John 5:6 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਉਸ ਆਦਮੀ ਨੂੰ ਉੱਥੇ ਲੇਟਿਆ ਦੇਖਿਆ। ਯਿਸੂ ਨੂੰ ਇਹ ਪਤਾ ਸੀ ਕਿ ਉਹ ਬਹੁਤ ਲੰਮੇ ਸਮੇਂ ਤੋਂ ਬਿਮਾਰ ਸੀ। ਇਸ ਲਈ ਯਿਸੂ ਨੇ ਉਸ ਨੂੰ ਪੁੱਛਿਆ, “ਕੀ ਤੂੰ ਚੰਗਾ ਹੋਣਾ ਚਾਹੁੰਦਾ ਹੈਂ?”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਉਸ ਨੂੰ ਉੱਥੇ ਲੰਮੇ ਪਏ ਦੇਖਿਆ ਅਤੇ ਇਹ ਜਾਣਦੇ ਹੋਏ ਕਿ ਉਹ ਬਹੁਤ ਸਮੇਂ ਤੋਂ ਬਿਮਾਰ ਹੈ, ਉਸ ਨੂੰ ਕਿਹਾ, “ਕੀ ਤੂੰ ਚੰਗਾ ਹੋਣਾ ਚਾਹੁੰਦਾ ਹੈਂ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਉਸ ਰੋਗੀ ਨੂੰ ਲੇਟਿਆ ਵੇਖਿਆ। ਯਿਸ਼ੂ ਨੇ ਜਾਣਿਆ ਕਿ ਉਹ ਬਹੁਤ ਲੰਮੇ ਸਮੇਂ ਤੋਂ ਬਿਮਾਰ ਹੈ। ਇਸ ਲਈ ਯਿਸ਼ੂ ਨੇ ਉਸ ਨੂੰ ਪੁੱਛਿਆ, “ਕਿ ਤੂੰ ਚੰਗਾ ਹੋਣਾ ਚਾਹੁੰਦਾ ਹੈ?”
Punjabi Bible 2016 - ਪਵਿੱਤਰ ਬਾਈਬਲ O.V.
ਯਿਸੂ ਨੇ ਉਹ ਨੂੰ ਪਿਆ ਹੋਇਆ ਵੇਖ ਕੇ ਅਤੇ ਇਹ ਜਾਣ ਕੇ ਜੋ ਉਹ ਨੂੰ ਹੁਣ ਬਹੁਤ ਚਿਰ ਹੋ ਗਿਆ ਹੈ ਉਹ ਨੂੰ ਆਖਿਆ, ਕਿ ਤੂੰ ਚੰਗਾ ਹੋਣਾ ਚਾਹੁੰਦਾ ਹੈਂ?
Punjabi ERV
ਯਿਸੂ ਨੇ ਉਸ ਆਦਮੀ ਨੂੰ ਉਥੇ ਲੇਟਿਆ ਦੇਖਿਆ। ਯਿਸੂ ਨੂੰ ਇਹ ਪਤਾ ਸੀ ਕਿ ਉਹ ਬਹੁਤ ਲੰਮੇ ਸਮੇਂ ਤੋਂ ਬਿਮਾਰ ਸੀ। ਇਸ ਲਈ ਯਿਸੂ ਨੇ ਉਸ ਨੂੰ ਪੁੱਛਿਆ, “ਕੀ ਤੂੰ ਚੰਗਾ ਹੋਣਾ ਚਾਹੁੰਦਾ ਹੈਂ?”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਸੂ ਨੇ ਉਸ ਆਦਮੀ ਨੂੰ ਉੱਥੇ ਲੇਟਿਆ ਵੇਖਿਆ। ਯਿਸੂ ਨੂੰ ਇਹ ਪਤਾ ਸੀ ਕਿ ਉਹ ਬਹੁਤ ਲੰਮੇ ਸਮੇਂ ਤੋਂ ਬਿਮਾਰ ਸੀ। ਇਸ ਲਈ ਯਿਸੂ ਨੇ ਉਸ ਨੂੰ ਪੁੱਛਿਆ, “ਕੀ ਤੂੰ ਚੰਗਾ ਹੋਣਾ ਚਾਹੁੰਦਾ ਹੈਂ?”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
یِسُوع اوہنوں پیا ہویا ویکھ کے تے ایہہ جان کے پئی اوہ چروکنا پیا ہویا اے۔ اوہنوں آکھیا تُوں ولّ ہونا چاہنا ایں؟
Punjabi Standard Bible (Punjabi Standard Bible) 2023
ਯਿਸੂ ਨੇ ਉਸ ਨੂੰ ਪਿਆ ਹੋਇਆ ਵੇਖਿਆ ਅਤੇ ਇਹ ਜਾਣ ਕੇ ਜੋ ਉਸ ਨੂੰ ਪਹਿਲਾਂ ਹੀ ਬਹੁਤ ਸਮਾਂ ਹੋ ਗਿਆ ਹੈ, ਉਸ ਨੂੰ ਕਿਹਾ, “ਕੀ ਤੂੰ ਚੰਗਾ ਹੋਣਾ ਚਾਹੁੰਦਾ ਹੈਂ?”