John 7:1 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਤੋਂ ਬਾਦ ਯਿਸੂ ਨੇ ਗਲੀਲ ਦੇ ਪ੍ਰਾਂਤ ਵਿੱਚ ਯਾਤਰਾ ਕੀਤੀ। ਉਹ ਯਹੂਦਿਯਾ ਵਿੱਚ ਯਾਤਰਾ ਨਹੀਂ ਸੀ ਕਰਨਾ ਚਾਹੁੰਦਾ ਕਿਉਂਕਿ ਉਸ ਇਲਾਕੇ ਦੇ ਯਹੂਦੀਂ ਉਸ ਨੂੰ ਮਾਰਨਾ ਚਾਹੁੰਦੇ ਸਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹਨਾਂ ਗੱਲਾਂ ਦੇ ਬਾਅਦ ਯਿਸੂ ਗਲੀਲ ਦੇ ਇਲਾਕੇ ਵਿੱਚ ਯਾਤਰਾ ਕਰਨ ਗਏ । ਉਹ ਯਹੂਦਿਯਾ ਦੇ ਇਲਾਕੇ ਵਿੱਚ ਨਹੀਂ ਜਾਣਾ ਚਾਹੁੰਦੇ ਸਨ ਕਿਉਂਕਿ ਯਹੂਦੀ ਉਹਨਾਂ ਨੂੰ ਜਾਨੋਂ ਮਾਰਨਾ ਚਾਹੁੰਦੇ ਸਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਤੋਂ ਬਾਅਦ, ਯਿਸ਼ੂ ਨੇ ਗਲੀਲ ਵਿੱਚ ਯਾਤਰਾ ਕੀਤੀ। ਉਹ ਯਹੂਦਿਯਾ ਵਿੱਚ ਯਾਤਰਾ ਨਹੀਂ ਕਰਨਾ ਚਾਹੁੰਦੇ ਸਨ, ਕਿਉਂਕਿ ਉਸ ਇਲਾਕੇ ਦੇ ਯਹੂਦੀ ਆਗੂਵੇ ਉਹਨਾਂ ਨੂੰ ਮਾਰਨਾ ਚਾਹੁੰਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਇਹ ਦੇ ਪਿੱਛੋਂ ਪ੍ਰਭੁ ਯਿਸੂ ਗਲੀਲ ਵਿੱਚ ਫਿਰਦਾ ਰਿਹਾ ਕਿਉਂਕਿ ਉਹ ਨੇ ਯਹੂਦਿਯਾ ਵਿੱਚ ਫਿਰਨਾ ਨਾ ਚਾਹਿਆ ਇਸ ਲਈ ਜੋ ਯਹੂਦੀ ਉਹ ਦੇ ਮਾਰ ਸੁੱਟਣ ਦੇ ਮਗਰ ਪਏ ਸਨ
Punjabi ERV
ਇਸ ਤੋਂ ਬਾਦ ਯਿਸੂ ਨੇ ਗਲੀਲ ਦੇ ਪ੍ਰਾਂਤ ਵਿੱਚ ਯਾਤਰਾ ਕੀਤੀ। ਉਹ ਯਹੂਦਿਯਾ ਵਿੱਚ ਯਾਤਰਾ ਨਹੀਂ ਸੀ ਕਰਨਾ ਚਾਹੁੰਦਾ ਕਿਉਂਕਿ ਉਸ ਇਲਾਕੇ ਦੇ ਯਹੂਦੀਂ ਉਸਨੂੰ ਮਾਰਨਾ ਚਾਹੁੰਦੇ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਤੋਂ ਬਾਅਦ ਯਿਸੂ ਨੇ ਗਲੀਲ ਦੇ ਇਲਾਕੇ ਵਿੱਚ ਯਾਤਰਾ ਕੀਤੀ। ਉਹ ਯਹੂਦਿਯਾ ਵਿੱਚ ਯਾਤਰਾ ਕਰਨਾ ਨਹੀਂ ਚਾਹੁੰਦਾ ਸੀ, ਕਿਉਂਕਿ ਉਸ ਇਲਾਕੇ ਦੇ ਯਹੂਦੀ ਉਸ ਨੂੰ ਮਾਰਨਾ ਚਾਹੁੰਦੇ ਸਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ایدوں بعد یِسُوع گلِیل وِچ پِھردا رہیا کیوں جو یہُودیہ دیس وِچ اوس پِھرنا پسند نا کِیتا ایس کر کے پئی یہُودی اوہدے مارن لئی داء لبّھدے سن۔
Punjabi Standard Bible (Punjabi Standard Bible) 2023
ਇਨ੍ਹਾਂ ਗੱਲਾਂ ਤੋਂ ਬਾਅਦ ਯਿਸੂ ਗਲੀਲ ਵਿੱਚ ਫਿਰਦਾ ਰਿਹਾ, ਕਿਉਂਕਿ ਉਹ ਯਹੂਦਿਯਾ ਵਿੱਚ ਨਹੀਂ ਜਾਣਾ ਚਾਹੁੰਦਾ ਸੀ, ਇਸ ਲਈ ਕਿ ਯਹੂਦੀ ਉਸ ਨੂੰ ਮਾਰ ਸੁੱਟਣ ਦੀ ਤਾਕ ਵਿੱਚ ਸਨ।