John 6:39 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਨੂੰ ਉਨ੍ਹਾਂ ਵਿੱਚੋਂ ਇੱਕ ਵੀ ਵਿਅਕਤੀ ਨਹੀਂ ਗੁਆਉਣਾ ਚਾਹੀਦਾ, ਜੋ ਪਰਮੇਸ਼ੁਰ ਨੇ ਮੈਨੂੰ ਦਿੱਤੇ ਹਨ। ਪਰ ਮੈਂ ਉਨ੍ਹਾਂ ਨੂੰ ਅੰਤਲੇ ਦਿਨ ਜਿਉਂਦਾ ਉੱਠਾਵਾਂਗਾ। ਉਹ, ਜਿਸਨੇ ਮੈਨੂੰ ਭੇਜਿਆ ਹੈ, ਇਹੀ ਆਸ ਰੱਖਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਿਹਨਾਂ ਨੇ ਮੈਨੂੰ ਭੇਜਿਆ ਹੈ ਉਹਨਾਂ ਦੀ ਇੱਛਾ ਇਹ ਹੈ ਕਿ ਮੈਂ ਉਹਨਾਂ ਸਾਰਿਆਂ ਵਿੱਚੋਂ ਕਿਸੇ ਨੂੰ ਵੀ ਨਾ ਗਵਾਵਾਂ ਜਿਹਨਾਂ ਨੂੰ ਪਿਤਾ ਨੇ ਮੈਨੂੰ ਦਿੱਤਾ ਹੈ ਸਗੋਂ ਉਹਨਾਂ ਸਾਰਿਆਂ ਨੂੰ ਅੰਤਮ ਦਿਨ ਮੈਂ ਫਿਰ ਜਿਊਂਦਾ ਕਰਾਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਉਹਨਾਂ ਦੀ ਇੱਛਾ ਇਹ ਹੈ ਜਿਨ੍ਹਾਂ ਨੇ ਮੈਨੂੰ ਭੇਜਿਆ ਹੈ ਕਿ ਮੈਂ ਉਹਨਾਂ ਸਭਨਾਂ ਵਿੱਚੋਂ ਇੱਕ ਵੀ ਨਹੀਂ ਗੁਆਵਾਂਗਾ ਜੋ ਉਹਨਾਂ ਨੇ ਮੈਨੂੰ ਦਿੱਤੇ ਹਨ, ਪਰ ਉਹਨਾਂ ਨੂੰ ਅੰਤ ਦੇ ਦਿਨ ਵਿੱਚ ਜ਼ਰੂਰ ਜਿਉਂਦਾ ਕਰਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਿਹ ਨੇ ਮੈਨੂੰ ਘੱਲਿਆ ਉਹ ਦੀ ਇਹ ਮਰਜ਼ੀ ਹੈ ਭਈ ਸਭ ਕੁਝ ਜੋ ਉਹ ਨੇ ਮੈਨੂੰ ਦਿੱਤਾ ਹੈ ਉਸ ਵਿੱਚੋਂ ਮੈਂ ਕੁਝ ਨਾ ਗੁਆਵਾਂ ਸਗੋਂ ਉਸ ਨੂੰ ਅੰਤ ਦੇ ਦਿਨ ਜੀਉਂਦਾ ਉਠਾਵਾਂ
Punjabi ERV
ਮੈਨੂੰ ਉਨ੍ਹਾਂ ਵਿੱਚੋਂ ਇੱਕ ਵੀ ਵਿਅਕਤੀ ਨਹੀਂ ਗੁਆਉਣਾ ਚਾਹੀਦਾ, ਜੋ ਪਰਮੇਸ਼ੁਰ ਨੇ ਮੈਨੂੰ ਦਿੱਤੇ ਹਨ। ਪਰ ਮੈਂ ਉਨ੍ਹਾਂ ਨੂੰ ਅੰਤਲੇ ਦਿਨ ਅਵਸ਼ ਉਭਾਰਾਂਗਾ। ਉਹ, ਜਿਸਨੇ ਮੈਨੂੰ ਭੇਜਿਆ ਹੈ, ਇਹੀ ਆਸ ਰਖਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਨੂੰ ਉਨ੍ਹਾਂ ਵਿੱਚੋਂ ਇੱਕ ਵੀ ਵਿਅਕਤੀ ਨਹੀਂ ਗੁਆਉਣਾ ਚਾਹੀਦਾ, ਜੋ ਪਰਮੇਸ਼ੁਰ ਨੇ ਮੈਨੂੰ ਦਿੱਤੇ ਹਨ। ਪਰ ਮੈਂ ਉਨ੍ਹਾਂ ਨੂੰ ਅੰਤ ਦੇ ਦਿਨ ਜ਼ਰੂਰ ਜਿਵਾਂਲਾਗਾ। ਉਹ, ਜਿਸ ਨੇ ਮੈਨੂੰ ਭੇਜਿਆ ਹੈ, ਇਹੀ ਆਸ ਕਰਦਾ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جِس مَینُوں گھلّیا اے اوہدی ایہہ مرضی اے پئی جو کُجھ اوس مَینُوں دِتّا اے اوہدے وِچوں مَیں کُجھ نا گواواں پر اخِیری دِن فیر زِندہ کراں۔
Punjabi Standard Bible (Punjabi Standard Bible) 2023
ਅਤੇ ਮੇਰੇ ਭੇਜਣ ਵਾਲੇ ਦੀ ਇੱਛਾ ਇਹ ਹੈ ਕਿ ਸਭ ਕੁਝ ਜੋ ਉਸ ਨੇ ਮੈਨੂੰ ਦਿੱਤਾ ਹੈ, ਉਸ ਵਿੱਚੋਂ ਮੈਂ ਕੁਝ ਨਾ ਗੁਆਵਾਂ, ਸਗੋਂ ਅੰਤ ਦੇ ਦਿਨ ਉਸ ਨੂੰ ਜੀਉਂਦਾ ਉਠਾਵਾਂ।