John 6:53 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦੋਂ ਤੱਕ ਤੁਸੀਂ ਮਨੁੱਖ ਦੇ ਪੁੱਤਰ ਦਾ ਸਰੀਰ ਨਹੀਂ ਖਾਂਦੇ ਅਤੇ ਲਹੂ ਨਹੀਂ ਪੀਂਦੇ, ਤੁਹਾਡੇ ਕੋਲ ਤੁਹਾਡੇ ਵਿੱਚ ਸੱਚਾ ਜੀਵਨ ਨਹੀਂ ਹੋਵੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਯਿਸੂ ਨੇ ਉਹਨਾਂ ਨੂੰ ਕਿਹਾ, “ਮੈਂ ਤੁਹਾਨੂੰ ਸੱਚ ਸੱਚ ਕਹਿੰਦਾ ਹਾਂ, ਜਦੋਂ ਤੱਕ ਤੁਸੀਂ ਮਨੁੱਖ ਦੇ ਪੁੱਤਰ ਦਾ ਸਰੀਰ ਨਹੀਂ ਖਾਵੋਗੇ ਅਤੇ ਉਸ ਦਾ ਖ਼ੂਨ ਨਹੀਂ ਪੀਵੋਗੇ, ਤੁਹਾਡੇ ਕੋਲ ਜੀਵਨ ਨਹੀਂ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਉਹਨਾਂ ਨੂੰ ਕਿਹਾ, “ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ, ਜਦੋਂ ਤੱਕ ਤੁਸੀਂ ਮਨੁੱਖ ਦੇ ਪੁੱਤਰ ਦਾ ਮਾਸ ਨਹੀਂ ਖਾਂਦੇ ਅਤੇ ਉਸ ਦਾ ਲਹੂ ਨਹੀਂ ਪੀਂਦੇ, ਤੁਹਾਡੇ ਕੋਲ ਸੱਚਾ ਜੀਵਨ ਨਹੀਂ ਹੋਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਯਿਸੂ ਨੇ ਉਨ੍ਹਾਂ ਨੂੰ ਆਖਿਆ, ਮੈਂ ਤੁਹਾਨੂੰ ਸੱਚ ਸੱਚ ਆਖਦਾ ਹਾਂ ਜੇ ਤੁਸੀਂ ਮਨੁੱਖ ਦੇ ਪੁੱਤ੍ਰ ਦਾ ਮਾਸ ਨਾ ਖਾਓ ਅਤੇ ਉਹ ਦਾ ਲਹੂ ਨਾ ਪੀਓ ਤਾਂ ਤੁਹਾਡੇ ਵਿੱਚ ਜੀਉਣ ਨਹੀਂਹੈ
Punjabi ERV
ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦੋਂ ਤੱਕ ਤੁਸੀਂ ਮਨੁੱਖ ਦੇ ਪੁੱਤਰ ਦਾ ਸ਼ਰੀਰ ਨਹੀਂ ਖਾਂਦੇ ਅਤੇ ਲਹੂ ਨਹੀਂ ਪੀਂਦੇ, ਤੁਹਾਡੇ ਕੋਲ ਤੁਹਾਡੇ ਵਿੱਚ ਸੱਚਾ ਜੀਵਨ ਨਹੀਂ ਹੋਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਕਿ ਜਦੋਂ ਤੱਕ ਤੁਸੀਂ ਮਨੁੱਖ ਦੇ ਪੁੱਤਰ ਦਾ ਸਰੀਰ ਨਹੀਂ ਖਾਂਦੇ ਅਤੇ ਲਹੂ ਨਹੀਂ ਪੀਂਦੇ, ਤੁਹਾਡੇ ਕੋਲ ਸੱਚਾ ਜੀਵਨ ਨਹੀਂ ਹੋਵੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد یِسُوع اوہناں نُوں آکھیا مَیں تُہانوں سَچ سَچ آکھنا آں۔ جے تُسی اِبنِ آدم دا گوشت نا کھاؤ تے اوہدا لہو نا پِیو تُہاڈے اپنے وِچ زِندگی اے نئیں۔
Punjabi Standard Bible (Punjabi Standard Bible) 2023
ਤਦ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਮੈਂ ਤੁਹਾਨੂੰ ਸੱਚ-ਸੱਚ ਕਹਿੰਦਾ ਹਾਂ, ਜੇ ਤੁਸੀਂ ਮਨੁੱਖ ਦੇ ਪੁੱਤਰ ਦਾ ਮਾਸ ਨਾ ਖਾਓ ਅਤੇ ਉਸ ਦਾ ਲਹੂ ਨਾ ਪੀਓ ਤਾਂ ਤੁਹਾਡੇ ਵਿੱਚ ਜੀਵਨ ਨਹੀਂ ਹੈ।