John 6:51 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਜਿਉਂਦੀ ਰੋਟੀ ਹਾਂ, ਜੋ ਸਵਰਗ ਤੋਂ ਹੇਠਾਂ ਆਈ ਹੈ। ਉਹ ਜਿਹੜਾ ਇਹ ਰੋਟੀ ਖਾਂਦਾ ਹੈ, ਸਦਾ ਜੀਵੇਗਾ। ਇਹ ਰੋਟੀ ਮੇਰਾ ਸਰੀਰ ਹੈ। ਮੈਂ ਆਪਣਾ ਸਰੀਰ ਦਿੰਦਾ ਹਾਂ ਤਾਂ ਜੋ ਇਸ ਦੁਨੀਆਂ ਦੇ ਲੋਕਾਂ ਨੂੰ ਜੀਵਨ ਮਿਲ ਸੱਕੇ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਹੀ ਜੀਵਨ ਦੀ ਰੋਟੀ ਹਾਂ ਜੋ ਸਵਰਗ ਤੋਂ ਉਤਰੀ ਹੈ । ਜੋ ਕੋਈ ਵੀ ਇਹ ਰੋਟੀ ਖਾਵੇਗਾ, ਉਹ ਅਨੰਤ ਕਾਲ ਤੱਕ ਜਿਉੂਂਦਾ ਰਹੇਗਾ ਅਤੇ ਜੋ ਰੋਟੀ ਮੈਂ ਉਸ ਨੂੰ ਦੇਵਾਂਗਾ ਉਹ ਮੇਰਾ ਆਪਣਾ ਸਰੀਰ ਹੈ ਜੋ ਮੈਂ ਸੰਸਾਰ ਦੇ ਜੀਵਨ ਦੇ ਲਈ ਦੇਵਾਂਗਾ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਜੀਵਨ ਦੀ ਰੋਟੀ ਹਾਂ ਜੋ ਸਵਰਗ ਤੋਂ ਹੇਠਾਂ ਆਈ ਹੈ। ਜਿਹੜਾ ਵੀ ਇਹ ਰੋਟੀ ਖਾਂਦਾ ਹੈ ਉਹ ਸਦਾ ਜੀਵੇਗਾ। ਇਹ ਰੋਟੀ ਮੇਰਾ ਮਾਸ ਹੈ। ਮੈਂ ਆਪਣਾ ਸਰੀਰ ਦਿੰਦਾ ਹਾਂ ਤਾਂ ਕਿ ਸੰਸਾਰ ਨੂੰ ਜੀਵਨ ਮਿਲੇ।”
Punjabi Bible 2016 - ਪਵਿੱਤਰ ਬਾਈਬਲ O.V.
ਉਹ ਜੀਉਂਦੀ ਰੋਟੀ ਜੋ ਸੁਰਗੋਂ ਉਤਰੀ ਸੋ ਮੈਂ ਹਾਂ । ਜੇ ਕੋਈ ਇਸ ਰੋਟੀਓਂ ਕੁਝ ਖਾਵੇ ਤਾਂ ਉਹ ਸਦਾ ਤੀਕੁ ਜੀਉਂਦਾ ਰਹੇਗਾ ਅਤੇ ਜੋ ਰੋਟੀ ਮੈਂ ਦਿਆਂਗਾ ਸੋ ਮੇਰਾ ਮਾਸ ਹੈ ਜਿਹੜਾ ਜਗਤ ਦੇ ਜੀਉਣ ਲਈ ਮੈਂ ਦਿਆਂਗਾ।।
Punjabi ERV
ਮੈਂ ਜਿਉਂਦੀ ਰੋਟੀ ਹਾਂ, ਜੋ ਸਵਰਗ ਤੋਂ ਹੇਠਾਂ ਆਈ ਹੈ। ਉਹ ਜਿਹਡ਼ਾ ਇਹ ਰੋਟੀ ਖਾਂਦਾ ਹੈ, ਸਦਾ ਜੀਵੇਗਾ। ਇਹ ਰੋਟੀ ਮੇਰਾ ਸ਼ਰੀਰ ਹੈ। ਮੈਂ ਆਪਣਾ ਸ਼ਰੀਰ ਦਿੰਦਾ ਹਾਂ ਤਾਂ ਜੋ ਇਸ ਦੁਨੀਆਂ ਦੇ ਲੋਕਾਂ ਨੂੰ ਜੀਵਨ ਮਿਲ ਸਕੇ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਜੀਵਨ ਦੀ ਰੋਟੀ ਹਾਂ, ਜੋ ਸਵਰਗ ਤੋਂ ਹੇਠਾਂ ਆਈ ਹੈ। ਉਹ ਜਿਹੜਾ ਇਸ ਰੋਟੀ ਨੂੰ ਖਾਂਦਾ ਹੈ, ਸਦਾ ਜੀਵੇਗਾ। ਇਹ ਰੋਟੀ ਮੇਰਾ ਸਰੀਰ ਹੈ। ਮੈਂ ਆਪਣਾ ਸਰੀਰ ਦਿੰਦਾ ਹਾਂ ਤਾਂ ਜੋ ਇਸ ਸੰਸਾਰ ਦੇ ਲੋਕਾਂ ਨੂੰ ਜੀਵਨ ਮਿਲ ਸਕੇ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
زِندگی دی روٹی مَیں آں جیہڑی اسمانوں لتّھی اے جے کوئی ایس روٹی وِچوں کھائے سدا تِیکر جئے گا۔ سگوں جیہڑی روٹی مَیں دُنیا دی زِندگی لئی دیاں گا اوہ میرا گوشت اے۔
Punjabi Standard Bible (Punjabi Standard Bible) 2023
ਉਹ ਜੀਉਂਦੀ ਰੋਟੀ ਜਿਹੜੀ ਸਵਰਗੋਂ ਉੱਤਰੀ, ਮੈਂ ਹਾਂ। ਜੇ ਕੋਈ ਇਸ ਰੋਟੀ ਵਿੱਚੋਂ ਖਾਵੇ ਉਹ ਅਨੰਤ ਕਾਲ ਤੱਕ ਜੀਉਂਦਾ ਰਹੇਗਾ; ਉਹ ਰੋਟੀ ਜਿਹੜੀ ਮੈਂ ਦਿਆਂਗਾ ਉਹ ਮੇਰਾ ਸਰੀਰ ਹੈ ਜੋ ਸੰਸਾਰ ਨੂੰ ਜੀਵਨ ਦੇਣ ਲਈ ਹੈ।”