John 7:28 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਯਿਸੂ ਮੰਦਰ ਵਿੱਚ ਉਪਦੇਸ਼ ਦੇ ਰਿਹਾ ਸੀ, ਉਸ ਨੇ ਆਖਿਆ, “ਤੁਸੀਂ ਮੈਨੂੰ ਜਾਣਦੇ ਹੋ ਅਤੇ ਤੁਸੀਂ ਇਹ ਵੀ ਜਾਣਦੇ ਹੋ ਕਿ ਮੈਂ ਕਿੱਥੋਂ ਆਇਆ ਹਾਂ। ਪਰ ਮੈਂ ਇੱਥੇ ਆਪਣੇ ਅਧਿਕਾਰ ਨਾਲ ਨਹੀਂ ਆਇਆ। ਮੈਂ ਉਸ ਵੱਲੋਂ ਭੇਜਿਆ ਗਿਆ ਹਾਂ ਜਿਹੜਾ ਸੱਚਾ ਹੈ। ਪਰ ਤੁਸੀਂ ਉਸ ਨੂੰ ਨਹੀਂ ਜਾਣਦੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਹੈਕਲ ਵਿੱਚ ਸਿੱਖਿਆ ਦਿੰਦੇ ਹੋਏ ਉੱਚੀ ਆਵਾਜ਼ ਦੇ ਨਾਲ ਕਿਹਾ, “ਤੁਸੀਂ ਮੈਨੂੰ ਜਾਣਦੇ ਹੋ ਪਰ ਕੀ ਤੁਸੀਂ ਜਾਣਦੇ ਹੋ ਕਿ ਮੈਂ ਕਿੱਥੋਂ ਆਇਆ ਹਾਂ? ਮੈਂ ਆਪਣੇ ਆਪ ਨਹੀਂ ਆਇਆ । ਜਿਹਨਾਂ ਨੇ ਮੈਨੂੰ ਭੇਜਿਆ ਹੈ ਉਹ ਸੱਚੇ ਹਨ ਪਰ ਤੁਸੀਂ ਉਹਨਾਂ ਨੂੰ ਨਹੀਂ ਜਾਣਦੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਯਿਸ਼ੂ ਹੈਕਲ ਦੇ ਵਿਹੜੇ ਵਿੱਚ ਉਪਦੇਸ਼ ਦੇ ਰਹੇ ਸੀ ਅਤੇ ਉੱਚੀ ਆਵਾਜ਼ ਵਿੱਚ ਕਿਹਾ, “ਹਾਂ, ਤੁਸੀਂ ਮੈਨੂੰ ਜਾਣਦੇ ਹੋ ਅਤੇ ਤੁਸੀਂ ਜਾਣਦੇ ਹੋ ਕਿ ਮੈਂ ਕਿੱਥੋਂ ਆਇਆ ਹਾਂ। ਮੈਂ ਇੱਥੇ ਆਪਣੇ ਅਧਿਕਾਰ ਨਾਲ ਨਹੀਂ ਹਾਂ, ਪਰ ਜਿਨ੍ਹਾਂ ਨੇ ਮੈਨੂੰ ਭੇਜਿਆ ਉਹ ਸੱਚੇ ਹਨ। ਤੁਸੀਂ ਉਹਨਾਂ ਨੂੰ ਨਹੀਂ ਜਾਣਦੇ,
Punjabi Bible 2016 - ਪਵਿੱਤਰ ਬਾਈਬਲ O.V.
