John 6:26 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਆਖਿਆ, “ਤੁਸੀਂ ਮੇਰੀ ਭਾਲ ਕਿਉਂ ਕਰ ਰਹੇ ਹੋ? ਕੀ ਇਸ ਲਈ ਕਿ ਤੁਸੀਂ ਮੈਨੂੰ ਕਰਿਸ਼ਮੇ ਕਰਦਿਆਂ ਵੇਖਿਆ ਹੈ ਜਿਹੜੇ ਕਿ ਮੇਰੀ ਸ਼ਕਤੀ ਨੂੰ ਸਾਬਤ ਕਰਦੇ ਹਨ? ਨਹੀਂ! ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਤੁਸੀਂ ਮੇਰੀ ਭਾਲ ਇਸ ਲਈ ਕਰ ਰਹੇ ਸੀ, ਕਿਉਂ ਕਿ ਤੁਸੀਂ ਰੋਟੀ ਖਾਧੀ ਤੇ ਤੁਸੀਂ ਸੰਤੁਸ਼ਟ ਹੋ ਗਏ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਉੱਤਰ ਦਿੱਤਾ, “ਮੈਂ ਤੁਹਾਨੂੰ ਸੱਚ ਸੱਚ ਕਹਿੰਦਾ ਹਾਂ ਕਿ ਤੁਸੀਂ ਮੈਨੂੰ ਇਸ ਲਈ ਨਹੀਂ ਲੱਭ ਰਹੇ ਹੋ ਕਿ ਤੁਸੀਂ ਚਮਤਕਾਰੀ ਚਿੰਨ੍ਹ ਦੇਖੇ ਹਨ । ਸਗੋਂ ਇਸ ਲਈ ਕਿ ਤੁਹਾਨੂੰ ਖਾਣ ਦੇ ਲਈ ਰੋਟੀ ਮਿਲੀ ਅਤੇ ਤੁਸੀਂ ਪੇਟ ਭਰ ਕੇ ਖਾਧਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਜਵਾਬ ਦਿੱਤਾ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਤੁਸੀਂ ਮੈਨੂੰ ਇਸ ਲਈ ਨਹੀਂ ਲੱਭ ਰਹੇ ਹੋ, ਕਿਉਂਕਿ ਤੁਸੀਂ ਉਹ ਚਮਤਕਾਰ ਵੇਖੇ ਜੋ ਮੈਂ ਕੀਤੇ ਹਨ। ਪਰ ਤੁਸੀਂ ਮੈਨੂੰ ਇਸ ਲਈ ਲੱਭ ਰਹੇ ਹੋ ਕਿਉਂਕਿ ਤੁਸੀਂ ਰੋਟੀਆਂ ਖਾਧੀਆਂ ਸਨ ਅਤੇ ਤੁਸੀਂ ਸਭ ਰੱਜ ਗਏ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਮੈਂ ਤੁਹਾਨੂੰ ਸੱਚ ਸੱਚ ਆਖਦਾ ਹਾਂ, ਤੁਸੀਂ ਮੈਨੂੰ ਇਸ ਲਈ ਨਹੀਂ ਭਾਲਦੇ ਜੋ ਤੁਸੀਂ ਨਿਸ਼ਾਨ ਵੇਖੇ ਪਰ ਇਸ ਲਈ ਜੋ ਤੁਸੀਂ ਉਨ੍ਹਾਂ ਰੋਟੀਆਂ ਵਿੱਚੋਂ ਖਾ ਕੇ ਰੱਜ ਗਏ
Punjabi ERV
ਯਿਸੂ ਨੇ ਆਖਿਆ, “ਤੁਸੀਂ ਮੇਰੀ ਭਾਲ ਕਿਉਂ ਕਰ ਰਹੇ ਹੋ? ਕੀ ਇਸ ਲਈ ਕਿ ਤੁਸੀਂ ਮੈਨੂੰ ਕਰਿਸ਼ਮੇ ਕਰਦਿਆਂ ਵੇਖਿਆ ਹੈ ਜਿਹਡ਼ੇ ਕਿ ਮੇਰੀ ਸ਼ਕਤੀ ਨੂੰ ਸਾਬਤ ਕਰਦੇ ਹਨ? ਨਹੀਂ! ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਤੁਸੀਂ ਮੇਰੀ ਭਾਲ ਇਸ ਲਈ ਕਰ ਰਹੇ ਸੀ, ਕਿਉਂਕਿ ਤੁਸੀਂ ਰੋਟੀ ਖਾਧੀ ਤੇ ਤੁਸੀਂ ਸੰਤੁਸ਼ਟ ਹੋ ਗਏ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਸੂ ਨੇ ਆਖਿਆ, “ਤੁਸੀਂ ਮੇਰੀ ਭਾਲ ਕਿਉਂ ਕਰ ਰਹੇ ਹੋ? ਕੀ ਇਸ ਲਈ ਕਿ ਤੁਸੀਂ ਮੈਨੂੰ ਚਮਤਕਾਰ ਕਰਦਿਆਂ ਵੇਖਿਆ ਹੈ ਜਿਹੜੇ ਕਿ ਮੇਰੀ ਸ਼ਕਤੀ ਨੂੰ ਸਾਬਤ ਕਰਦੇ ਹਨ? ਨਹੀਂ! ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ ਕਿ ਤੁਸੀਂ ਮੇਰੀ ਭਾਲ ਇਸ ਲਈ ਕਰ ਰਹੇ ਸੀ, ਕਿਉਂਕਿ ਤੁਸੀਂ ਰੋਟੀ ਖਾਧੀ ਤੇ ਤੁਸੀਂ ਸੰਤੁਸ਼ਟ ਹੋ ਗਏ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
یِسُوع اوہناں نُوں آکھیا۔ مَیں تُہانوں سَچ سَچ آکھنا آں تُسی مَینُوں ایس واسطے نئیں لبّھدے پئی تُساں کراماتاں ویکھیاں۔ پر ایس واسطے پئی اوہناں روٹِیاں وِچوں کھا کے تُسی رَجّ گئے۔
Punjabi Standard Bible (Punjabi Standard Bible) 2023
ਯਿਸੂ ਨੇ ਉਨ੍ਹਾਂ ਨੂੰ ਕਿਹਾ, “ਮੈਂ ਤੁਹਾਨੂੰ ਸੱਚ-ਸੱਚ ਕਹਿੰਦਾ ਹਾਂ ਜੋ ਤੁਸੀਂ ਮੈਨੂੰ ਇਸ ਲਈ ਨਹੀਂ ਲੱਭਦੇ ਕਿ ਤੁਸੀਂ ਚਿੰਨ੍ਹ ਵੇਖੇ, ਸਗੋਂ ਇਸ ਲਈ ਕਿ ਤੁਸੀਂ ਰੋਟੀਆਂ ਖਾਧੀਆਂ ਅਤੇ ਰੱਜ ਗਏ।