John 7:31 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਕਈਆਂ ਲੋਕਾਂ ਨੇ ਉਸ ਉੱਤੇ ਵਿਸ਼ਵਾਸ ਕੀਤਾ ਅਤੇ ਆਖਿਆ, “ਅਸੀਂ ਮਸੀਹ ਦੇ ਆਉਣ ਦਾ ਇੰਤਜ਼ਾਰ ਕਰ ਰਹੇ ਹਾਂ। ਕੀ ਜਦੋਂ ਉਹ ਆਵੇਗਾ ਤਾਂ ਇਸ ਆਦਮੀ ਤੋਂ ਵੀ ਵੱਧ ਕਰਾਮਾਤਾਂ ਕਰੇਗਾ? ਇਸ ਲਈ ਇਹੀ ਮਸੀਹ ਹੋਣਾ ਚਾਹੀਦਾ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਭੀੜ ਵਿੱਚੋਂ ਬਹੁਤ ਸਾਰੇ ਲੋਕਾਂ ਨੇ ਯਿਸੂ ਵਿੱਚ ਵਿਸ਼ਵਾਸ ਕੀਤਾ । ਉਹ ਕਹਿਣ ਲੱਗੇ, “ਜਦੋਂ ਮਸੀਹ ਆਵੇਗਾ, ਕੀ ਉਹ ਇਸ ਆਦਮੀ ਨਾਲੋਂ ਵੱਧ ਚਮਤਕਾਰੀ ਚਿੰਨ੍ਹ ਦਿਖਾਵੇਗਾ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਭੀੜ ਵਿੱਚੋਂ ਕਈਆਂ ਨੇ ਉਹਨਾਂ ਤੇ ਵਿਸ਼ਵਾਸ ਕੀਤਾ। ਉਹਨਾਂ ਨੇ ਕਿਹਾ, “ਜਦੋਂ ਮਸੀਹਾ ਆਵੇਗਾ, ਕੀ ਉਹ ਇਸ ਆਦਮੀ ਨਾਲੋਂ ਵਧੇਰੇ ਕਰਾਮਾਤਾਂ ਕਰੇਗਾ?”
Punjabi Bible 2016 - ਪਵਿੱਤਰ ਬਾਈਬਲ O.V.
ਪਰ ਉਨ੍ਹਾਂ ਲੋਕਾਂ ਵਿੱਚੋਂ ਬਹੁਤਿਆਂ ਨੇ ਉਸ ਉੱਤੇ ਨਿਹਚਾ ਕੀਤੀ ਅਤੇ ਬੋਲੇ ਕਿ ਜਾਂ ਮਸੀਹ ਆਊਗਾ ਤਾਂ ਭਲਾ, ਉਹ ਉਨ੍ਹਾਂ ਨਿਸ਼ਾਨਾਂ ਨਾਲੋਂ ਜਿਹੜੇ ਇਸ ਨੇ ਵਿਖਾਲੇ ਹਨ ਕੁਝ ਵੱਧ ਵਿਖਾਲੂॽ
Punjabi ERV
ਪਰ ਕਈਆਂ ਲੋਕਾਂ ਨੇ ਉਸ ਉੱਤੇ ਵਿਸ਼ਵਾਸ ਕੀਤਾ ਅਤੇ ਆਖਿਆ, “ਅਸੀਂ ਮਸੀਹ ਦੇ ਆਉਣ ਦਾ ਇੰਤਜ਼ਾਰ ਕਰ ਰਹੇ ਹਾਂ। ਕੀ ਜਦੋਂ ਉਹ ਆਵੇਗਾ ਤਾਂ ਇਸ ਆਦਮੀ ਤੋਂ ਵੀ ਵਧ੍ਧ ਕਰਾਮਾਤਾਂ ਕਰੇਗਾ? ਇਸ ਲਈ ਇਹੀ ਮਸੀਹ ਹੋਣਾ ਚਾਹੀਦਾ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਕਈਆਂ ਲੋਕਾਂ ਨੇ ਉਸ ਉੱਤੇ ਵਿਸ਼ਵਾਸ ਕੀਤਾ ਅਤੇ ਆਖਿਆ, “ਅਸੀਂ ਮਸੀਹ ਦੇ ਆਉਣ ਦੀ ਉਡੀਕ ਕਰ ਰਹੇ ਹਾਂ, ਜਦੋਂ ਉਹ ਆਵੇਗਾ ਤਾਂ ਕੀ ਇਸ ਆਦਮੀ ਤੋਂ ਵੀ ਵਧ ਚਮਤਕਾਰ ਕਰੇਗਾ?”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر لوکاں وِچوں بتھیرے ایہہ آکھ کے اوہنوں مَن گئے پئی مسِیح جد آئے گا ایہناں نالوں وَدّھ مُعجزے کرے گا۔ جیہڑے ایس کِیتے نیں؟
Punjabi Standard Bible (Punjabi Standard Bible) 2023
ਪਰ ਭੀੜ ਵਿੱਚੋਂ ਬਹੁਤਿਆਂ ਨੇ ਉਸ ਉੱਤੇ ਵਿਸ਼ਵਾਸ ਕੀਤਾ ਅਤੇ ਕਹਿਣ ਲੱਗੇ, “ਜਦੋਂ ਮਸੀਹ ਆਵੇਗਾ, ਕੀ ਉਹ ਇਸ ਨਾਲੋਂ ਵੱਧ ਚਿੰਨ੍ਹ ਵਿਖਾਵੇਗਾ ਜਿਹੜੇ ਇਸ ਨੇ ਵਿਖਾਏ?”