John 6:24 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਫਿਰ ਭੀੜ ਨੇ ਉੱਥੇ ਨਾ ਤਾਂ ਯਿਸੂ ਨੂੰ ਵੇਖਿਆ ਅਤੇ ਨਾ ਹੀ ਉਸ ਦੇ ਚੇਲਿਆਂ ਨੂੰ। ਇਸ ਲਈ ਉਹ ਉਨ੍ਹਾਂ ਕਿਸ਼ਤੀਆਂ ਵਿੱਚ ਚੜ੍ਹ੍ਹੇ ਅਤੇ ਯਿਸੂ ਨੂੰ ਲੱਭਣ ਲਈ ਕਫਰਨਾਹੂਮ ਨੂੰ ਆ ਗਏ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਲੋਕਾਂ ਨੇ ਦੇਖਿਆ ਕਿ ਉੱਥੇ ਨਾ ਯਿਸੂ ਅਤੇ ਨਾ ਹੀ ਉਹਨਾਂ ਦੇ ਚੇਲੇ ਸਨ, ਉਹ ਕਿਸ਼ਤੀਆਂ ਵਿੱਚ ਬੈਠ ਕੇ ਯਿਸੂ ਨੂੰ ਲੱਭਣ ਦੇ ਲਈ ਕਫ਼ਰਨਾਹੂਮ ਵਿੱਚ ਗਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਲੋਕਾਂ ਨੂੰ ਪਤਾ ਚੱਲਿਆ ਕਿ ਯਿਸ਼ੂ ਅਤੇ ਉਹਨਾਂ ਦੇ ਚੇਲੇ ਉੱਥੇ ਨਹੀਂ ਹਨ, ਉਹ ਕਿਸ਼ਤੀਆਂ ਵਿੱਚ ਚੜ੍ਹੇ ਅਤੇ ਯਿਸ਼ੂ ਦੀ ਭਾਲ ਕਰਨ ਲਈ ਕਫ਼ਰਨਹੂਮ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਜਾਂ ਉਨ੍ਹਾਂ ਲੋਕਾਂ ਨੇ ਵੇਖਿਆ ਜੋ ਐਥੇ ਨਾ ਯਿਸੂ ਹੈ ਅਤੇ ਨਾ ਉਸ ਦੇ ਚੇਲੇ ਹਨ ਤਾਂ ਉਨ੍ਹਾਂ ਬੇੜੀਆਂ ਉੱਤੇ ਚੜ੍ਹੇ ਅਰ ਯਿਸੂ ਦੀ ਭਾਲ ਵਿੱਚ ਕਫ਼ਰਨਾਹੂਮ ਨੂੰ ਆਏ
Punjabi ERV
ਫਿਰ ਭੀਡ਼ ਨੇ ਉਥੇ ਨਾ ਤਾਂ ਯਿਸੂ ਨੂੰ ਵੇਖਿਆ ਅਤੇ ਨਾ ਹੀ ਉਸਦੇ ਚੇਲਿਆਂ ਨੂੰ। ਇਸ ਲਈ ਉਹ ਉਨ੍ਹਾਂ ਕਿਸ਼ਤੀਆਂ ਵਿੱਚ ਚਢ਼ੇ ਅਤੇ ਯਿਸੂ ਨੂੰ ਲਭਣ ਲਈ ਕਫਰਨਾਹੂਮ ਨੂੰ ਆ ਗਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਭੀੜ ਨੇ ਉੱਥੇ ਨਾ ਤਾਂ ਯਿਸੂ ਨੂੰ ਵੇਖਿਆ ਅਤੇ ਨਾ ਹੀ ਉਸ ਦੇ ਚੇਲਿਆਂ ਨੂੰ। ਇਸ ਲਈ ਉਹ ਉਨ੍ਹਾਂ ਕਿਸ਼ਤੀਆਂ ਵਿੱਚ ਚੜ੍ਹੇ ਅਤੇ ਯਿਸੂ ਨੂੰ ਲੱਭਣ ਲਈ ਕਫ਼ਰਨਾਹੂਮ ਨੂੰ ਆ ਗਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو جد لوکاں ویکھیا پئی ایتھے نا یِسُوع تے نا اوہدے شاگِرد نیں تَد اوہ وی بیڑیاں وِچ چڑھ کے یِسُوع نُوں لَبّھن لئی کَفرنحُوم نُوں آئے۔
Punjabi Standard Bible (Punjabi Standard Bible) 2023
ਇਸ ਲਈ ਜਦੋਂ ਭੀੜ ਨੇ ਵੇਖਿਆ ਕਿ ਉੱਥੇ ਨਾ ਯਿਸੂ ਹੈ ਅਤੇ ਨਾ ਹੀ ਉਸ ਦੇ ਚੇਲੇ, ਤਾਂ ਉਹ ਕਿਸ਼ਤੀਆਂ ਉੱਤੇ ਚੜ੍ਹ ਕੇ ਯਿਸੂ ਨੂੰ ਲੱਭਦੇ ਹੋਏ ਕਫ਼ਰਨਾਹੂਮ ਨੂੰ ਆਏ।