John 6:32 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਇਹ ਮੂਸਾ ਨਹੀਂ ਸੀ ਜਿਸਨੇ ਤੁਹਾਨੂੰ ਸਵਰਗ ਵੱਲੋਂ ਰੋਟੀ ਖਾਣ ਨੂੰ ਦਿੱਤੀ। ਇਹ ਮੇਰਾ ਪਿਤਾ ਹੈ ਜੋ ਤੁਹਾਨੂੰ ਸਵਰਗ ਤੋਂ ਸੱਚੀ ਰੋਟੀ ਦਿੰਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਉਹਨਾਂ ਨੂੰ ਉੱਤਰ ਦਿੱਤਾ, “ਮੈਂ ਤੁਹਾਨੂੰ ਸੱਚ ਸੱਚ ਕਹਿੰਦਾ ਹਾਂ ਕਿ ਜੋ ਰੋਟੀ ਤੁਹਾਨੂੰ ਮੂਸਾ ਨੇ ਦਿੱਤੀ ਸੀ, ਉਹ ਸਵਰਗੀ ਰੋਟੀ ਨਹੀਂ ਸੀ ਸਗੋਂ ਮੇਰੇ ਪਿਤਾ ਅਸਲੀ ਸਵਰਗੀ ਰੋਟੀ ਤੁਹਾਨੂੰ ਦਿੰਦੇ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਉਹਨਾਂ ਨੂੰ ਕਿਹਾ, “ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਇਹ ਮੋਸ਼ੇਹ ਨਹੀਂ ਹੈ ਜਿਸਨੇ ਤੁਹਾਨੂੰ ਸਵਰਗ ਤੋਂ ਰੋਟੀ ਦਿੱਤੀ ਸੀ, ਪਰ ਇਹ ਮੇਰੇ ਪਿਤਾ ਹਨ ਜੋ ਤੁਹਾਨੂੰ ਸਵਰਗ ਤੋਂ ਸੱਚੀ ਰੋਟੀ ਦਿੰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਉਪਰੰਤ ਯਿਸੂ ਨੇ ਉਨ੍ਹਾਂ ਨੂੰ ਆਖਿਆ, ਮੈਂ ਤੁਹਾਨੂੰ ਸੱਚ ਸੱਚ ਆਖਦਾ ਹਾਂ ਕਿ ਮੂਸਾ ਨੇ ਤੁਹਾਨੂੰ ਅਕਾਸ਼ੋਂ ਰੋਟੀ ਨਹੀਂ ਦਿੱਤੀ ਪਰ ਮੇਰਾ ਪਿਤਾ ਤੁਹਾਨੂੰ ਸੁਰਗੋਂ ਸੱਚੀ ਰੋਟੀ ਦਿੰਦਾ ਹੈ
Punjabi ERV
ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਇਹ ਮੂਸਾ ਨਹੀਂ ਸੀ ਜਿਸਨੇ ਤੁਹਾਨੂੰ ਸਵਰਗ ਵੱਲੋਂ ਰੋਟੀ ਖਾਣ ਨੂੰ ਦਿੱਤੀ। ਇਹ ਮੇਰਾ ਪਿਤਾ ਹੈ ਜੋ ਤੁਹਾਨੂੰ ਸਵਰਗ ਤੋਂ ਸੱਚੀ ਰੋਟੀ ਦਿੰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ। ਇਹ ਮੂਸਾ ਨਹੀਂ ਸੀ ਜਿਸ ਨੇ ਤੁਹਾਨੂੰ ਸਵਰਗ, ਤੋਂ ਰੋਟੀ ਖਾਣ ਨੂੰ ਦਿੱਤੀ। ਇਹ ਮੇਰਾ ਪਿਤਾ ਹੈ ਜੋ ਤੁਹਾਨੂੰ ਸਵਰਗੋਂ ਸੱਚੀ ਰੋਟੀ ਦਿੰਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد یِسُوع اوہناں نُوں آکھیا۔ مَیں تُہانوں سَچ سَچ آکھنا آں پئی مُوسیٰ تُہانوں اسمانوں روٹی نئیں دِتّی پر میرا باپ تُہانوں اسمانوں سَچّی روٹی دیندا اے۔
Punjabi Standard Bible (Punjabi Standard Bible) 2023
ਯਿਸੂ ਨੇ ਉਨ੍ਹਾਂ ਨੂੰ ਕਿਹਾ, “ਮੈਂ ਤੁਹਾਨੂੰ ਸੱਚ-ਸੱਚ ਕਹਿੰਦਾ ਹਾਂ ਕਿ ਮੂਸਾ ਨੇ ਤੁਹਾਨੂੰ ਸਵਰਗੋਂ ਰੋਟੀ ਨਹੀਂ ਦਿੱਤੀ, ਪਰ ਮੇਰਾ ਪਿਤਾ ਤੁਹਾਨੂੰ ਸਵਰਗੋਂ ਸੱਚੀ ਰੋਟੀ ਦਿੰਦਾ ਹੈ।