John 6:27 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਨਾਸ਼ ਹੋਣ ਵਾਲਾ ਭੋਜਨ ਪ੍ਰਾਪਤ ਕਰਨ ਲਈ ਕੰਮ ਨਾ ਕਰੋ। ਪਰ ਉਸ ਭੋਜਨ ਲਈ ਕੰਮ ਕਰੋ ਜੋ ਹਮੇਸ਼ਾ ਲਈ ਰਹਿੰਦਾ ਅਤੇ ਜੋ ਤੁਹਾਨੂੰ ਸਦੀਪਕ ਜੀਵਨ ਦਿੰਦਾ ਹੈ। ਮਨੁੱਖ ਦਾ ਪੁੱਤਰ ਉਹ ਭੋਜਨ ਦੇਵੇਗਾ। ਪਿਤਾ ਪਰਮੇਸ਼ੁਰ ਨੇ ਆਪਣੀ ਪਰਵਾਨਗੀ ਦੀ ਮੋਹਰ ਆਦਮੀ ਦੇ ਪੁੱਤਰ ਉੱਤੇ ਲਾ ਦਿੱਤੀ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਨਾਸ਼ਵਾਨ ਭੋਜਨ ਦੇ ਲਈ ਮਿਹਨਤ ਨਾ ਕਰੋ ਪਰ ਉਸ ਭੋਜਨ ਦੇ ਲਈ ਮਿਹਨਤ ਕਰੋ ਜੋ ਅਨੰਤ ਜੀਵਨ ਤੱਕ ਰਹਿੰਦਾ ਹੈ । ਉਹ ਭੋਜਨ ਮਨੁੱਖ ਦਾ ਪੁੱਤਰ ਤੁਹਾਨੂੰ ਦੇਵੇਗਾ ਕਿਉਂਕਿ ਉਸ ਉੱਤੇ ਪਿਤਾ ਪਰਮੇਸ਼ਰ ਨੇ ਆਪਣੀ ਮੋਹਰ ਲਾਈ ਹੈ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਨਾਸ਼ਵਾਨ ਭੋਜਨ ਲਈ ਮਿਹਨਤ ਨਾ ਕਰੋ, ਪਰ ਉਸ ਭੋਜਨ ਲਈ ਮਿਹਨਤ ਕਰੋ ਜੋ ਸਦੀਪਕ ਜੀਵਨ ਤੱਕ ਰਹਿੰਦਾ ਹੈ, ਮਨੁੱਖ ਦਾ ਪੁੱਤਰ ਤੁਹਾਨੂੰ ਉਹ ਭੋਜਨ ਦੇਵੇਗਾ। ਕਿਉਂਕਿ ਪਰਮੇਸ਼ਵਰ ਪਿਤਾ ਨੇ ਉਸ ਉੱਤੇ ਆਪਣੀ ਮੋਹਰ ਲਗਾਈ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਨਾਸ ਹੋਣ ਵਾਲੇ ਭੋਜਨ ਦੇ ਲਈ ਮਿਹਨਤ ਨਾ ਕਰੋ ਸਗੋਂ ਉਸ ਭੋਜਨ ਲਈ ਜੋ ਸਦੀਪਕ ਜੀਉਣ ਤੀਕਰ ਰਹਿੰਦਾ ਹੈ ਜਿਹੜਾ ਮਨੁੱਖ ਦਾ ਪੁੱਤ੍ਰ ਤੁਹਾਨੂੰ ਦੇਵੇਗਾ ਕਿਉਂਕਿ ਪਿਤਾ ਪਰਮੇਸ਼ੁਰ ਨੇ ਉਸ ਉੱਤੇ ਮੋਹਰ ਕਰ ਦਿੱਤੀ ਹੈ
Punjabi ERV
ਨਾਸ਼ ਹੋਣ ਵਾਲਾ ਭੋਜਨ ਪ੍ਰਾਪਤ ਕਰਨ ਲਈ ਕੰਮ ਨਾ ਕਰੋ। ਪਰ ਉਸ ਭੋਜਨ ਲਈ ਕੰਮ ਕਰੋ ਜੋ ਹਮੇਸ਼ਾ ਲਈ ਰਹਿੰਦਾ ਅਤੇ ਜੋ ਤੁਹਾਨੂੰ ਸਦੀਵੀ ਜੀਵਨ ਦਿੰਦਾ ਹੈ। ਮਨੁੱਖ ਦਾ ਪੁੱਤਰ ਉਹ ਭੋਜਨ ਦੇਵੇਗਾ। “ਪਿਤਾ ਪਰਮੇਸ਼ੁਰ ਨੇ ਆਪਣੀ ਪਰਵਾਨਗੀ ਦੀ ਮੋਹਰ ਆਦਮੀ ਦੇ ਪੁੱਤਰ ਉੱਤੇ ਲਾ ਦਿੱਤੀ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਨਾਸ ਹੋਣ ਵਾਲਾ ਭੋਜਨ ਪ੍ਰਾਪਤ ਕਰਨ ਲਈ ਕੰਮ ਨਾ ਕਰੋ। ਪਰ ਉਸ ਭੋਜਨ ਲਈ ਕੰਮ ਕਰੋ ਜੋ ਹਮੇਸ਼ਾਂ ਲਈ ਰਹਿੰਦਾ ਅਤੇ ਜੋ ਤੁਹਾਨੂੰ ਸਦੀਪਕ ਜੀਵਨ ਦਿੰਦਾ ਹੈ। ਮਨੁੱਖ ਦਾ ਪੁੱਤਰ ਉਹ ਭੋਜਨ ਦੇਵੇਗਾ। ਪਿਤਾ ਪਰਮੇਸ਼ੁਰ ਨੇ ਆਪਣੀ ਪਰਵਾਨਗੀ ਦੀ ਮੋਹਰ ਆਦਮੀ ਦੇ ਪੁੱਤਰ ਉੱਤੇ ਲਾ ਦਿੱਤੀ ਹੈ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
فنا ہون والے کھانے لئی محنت نا کرو پر اوس کھانے لئی جیہڑا سدا دی زِندگی تِیکر رہن والا اے جیہڑا اِبنِ آدم تُہانوں دیوے گا کیوں جو خُدا جیہڑا باپ اے اوس اوہدے اُتّے مُہر کر دِتّی اے۔
Punjabi Standard Bible (Punjabi Standard Bible) 2023
ਨਾਸਵਾਨ ਭੋਜਨ ਲਈ ਮਿਹਨਤ ਨਾ ਕਰੋ, ਸਗੋਂ ਉਸ ਭੋਜਨ ਲਈ ਜਿਹੜਾ ਸਦੀਪਕ ਜੀਵਨ ਤੱਕ ਬਣਿਆ ਰਹਿੰਦਾ ਹੈ ਅਤੇ ਜੋ ਮਨੁੱਖ ਦਾ ਪੁੱਤਰ ਜਿਸ ਉੱਤੇ ਪਿਤਾ ਪਰਮੇਸ਼ਰ ਨੇ ਮੋਹਰ ਲਾਈ ਹੈ, ਤੁਹਾਨੂੰ ਦੇਵੇਗਾ।”