John 6:10 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਆਖਿਆ, “ਲੋਕਾਂ ਨੂੰ ਆਖੋ ਕਿ ਉਹ ਬੈਠ ਜਾਣ।” ਉਸ ਥਾਂ ਤੇ ਬਹੁਤ ਸਾਰਾ ਘਾਹ ਸੀ। ਤਾਂ ਪੰਜ ਹਜ਼ਾਰ ਆਦਮੀ ਉੱਥੇ ਬੈਠ ਗਏ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਕਿਹਾ, “ਲੋਕਾਂ ਨੂੰ ਬਿਠਾ ਦਿਓ ।” ਉਸ ਥਾਂ ਉੱਤੇ ਘਾਹ ਬਹੁਤ ਸੀ । ਉਹਨਾਂ ਨੇ ਲੋਕਾਂ ਨੂੰ ਜਿਹਨਾਂ ਦੀ ਗਿਣਤੀ ਕੋਈ ਪੰਜ ਹਜ਼ਾਰ ਆਦਮੀ ਸਨ, ਬਿਠਾ ਦਿੱਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਕਿਹਾ, “ਲੋਕਾਂ ਨੂੰ ਬਿਠਾ ਦਿਓ।” ਉਸ ਥਾਂ ਤੇ ਬਹੁਤ ਸਾਰਾ ਘਾਹ ਸੀ, ਅਤੇ ਉਹ ਬੈਠ ਗਏ (ਲਗਭਗ ਪੰਜ ਹਜ਼ਾਰ ਆਦਮੀ ਉੱਥੇ ਸਨ)।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਿਸੂ ਨੇ ਆਖਿਆ, ਲੋਕਾਂ ਨੂੰ ਬਿਠਾਲ ਦਿਓ । ਉਸ ਥਾਂ ਬਹੁਤ ਘਾਹ ਸੀ ਸੋ ਮਰਦ ਜੋ ਗਿਣਤੀ ਵਿੱਚ ਪੰਜਕੁ ਹਜ਼ਾਰ ਸਨ ਬੈਠ ਗਏ
Punjabi ERV
ਯਿਸੂ ਨੇ ਆਖਿਆ, “ਲੋਕਾਂ ਨੂੰ ਆਖੋ ਕਿ ਉਹ ਬੈਠ ਜਾਣ। ਉਸ ਥਾਂ ਤੇ ਬਹੁਤ ਸਾਰਾ ਘਾਹ ਸੀ। ਤਾਂ ਪੰਜ ਹਜ਼ਾਰ ਆਦਮੀ ਉਥੇ ਬੈਠ ਗਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਸੂ ਨੇ ਆਖਿਆ, “ਲੋਕਾਂ ਨੂੰ ਕਹੋ ਕਿ ਉਹ ਬੈਠ ਜਾਣ।” ਉਸ ਥਾਂ ਤੇ ਬਹੁਤ ਸਾਰਾ ਘਾਹ ਸੀ, ਪੰਜ ਹਜ਼ਾਰ ਆਦਮੀ ਉੱਥੇ ਬੈਠ ਗਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
یِسُوع آکھیا پئی لوکاں نُوں بہا دیو۔ تے اوس تھاں بڑا گھاہ سی۔ سو گنتری وِچ پنج کُو ہزار بندے بَیہہ گئے۔
Punjabi Standard Bible (Punjabi Standard Bible) 2023
ਯਿਸੂ ਨੇ ਕਿਹਾ, “ਲੋਕਾਂ ਨੂੰ ਬਿਠਾ ਦਿਓ।” ਉਸ ਥਾਂ 'ਤੇ ਘਾਹ ਬਹੁਤ ਸੀ, ਸੋ ਆਦਮੀ ਜੋ ਗਿਣਤੀ ਵਿੱਚ ਲਗਭਗ ਪੰਜ ਹਜ਼ਾਰ ਸਨ, ਬੈਠ ਗਏ।