John 7:30 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਯਿਸੂ ਨੇ ਇਹ ਆਖਿਆ ਤਾਂ ਉਨ੍ਹਾਂ ਨੇ ਉਸ ਨੂੰ ਫ਼ੜਨ ਦੀ ਕੋਸ਼ਿਸ਼ ਕੀਤੀ ਪਰ ਕੋਈ ਵੀ ਉਸ ਨੂੰ ਛੂਹ ਨਾ ਸੱਕਿਆ। ਕਿਉਂ ਕਿ ਯਿਸੂ ਦੇ ਜਾਨੋਂ ਮਾਰੇ ਜਾਣ ਦਾ ਇਹ ਸਹੀ ਸਮਾਂ ਨਹੀਂ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤਦ ਲੋਕਾਂ ਨੇ ਯਿਸੂ ਨੂੰ ਫੜਨ ਦੀ ਕੋਸ਼ਿਸ਼ ਕੀਤੀ ਪਰ ਕੋਈ ਵੀ ਉਹਨਾਂ ਉੱਤੇ ਹੱਥ ਨਾ ਪਾ ਸਕਿਆ ਕਿਉਂਕਿ ਅਜੇ ਉਹਨਾਂ ਦਾ ਸਮਾਂ ਨਹੀਂ ਆਇਆ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ ਉਹਨਾਂ ਨੇ ਯਿਸ਼ੂ ਨੂੰ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਕੀਤੀ, ਪਰ ਕਿਸੇ ਨੇ ਵੀ ਉਹਨਾਂ ਨੂੰ ਹੱਥ ਨਹੀਂ ਪਾਇਆ ਕਿਉਂ ਜੋ ਅਜੇ ਤੱਕ ਉਹਨਾਂ ਦਾ ਸਮਾਂ ਨਹੀਂ ਆਇਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਓਹ ਉਸ ਦੇ ਫੜਨ ਦੇ ਮਗਰ ਪਏ ਪਰ ਕਿਨ੍ਹੇ ਉਸ ਉੱਤੇ ਹੱਥ ਨਾ ਪਾਇਆ ਇਸ ਲਈ ਜੋਉਹ ਦਾ ਵੇਲਾ ਅਜੇ ਨਹੀਂ ਸੀ ਆਇਆ
Punjabi ERV
ਜਦੋਂ ਯਿਸੂ ਨੇ ਇਹ ਆਖਿਆ ਤਾਂ ਉਨ੍ਹਾਂ ਨੇ ਉਸਨੂੰ ਫ਼ਡ਼ਨ ਦੀ ਕੋਸ਼ਿਸ਼ ਕੀਤੀ ਪਰ ਕੋਈ ਵੀ ਉਸਨੂੰ ਛੂਹ ਨਾ ਸਕਿਆ। ਕਿਉਂਕਿ ਯਿਸੂ ਦੇ ਜਾਨੋਂ ਮਾਰੇ ਜਾਣ ਦਾ ਇਹ ਸਹੀ ਸਮਾਂ ਨਹੀਂ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਯਿਸੂ ਨੇ ਇਹ ਆਖਿਆ ਤਾਂ ਉਨ੍ਹਾਂ ਨੇ ਉਸ ਨੂੰ ਫ਼ੜਨ ਦੀ ਕੋਸ਼ਿਸ਼ ਕੀਤੀ ਪਰ ਕੋਈ ਵੀ ਉਸ ਨੂੰ ਫੜ ਨਾ ਸਕਿਆ। ਕਿਉਂਕਿ ਯਿਸੂ ਦੇ ਜਾਨੋਂ ਮਾਰੇ ਜਾਣ ਦਾ ਇਹ ਠੀਕ ਸਮਾਂ ਨਹੀਂ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد اوہ چاہندے سن پئی اوہنوں پھڑ لین۔ پر ایس گلّے کِسے اوہنوں ہتّھ نا پایا۔ پئی اوہدا ویلا اجے نئیں سی آیا۔
Punjabi Standard Bible (Punjabi Standard Bible) 2023
ਤਦ ਉਨ੍ਹਾਂ ਉਸ ਨੂੰ ਫੜਨਾ ਚਾਹਿਆ, ਪਰ ਕਿਸੇ ਨੇ ਉਸ ਉੱਤੇ ਹੱਥ ਨਾ ਪਾਇਆ, ਕਿਉਂਕਿ ਉਸ ਦਾ ਸਮਾਂ ਅਜੇ ਨਹੀਂ ਆਇਆ ਸੀ।