John 5:7 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਬਿਮਾਰ ਆਦਮੀ ਨੇ ਆਖਿਆ, “ਸ਼੍ਰੀਮਾਨ ਜੀ, ਅਜਿਹਾ ਕੋਈ ਨਹੀਂ ਜੋ ਉਦੋਂ ਤਲਾ ਅੰਦਰ ਜਾਣ ਵਿੱਚ ਮੇਰੀ ਸਹਾਇਤਾ ਕਰੇ ਜਦੋਂ ਪਾਣੀ ਵਿੱਚ ਹਲਚਲ ਹੁੰਦੀ ਹੈ। ਮੈਂ ਤਲਾ ਅੰਦਰ ਪਹੁੰਚਣ ਵਾਲਾ ਪਹਿਲਾ ਵਿਅਕਤੀ ਹੋਣ ਦੀ ਕੋਸ਼ਿਸ਼ ਕਰਦਾ ਹਾਂ ਪਰ ਜਦੋਂ ਤੱਕ ਕਿ ਮੈਂ ਪਹੁੰਚਾ ਮੇਰੇ ਤੋਂ ਪਹਿਲਾਂ ਹੀ ਕੋਈ ਹੋਰ ਤਲਾ ਅੰਦਰ ਵੜ ਜਾਂਦਾ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਬਿਮਾਰ ਆਦਮੀ ਨੇ ਉੱਤਰ ਦਿੱਤਾ, “ਸ੍ਰੀਮਾਨ ਜੀ, ਮੇਰੇ ਕੋਲ ਕੋਈ ਵੀ ਨਹੀਂ ਜੋ ਪਾਣੀ ਦੇ ਹਿੱਲਦੇ ਹੀ ਮੈਨੂੰ ਪਾਣੀ ਵਿੱਚ ਉਤਾਰੇ । ਜਦੋਂ ਮੈਂ ਉਤਰਨ ਦੀ ਕੋਸ਼ਿਸ਼ ਕਰਦਾ ਹਾਂ ਤਾਂ ਕੋਈ ਦੂਜਾ ਮੇਰੇ ਤੋਂ ਪਹਿਲਾਂ ਹੀ ਪਾਣੀ ਵਿੱਚ ਉਤਰ ਜਾਂਦਾ ਹੈ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸ ਰੋਗੀ ਨੇ ਉੱਤਰ ਦਿੱਤਾ, “ਸ਼੍ਰੀਮਾਨ ਜੀ, ਮੇਰੇ ਕੋਲ ਕੋਈ ਆਦਮੀ ਨਹੀਂ ਹੈ ਜੋ ਮੈਨੂੰ ਤਲਾਬ ਵਿੱਚ ਜਾਣ ਲਈ ਮੇਰੀ ਸਹਾਇਤਾ ਕਰੇ ਜਦੋਂ ਪਾਣੀ ਹਿਲਾਇਆ ਜਾਦਾਂ ਹੈ। ਜਦੋਂ ਮੈਂ ਤਲਾਬ ਵਿੱਚ ਜਾਣ ਦੀ ਕੋਸ਼ਿਸ਼ ਕਰਦਾ ਹੈ ਤਾਂ ਮੇਰੇ ਤੋਂ ਪਹਿਲਾਂ ਕੋਈ ਹੋਰ ਤਲਾਬ ਵਿੱਚ ਵੜ ਜਾਦਾਂ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਉਸ ਰੋਗੀ ਨੇ ਉਸ ਨੂੰ ਉੱਤਰ ਦਿੱਤਾ, ਪ੍ਰਭੁ ਜੀ ਮੇਰਾ ਕੋਈ ਆਦਮੀ ਨਹੀਂ ਹੈ ਕਿ ਜਾਂ ਪਾਣੀ ਹਿਲਾਇਆ ਜਾਵੇ ਤਾਂ ਮੈਨੂੰ ਤਾਲ ਵਿੱਚ ਉੱਤਾਰੇ ਪਰ ਜਦੋਂ ਮੈਂ ਆਪ ਜਾਂਦਾ ਹਾਂ ਕੋਈ ਹੋਰ ਮੈਂਥੋਂ ਅੱਗੇ ਉੱਤਰ ਪੈਂਦਾ ਹੈ
