John 7:19 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਕੀ ਮੂਸਾ ਨੇ ਤੁਹਾਨੂੰ ਸ਼ਰ੍ਹਾ ਨਹੀਂ ਦਿੱਤੀ ਪਰ ਤੁਹਾਡੇ ਵਿੱਚੋਂ ਕੋਈ ਵੀ ਨੇਮ ਨੂੰ ਨਹੀਂ ਮੰਨਦਾ! ਤੁਸੀਂ ਮੈਨੂੰ ਮਾਰ ਸੁੱਟਣ ਦੇ ਮਗਰ ਕਿਉਂ ਪਏ ਹੋਏ ਹੋ?”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕੀ ਮੂਸਾ ਨੇ ਤੁਹਾਨੂੰ ਵਿਵਸਥਾ ਨਹੀਂ ਦਿੱਤੀ? ਪਰ ਤੁਹਾਡੇ ਵਿੱਚੋਂ ਕੋਈ ਵੀ ਉਸ ਉੱਤੇ ਨਹੀਂ ਚੱਲਦਾ । ਤੁਸੀਂ ਮੈਨੂੰ ਮਾਰਨ ਦੀ ਕੋਸ਼ਿਸ਼ ਕਿਉਂ ਕਰ ਰਹੇ ਹੋ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕੀ ਮੋਸ਼ੇਹ ਨੇ ਤੁਹਾਨੂੰ ਬਿਵਸਥਾ ਨਹੀਂ ਦਿੱਤੀ, ਪਰ ਤੁਹਾਡੇ ਵਿੱਚੋਂ ਕੋਈ ਵੀ ਉਸ ਦੀ ਪਾਲਣਾ ਨਹੀਂ ਕਰਦਾ! ਅਸਲ ਵਿੱਚ, ਤੁਸੀਂ ਮੈਨੂੰ ਕਿਉਂ ਮਾਰਨ ਦੀ ਕੋਸ਼ਿਸ਼ ਕਰ ਰਹੇ ਹੋ?”
Punjabi Bible 2016 - ਪਵਿੱਤਰ ਬਾਈਬਲ O.V.
ਕੀ ਮੂਸਾ ਨੇ ਤੁਹਾਨੂੰ ਸ਼ਰਾ ਨਹੀਂ ਦਿੱਤੀॽ ਪਰ ਤੁਹਾਡੇ ਵਿੱਚੋਂ ਕੋਈ ਸ਼ਰਾ ਉੱਤੇ ਨਹੀਂ ਚੱਲਦਾ । ਤੁਸੀਂ ਮੇਰੇ ਮਾਰ ਸੁੱਟਣ ਦੇ ਮਗਰ ਕਿਉਂ ਪਏ ਹੋॽ
Punjabi ERV
ਕੀ ਮੂਸਾ ਨੇ ਤੁਹਾਨੂੰ ਸ਼ਰ੍ਹਾ ਨਹੀਂ ਦਿੱਤੀ ਪਰ ਤੁਹਾਡੇ ਵਿੱਚੋਂ ਕੋਈ ਵੀ ਨੇਮ ਨੂੰ ਨਹੀਂ ਮੰਨਦਾ! ਤੁਸੀਂ ਮੈਨੂੰ ਮਾਰ ਸੁੱਟਣ ਦੇ ਮਗਰ ਕਿਉਂ ਪਏ ਹੋਏ ਹੋ?”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੀ ਮੂਸਾ ਨੇ ਤੁਹਾਨੂੰ ਬਿਵਸਥਾ ਨਹੀਂ ਦਿੱਤੀ ਪਰ ਤੁਹਾਡੇ ਵਿੱਚੋਂ ਕੋਈ ਵੀ ਉਸ ਤੇ ਨਹੀਂ ਚੱਲਦਾ! ਤੁਸੀਂ ਮੈਨੂੰ ਮਾਰ ਸੁੱਟਣ ਦੇ ਮਗਰ ਕਿਉਂ ਪਏ ਹੋਏ ਹੋ?”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کِیہ مُوسیٰ تُہانوں شریعت نئیں دِتّی؟ تَد وی تُہاڈے وِچوں کوئی شریعت اُتّے نئیں ٹُردا۔ تُسی کاہِنُوں میرے مار سُٹّن دے مگر پئے ہوئے ہو؟
Punjabi Standard Bible (Punjabi Standard Bible) 2023
ਕੀ ਮੂਸਾ ਨੇ ਤੁਹਾਨੂੰ ਬਿਵਸਥਾ ਨਹੀਂ ਦਿੱਤੀ? ਪਰ ਤੁਹਾਡੇ ਵਿੱਚੋਂ ਕੋਈ ਵੀ ਬਿਵਸਥਾ ਦਾ ਪਾਲਣ ਨਹੀਂ ਕਰਦਾ। ਤੁਸੀਂ ਮੈਨੂੰ ਕਿਉਂ ਮਾਰ ਸੁੱਟਣਾ ਚਾਹੁੰਦੇ ਹੋ?”