John 7:10 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਯਿਸੂ ਦੇ ਭਰਾ ਤਿਉਹਾਰ ਤੇ ਚੱਲੇ ਗਏ। ਉਨ੍ਹਾਂ ਦੇ ਜਾਣ ਤੋਂ ਬਾਦ, ਯਿਸੂ ਵੀ ਚੱਲਿਆ ਗਿਆ। ਪਰ ਉਹ ਲੋਕਾਂ ਸਾਹਮਣੇ ਨਹੀਂ ਸਗੋਂ ਗੁਪਤ ਤੌਰ ਤੇ ਗਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਯਿਸੂ ਦੇ ਭਰਾ ਤਿਉਹਾਰ ਦੇ ਲਈ ਚਲੇ ਗਏ ਤਾਂ ਉਹ ਵੀ ਗੁਪਤ ਤੌਰ ਤੇ ਉੱਥੇ ਗਏ ਪਰ ਖੁੱਲ੍ਹੇਆਮ ਨਹੀਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਯਿਸ਼ੂ ਦੇ ਭਰਾ ਤਿਉਹਾਰ ਲਈ ਚਲੇ ਗਏ ਉਹ ਵੀ ਗੁਪਤ ਰੂਪ ਵਿੱਚ ਤਿਉਹਾਰ ਲਈ ਗਏ ਪਰ ਉਹ ਖੁੱਲ੍ਹੇਆਮ ਤਿਉਹਾਰ ਵਿੱਚ ਨਹੀਂ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਜਾਂ ਉਹ ਦੇ ਭਰਾ ਤਿਉਹਾਰ ਉੱਤੇ ਚੱਲੇ ਗਏ ਤਾਂ ਉਹ ਆਪ ਵੀ ਤੁਰ ਪਿਆ, ਪਰਗਟ ਨਹੀਂ ਪਰ ਮਾਨੋ ਗੁਪਤ ਵਿੱਚ
Punjabi ERV
ਇਸ ਲਈ ਯਿਸੂ ਦੇ ਭਰਾ ਤਿਉਹਾਰ ਤੇ ਚਲੇ ਗਏ। ਉਨ੍ਹਾਂ ਦੇ ਜਾਣ ਤੋਂ ਬਾਦ, ਯਿਸੂ ਵੀ ਚਲਿਆ ਗਿਆ। ਪਰ ਉਹ ਲੋਕਾਂ ਸਾਮ੍ਹਣੇ ਨਹੀਂ ਸਗੋਂ ਗੁਪਤ ਤੌਰ ਤੇ ਗਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਸੂ ਦੇ ਭਰਾ ਤਿਉਹਾਰ ਤੇ ਚਲੇ ਗਏ। ਉਨ੍ਹਾਂ ਦੇ ਜਾਣ ਤੋਂ ਬਾਅਦ, ਯਿਸੂ ਵੀ ਚਲਿਆ ਗਿਆ। ਪਰ ਉਹ ਲੋਕਾਂ ਸਾਹਮਣੇ ਨਹੀਂ ਸਗੋਂ ਗੁਪਤ ਤੌਰ ਤੇ ਗਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر جدوں اوہدے بھرا عید نُوں ٹُر گئے اوہ وی گیا۔ کُھلّم کُھلا نئیں پر چُھپ کے۔
Punjabi Standard Bible (Punjabi Standard Bible) 2023
ਪਰ ਜਦੋਂ ਉਸ ਦੇ ਭਰਾ ਤਿਉਹਾਰ 'ਤੇ ਚਲੇ ਗਏ ਤਾਂ ਉਹ ਵੀ ਉੱਥੇ ਗਿਆ; ਪਰ ਖੁਲ੍ਹੇਆਮ ਨਹੀਂ, ਸਗੋਂ ਗੁਪਤ ਵਿੱਚ।