Punjabi ERV
ਉਸ ਬਿਮਾਰ ਆਦਮੀ ਨੇ ਆਖਿਆ, “ਸ਼੍ਰੀਮਾਨ ਜੀ, ਅਜਿਹਾ ਕੋਈ ਨਹੀਂ ਜੋ ਉਦੋਂ ਤਲਾ ਅੰਦਰ ਜਾਣ ਵਿੱਚ ਮੇਰੀ ਸਹਾਇਤਾ ਕਰੇ ਜਦੋਂ ਪਾਣੀ ਵਿੱਚ ਹਲਚਲ ਹੁੰਦੀ ਹੈ। ਮੈਂ ਤਲਾ ਅੰਦਰ ਪਹੁੰਚਣ ਵਾਲਾ ਪਹਿਲਾ ਵਿਅਕਤੀ ਹੋਣ ਦੀ ਕੋਸ਼ਿਸ਼ ਕਰਦਾ ਹਾਂ ਪਰ ਜਦੋਂ ਤੱਕ ਕਿ ਮੈਂ ਪਹੁੰਚਾ ਮੇਰੇ ਤੋਂ ਪਹਿਲਾਂ ਹੀ ਕੋਈ ਹੋਰ ਤਲਾ ਅੰਦਰ ਵਡ਼ ਜਾਂਦਾ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਬਿਮਾਰ ਆਦਮੀ ਨੇ ਆਖਿਆ, “ਪ੍ਰਭੂ ਜੀ, ਅਜਿਹਾ ਕੋਈ ਨਹੀਂ ਜੋ ਉਦੋਂ ਤਲਾਬ ਅੰਦਰ ਜਾਣ ਵਿੱਚ ਮੇਰੀ ਸਹਾਇਤਾ ਕਰੇ ਜਦੋਂ ਪਾਣੀ ਵਿੱਚ ਹਲਚਲ ਹੁੰਦੀ ਹੈ। ਮੈਂ ਤਾਲ ਅੰਦਰ ਪਹੁੰਚਣ ਵਾਲਾ ਪਹਿਲਾ ਵਿਅਕਤੀ ਹੋਣ ਦੀ ਕੋਸ਼ਿਸ਼ ਕਰਦਾ ਹਾਂ ਪਰ ਜਦੋਂ ਤੱਕ ਕਿ ਮੈਂ ਪਹੁੰਚਾ ਮੇਰੇ ਤੋਂ ਪਹਿਲਾਂ ਹੀ ਕੋਈ ਹੋਰ ਤਲਾ ਅੰਦਰ ਵੜ ਜਾਂਦਾ ਹੈ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوس روگی اوہنوں جواب دِتّا اَے خُداوند میرا کوئی بندے نئیں پئی جدوں پانی ہلایا جائے تے مَینُوں حوض وِچ اُتار دے پر جِنّاں چِر مَیں جانا آں۔ دُوجا مَیتھوں پہلاں اُتر پَیندا اے۔
Punjabi Standard Bible (Punjabi Standard Bible) 2023
ਉਸ ਬਿਮਾਰ ਨੇ ਉਸ ਨੂੰ ਉੱਤਰ ਦਿੱਤਾ, “ਪ੍ਰਭੂ ਜੀ, ਮੇਰੇ ਕੋਲ ਕੋਈ ਮਨੁੱਖ ਨਹੀਂ ਹੈ ਕਿ ਜਦੋਂ ਪਾਣੀ ਹਿਲਾਇਆ ਜਾਵੇ ਤਾਂ ਉਹ ਮੈਨੂੰ ਤਲਾਬ ਵਿੱਚ ਉਤਾਰੇ! ਪਰ ਜਦੋਂ ਮੈਂ ਜਾਂਦਾ ਹਾਂ ਮੇਰੇ ਤੋਂ ਪਹਿਲਾਂ ਕੋਈ ਹੋਰ ਉੱਤਰ ਜਾਂਦਾ ਹੈ।”