John 7:35 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੂਦੀਆਂ ਨੇ ਇੱਕ ਦੂਸਰੇ ਨੂੰ ਆਖਿਆ, “ਇਹ ਭਲਾ ਕਿੱਥੇ ਚੱਲਾ ਜਾਵੇਗਾ ਜਿੱਥੇ ਕਿ ਅਸੀਂ ਇਸ ਨੂੰ ਲੱਭ ਨਹੀਂ ਸੱਕਦੇ? ਕੀ ਇਹ ਉਨ੍ਹਾਂ ਯੂਨਾਨੀ ਸ਼ਹਿਰਾਂ ਵਿੱਚ ਜਾਵੇਗਾ ਜਿੱਥੇ ਸਾਡੇ ਲੋਕ ਰਹਿੰਦੇ ਹਨ? ਕੀ ਉਹ ਉੱਥੇ ਯੂਨਾਨੀਆਂ ਨੂੰ ਉਪਦੇਸ਼ ਦੇਣ ਜਾ ਰਿਹਾ ਹੈ?
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤਦ ਯਹੂਦੀ ਆਪਸ ਵਿੱਚ ਕਹਿਣ ਲੱਗੇ, “ਇਹ ਕਿੱਥੇ ਜਾਣ ਦੀ ਸੋਚ ਰਿਹਾ ਹੈ ਕਿ ਅਸੀਂ ਇਸ ਨੂੰ ਨਹੀਂ ਲੱਭ ਸਕਾਂਗੇ । ਕੀ ਇਹ ਸਾਡੇ ਲੋਕਾਂ ਕੋਲ ਯੂਨਾਨੀ ਸ਼ਹਿਰਾਂ ਵਿੱਚ ਜਾਵੇਗਾ ਅਤੇ ਯੂਨਾਨੀਆਂ ਨੂੰ ਵੀ ਸਿੱਖਿਆ ਦੇਵੇਗਾ?
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਹੂਦੀ ਆਗੂਵਾਂ ਨੇ ਇੱਕ-ਦੂਜੇ ਨੂੰ ਕਿਹਾ, “ਇਹ ਆਦਮੀ ਕਿੱਥੇ ਜਾਣਾ ਚਾਹੁੰਦਾ ਹੈ ਅਤੇ ਅਸੀਂ ਉਸ ਨੂੰ ਨਹੀਂ ਲੱਭ ਸਕਦੇ? ਕੀ ਇਹ ਉਹਨਾਂ ਸ਼ਹਿਰਾਂ ਵਿੱਚ ਜਾਏਗਾ ਜਿੱਥੇ ਸਾਡੇ ਵੀ ਲੋਕ ਰਹਿੰਦੇ ਹਨ ਅਤੇ ਉੱਥੇ ਯੂਨਾਨੀਆਂ ਨੂੰ ਉਪਦੇਸ਼ ਦੇਵੇਗਾ?
Punjabi Bible 2016 - ਪਵਿੱਤਰ ਬਾਈਬਲ O.V.
ਉਪਰੰਤ ਯਹੂਦੀਆਂ ਨੇ ਆਪਸ ਵਿੱਚ ਆਖਿਆ, ਉਹ ਕਿੱਥੇ ਜਾਊ ਜੋ ਅਸੀਂ ਉਹ ਨੂੰ ਨਾ ਲੱਭਾਗੇॽ ਭਲਾ, ਉਹ ਉਨ੍ਹਾਂ ਕੋਲ ਜਾਊ ਜਿਹੜੇ ਯੂਨਾਨੀਆਂ ਵਿੱਚ ਖਿੰਡੇ ਹੋਏ ਹਨ ਅਤੇ ਯੂਨਾਨੀਆਂ ਨੂੰ ਉਪਦੇਸ਼ ਕਰੂॽ
Punjabi ERV
ਯਹੂਦੀਆਂ ਨੇ ਇੱਕ ਦੂਸਰੇ ਨੂੰ ਆਖਿਆ, “ਇਹ ਭਲਾ ਕਿਥੇ ਚਲਾ ਜਾਵੇਗਾ ਜਿਥੇ ਕਿ ਅਸੀਂ ਇਸਨੂੰ ਲਭ ਨਹੀਂ ਸਕਦੇ? ਕੀ ਇਹ ਉਨ੍ਹਾਂ ਯੂਨਾਨੀ ਸ਼ਹਿਰਾਂ ਵਿੱਚ ਜਾਵੇਗਾ ਜਿਥੇ ਸਾਡੇ ਲੋਕ ਰਹਿੰਦੇ ਹਨ? ਕੀ ਉਹ ਉਥੇ ਯੂਨਾਨੀਆਂ ਨੂੰ ਉਪਦੇਸ਼ ਦੇਣ ਜਾ ਰਿਹਾ ਹੈ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੂਦੀਆਂ ਨੇ ਇੱਕ ਦੂਸਰੇ ਨੂੰ ਆਖਿਆ, “ਇਹ ਭਲਾ ਕਿੱਥੇ ਚਲਾ ਜਾਵੇਗਾ ਜਿੱਥੇ ਕਿ ਅਸੀਂ ਇਸ ਨੂੰ ਲੱਭ ਨਹੀਂ ਸਕਦੇ? ਕੀ ਇਹ ਉਨ੍ਹਾਂ ਯੂਨਾਨੀ ਸ਼ਹਿਰਾਂ ਵਿੱਚ ਜਾਵੇਗਾ, ਜਿੱਥੇ ਸਾਡੇ ਲੋਕ ਰਹਿੰਦੇ ਹਨ? ਕੀ ਉਹ ਉੱਥੇ ਯੂਨਾਨੀਆਂ ਨੂੰ ਬਚਨ ਸੁਨਾਉਣ ਜਾ ਰਿਹਾ ਹੈ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد یہُودی آپو وِچ آکھن لگّے پئی اوہ کِتّھے جائے گا۔ پئی اسی اوہنوں نا لَبّھ سَکاں گے۔ اوہ اوہناں کول جائے گا جیہڑے یُونانِیاں وِچ کھِلّرے ہوئے نیں۔ تے یُونانِیاں نُوں سکھالے گا؟
Punjabi Standard Bible (Punjabi Standard Bible) 2023
ਤਦ ਯਹੂਦੀਆਂ ਨੇ ਆਪਸ ਵਿੱਚ ਕਿਹਾ, “ਇਹ ਕਿੱਥੇ ਜਾਣ ਵਾਲਾ ਹੈ ਜੋ ਅਸੀਂ ਇਸ ਨੂੰ ਲੱਭ ਨਾ ਸਕਾਂਗੇ? ਕੀ ਇਸ ਨੇ ਉਨ੍ਹਾਂ ਕੋਲ ਜਾਣਾ ਹੈ ਜਿਹੜੇ ਯੂਨਾਨੀਆਂ ਵਿੱਚ ਖਿੰਡੇ ਹੋਏ ਹਨ ਅਤੇ ਯੂਨਾਨੀਆਂ ਨੂੰ ਸਿੱਖਿਆ ਦੇਵੇਗਾ?