John 7:22 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਮੂਸਾ ਨੇ ਤੁਹਾਨੂੰ ਸੁੰਨਤ ਬਾਰੇ ਸ਼ਰ੍ਹਾ ਦਿੱਤੀ। ਭਾਵੇਂ ਸੁੰਨਤ ਮੂਸਾ ਤੋਂ ਨਹੀਂ ਆਈ, ਇਹ ਸਾਡੇ ਪਿਉ-ਦਾਦਿਆਂ ਤੋਂ ਆਈ ਹੈ ਜੋ ਮੂਸਾ ਤੋਂ ਪਹਿਲਾਂ ਸਨ। ਇਸ ਲਈ ਕਈ ਵਾਰ ਤੁਸੀਂ ਸਬਤ ਦੇ ਦਿਨ ਵੀ ਸੁੰਨਤ ਕਰਦੇ ਹੋ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਨਿਰਸੰਦੇਹ ਮੂਸਾ ਨੇ ਤੁਹਾਨੂੰ ਸੁੰਨਤ ਦੀ ਰੀਤ ਦਿੱਤੀ (ਭਾਵੇਂ ਅਸਲ ਵਿੱਚ ਮੂਸਾ ਤੋਂ ਨਹੀਂ ਸਗੋਂ ਤੁਹਾਡੇ ਪੁਰਖਿਆਂ ਤੋਂ ਇਸ ਦਾ ਆਰੰਭ ਹੋਇਆ) ਅਤੇ ਤੁਸੀਂ ਸਬਤ ਦੇ ਦਿਨ ਬਾਲਕ ਦੀ ਸੁੰਨਤ ਕਰਦੇ ਹੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੋਸ਼ੇਹ ਨੇ ਤੁਹਾਨੂੰ ਸੁਨੰਤ ਬਾਰੇ ਬਿਵਸਥਾ ਦਿੱਤੀ। ਭਾਵੇਂ ਸੁੰਨਤ ਮੋਸ਼ੇਹ ਤੋਂ ਨਹੀਂ ਆਈ, ਇਹ ਸਾਡੇ ਪਿਉ-ਦਾਦਿਆਂ ਤੋਂ ਆਈ ਹੈ ਜਿਹੜੇ ਮੋਸ਼ੇਹ ਤੋਂ ਪਹਿਲਾਂ ਸਨ। ਇਸ ਲਈ ਤੁਸੀਂ ਵੀ ਸਬਤ ਦੇ ਦਿਨ ਸੁੰਨਤ ਕਰਦੇ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਇਸ ਕਾਰਨ ਮੂਸਾ ਨੇ ਤੁਹਾਨੂੰ ਸੁੰਨਤ ਦੀ ਰੀਤ ਦਿੱਤੀ ਹੈ ਭਾਵੇਂ ਉਹ ਮੂਸਾ ਤੋਂ ਨਹੀਂ ਪਰ ਪਿਉ ਦਾਦਿਆਂ ਤੋਂ ਹੈ, ਅਤੇ ਤੁਸੀਂ ਸਬਤ ਦੇ ਦਿਨ ਮਨੁੱਖ ਦੀ ਸੁੰਨਤ ਕਰਦੇ ਹੋ
Punjabi ERV
ਮੂਸਾ ਨੇ ਤੁਹਾਨੂੰ ਸੁੰਨਤ ਬਾਰੇ ਸ਼ਰ੍ਹਾ ਦਿੱਤੀ। ਭਾਵੇਂ ਸੁੰਨਤ ਮੂਸਾ ਤੋਂ ਨਹੀਂ ਆਈ, ਇਹ ਸਾਡੇ ਪਿਉ-ਦਾਦਿਆਂ ਤੋਂ ਆਈ ਹੈ ਜੋ ਮੂਸਾ ਤੋਂ ਪਹਿਲਾਂ ਸਨ। ਇਸ ਲਈ ਕਈ ਵਾਰ ਤੁਸੀਂ ਸਬਤ ਦੇ ਦਿਨ ਵੀ ਸੁੰਨਤ ਕਰਦੇ ਹੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੂਸਾ ਨੇ ਤੁਹਾਨੂੰ ਸੁੰਨਤ ਬਾਰੇ ਬਿਵਸਥਾ ਦਿੱਤੀ। ਭਾਵੇਂ ਸੁੰਨਤ ਮੂਸਾ ਤੋਂ ਨਹੀਂ ਆਈ, ਇਹ ਸਾਡੇ ਪਿਉ-ਦਾਦਿਆਂ ਤੋਂ ਆਈ ਹੈ ਜੋ ਮੂਸਾ ਤੋਂ ਪਹਿਲਾਂ ਸਨ। ਇਸ ਲਈ ਕਈ ਵਾਰ ਤੁਸੀਂ ਸਬਤ ਦੇ ਦਿਨ ਮਨੁੱਖ ਦੀ ਸੁੰਨਤ ਕਰਦੇ ਹੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس لئی مُوسیٰ تُہانوں سُنتی بہان دا حُکم دِتّا اے (بھانویں اوہ مُوسیٰ ولّوں نئیں پر وڈّیاں ولّوں اے سی) تے تُسی سبت دے دِن بندے نُوں سُنتی بہاندے ہو۔
Punjabi Standard Bible (Punjabi Standard Bible) 2023
ਇਸੇ ਕਾਰਨ ਮੂਸਾ ਨੇ ਤੁਹਾਨੂੰ ਸੁੰਨਤ ਦੀ ਰੀਤ ਦਿੱਤੀ (ਹਾਲਾਂਕਿ ਇਹ ਮੂਸਾ ਤੋਂ ਨਹੀਂ, ਸਗੋਂ ਪਿਓ ਦਾਦਿਆਂ ਤੋਂ ਹੈ) ਅਤੇ ਤੁਸੀਂ ਸਬਤ ਦੇ ਦਿਨ ਮਨੁੱਖ ਦੀ ਸੁੰਨਤ ਕਰਦੇ ਹੋ।