John 7:37 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤਿਉਹਾਰ ