John 7:32 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਫ਼ਰੀਸੀਆਂ ਨੇ ਯਿਸੂ ਬਾਰੇ ਇਹ ਚਰਚਾਵਾਂ ਸੁਣੀਆਂ, ਪ੍ਰਧਾਨ ਜਾਜਕਾਂ ਅਤੇ ਫ਼ਰੀਸੀਆਂ ਨੇ ਕੁਝ ਮੰਦਰ ਦੇ ਪਹਿਰੇਦਾਰਾਂ ਨੂੰ ਉਸ ਨੂੰ ਗਿਰਫ਼ਤਾਰ ਕਰਨ ਲਈ ਭੇਜਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫ਼ਰੀਸੀਆਂ ਨੇ ਲੋਕਾਂ ਨੂੰ ਯਿਸੂ ਦੇ ਬਾਰੇ ਇਹ ਗੱਲਾਂ ਕਰਦੇ ਸੁਣਿਆ ਤਾਂ ਮਹਾਂ-ਪੁਰੋਹਿਤਾਂ ਅਤੇ ਫ਼ਰੀਸੀਆਂ ਨੇ ਹੈਕਲ ਦੇ ਪਹਿਰੇਦਾਰਾਂ ਨੂੰ ਯਿਸੂ ਨੂੰ ਫੜਨ ਲਈ ਭੇਜਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਫ਼ਰੀਸੀਆਂ ਨੇ ਭੀੜ ਨੂੰ ਉਹਨਾਂ ਦੇ ਬਾਰੇ ਅਜਿਹੀਆਂ ਗੱਲਾਂ ਆਖਦਿਆਂ ਸੁਣਿਆ। ਤਦ ਮੁੱਖ ਜਾਜਕਾਂ ਅਤੇ ਫ਼ਰੀਸੀਆਂ ਨੇ ਉਹਨਾਂ ਨੂੰ ਗ੍ਰਿਫ਼ਤਾਰ ਕਰਨ ਲਈ ਹੈਕਲ ਦੇ ਪਹਿਰੇਦਾਰਾਂ ਨੂੰ ਭੇਜਿਆ।
Punjabi Bible 2016 - ਪਵਿੱਤਰ ਬਾਈਬਲ O.V.
ਫ਼ਰੀਸੀਆਂ ਨੇ ਉਹ ਦੇ ਵਿਖੇ ਲੋਕਾਂ ਦੀ ਇਹ ਚਰਚਾ ਸੁਣੀ ਤਾਂ ਪਰਧਾਨ ਜਾਜਕਾਂ ਅਤੇ ਫ਼ਰੀਸੀਆਂ ਨੇ ਸਿਪਾਹੀ ਘੱਲੇ ਜੋ ਉਹ ਨੂੰ ਫੜ ਲੈਣ
Punjabi ERV
ਜਦੋਂ ਫ਼ਰੀਸੀਆਂ ਨੇ ਯਿਸੂ ਬਾਰੇ ਇਹ ਚਰਚਾਵਾਂ ਸੁਣੀਆਂ, ਪ੍ਰਧਾਨ ਜਾਜਕਾਂ ਅਤੇ ਫ਼ਰੀਸੀਆਂ ਨੇ ਕੁਝ ਮੰਦਰ ਦੇ ਪਹਿਰੇਦਾਰਾਂ ਨੂੰ ਉਸਨੂੰ ਗਿਰਫ਼ਤਾਰ ਕਰਨ ਲਈ ਭੇਜਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਫ਼ਰੀਸੀਆਂ ਨੇ ਯਿਸੂ ਬਾਰੇ ਇਹ ਗੱਲਾਂ ਸੁਣੀਆਂ, ਮੁੱਖ ਜਾਜਕਾਂ ਅਤੇ ਫ਼ਰੀਸੀਆਂ ਨੇ ਕੁਝ ਹੈਕਲ ਦੇ ਪਹਿਰੇਦਾਰਾਂ ਨੂੰ ਉਸ ਨੂੰ ਫੜਨ ਲਈ ਭੇਜਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
فرِیسیاں سُنیا پئی لوک اوہدے مارِیاں اِنج بُڑبُڑ کر دے نیں۔ تَد فرِیسیاں تے سردار کاہِناں پیادیاں نُوں گھلّیا پئی اوہنوں پھڑ لین۔
Punjabi Standard Bible (Punjabi Standard Bible) 2023
ਫ਼ਰੀਸੀਆਂ ਨੇ ਲੋਕਾਂ ਨੂੰ ਉਸ ਦੇ ਵਿਖੇ ਇਹ ਚਰਚਾ ਕਰਦੇ ਹੋਏ ਸੁਣਿਆ; ਫਿਰ ਪ੍ਰਧਾਨ ਯਾਜਕਾਂ ਅਤੇ ਫ਼ਰੀਸੀਆਂ ਨੇ ਸਿਪਾਹੀ ਭੇਜੇ ਕਿ ਉਹ ਉਸ ਨੂੰ ਫੜ ਲੈਣ।