਦੇ ਜੋ ਇੱਕੋ-ਇੱਕ ਪਰਮੇਸ਼ਰ ਤੋਂ ਹੈ, ਕਿਵੇਂ ਵਿਸ਼ਵਾਸ ਕਰ ਸਕਦੇ ਹੋ?