ਇਸ ਕਰਕੇ ਯਿਸੂ ਹੈਕਲ ਵਿੱਚ ਉਪਦੇਸ਼ ਕਰਦਾ ਇਹ ਉੱਚੀ ਬੋਲਿਆ ਭਈ ਤੁਸੀਂ ਤਾਂ ਮੈਨੂੰ ਜਾਣਦੇ, ਨਾਲੇ ਇਹ ਭੀ ਜਾਣਦੇ ਹੋ ਜੋ ਮੈਂ ਕਿੱਥੇ ਦਾ ਹਾਂ। ਮੈਂ ਆਪਣੇ ਆਪ ਨਹੀਂ ਆਇਆ ਪਰ ਜਿਹ ਨੇ ਮੈਨੂੰ ਘੱਲਿਆ ਸੋ ਸੱਚਾ ਹੈ ਜਿਹ ਨੂੰ ਤੁਸੀਂ ਨਹੀਂ ਜਾਣਦੇ
Punjabi ERV
ਜਦੋਂ ਯਿਸੂ ਮੰਦਰ ਵਿੱਚ ਉਪਦੇਸ਼ ਦੇ ਰਿਹਾ ਸੀ, ਉਸਨੇ ਆਖਿਆ, “ਤੁਸੀਂ ਮੈਨੂੰ ਜਾਣਦੇ ਹੋ ਅਤੇ ਤੁਸੀਂ ਇਹ ਵੀ ਜਾਣਦੇ ਹੋ ਕਿ ਮੈਂ ਕਿਥੋਂ ਆਇਆ ਹਾਂ। ਪਰ ਮੈਂ ਇਥੇ ਆਪਣੇ ਅਧਿਕਾਰ ਨਾਲ ਨਹੀਂ ਆਇਆ। ਮੈਂ ਉਸ ਵੱਲੋਂ ਭੇਜਿਆ ਗਿਆ ਹਾਂ ਜਿਹਡ਼ਾ ਸੱਚਾ ਹੈ। ਪਰ ਤੁਸੀਂ ਉਸਨੂੰ ਨਹੀਂ ਜਾਣਦੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਯਿਸੂ ਹੈਕਲ ਵਿੱਚ ਬਚਨ ਬੋਲ ਰਿਹਾ ਸੀ, ਉਸ ਨੇ ਆਖਿਆ, “ਤੁਸੀਂ ਮੈਨੂੰ ਜਾਣਦੇ ਹੋ ਅਤੇ ਤੁਸੀਂ ਇਹ ਵੀ ਜਾਣਦੇ ਹੋ ਕਿ ਮੈਂ ਕਿੱਥੋਂ ਆਇਆ ਹਾਂ। ਪਰ ਮੈਂ ਇੱਥੇ ਆਪਣੇ ਅਧਿਕਾਰ ਨਾਲ ਨਹੀਂ ਆਇਆ। ਮੈਂ ਉਸ ਵੱਲੋਂ ਭੇਜਿਆ ਗਿਆ ਹਾਂ ਜਿਹੜਾ ਸੱਚਾ ਹੈ। ਪਰ ਤੁਸੀਂ ਉਸ ਨੂੰ ਨਹੀਂ ਜਾਣਦੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس واسطے یِسُوع ہیکل وِچ سکھالن ویلے زور نال آکھیا۔ تُسی نالے مَینُوں جان دے ہو تے نالے ایہہ وی جان دے ہو مَیں کِتّھوں دا ہاں۔ تے مَیں اپنے ولّوں نئیں آیا آں۔ پر میرا گھلّن والا جِہنُوں تُسی نئیں جان دے سَچّا اے۔
Punjabi Standard Bible (Punjabi Standard Bible) 2023
ਤਦ ਯਿਸੂ ਨੇ ਹੈਕਲ ਵਿੱਚ ਉਪਦੇਸ਼ ਦਿੰਦੇ ਹੋਏ ਪੁਕਾਰ ਕੇ ਕਿਹਾ, “ਤੁਸੀਂ ਤਾਂ ਮੈਨੂੰ ਜਾਣਦੇ ਹੋ ਅਤੇ ਇਹ ਵੀ ਜਾਣਦੇ ਹੋ ਕਿ ਮੈਂ ਕਿੱਥੋਂ ਦਾ ਹਾਂ। ਮੈਂ ਆਪਣੇ ਆਪ ਨਹੀਂ ਆਇਆ, ਪਰ ਮੇਰਾ ਭੇਜਣ ਵਾਲਾ ਸੱਚਾ ਹੈ ਜਿਸ ਨੂੰ ਤੁਸੀਂ ਨਹੀਂ ਜਾਣਦੇ।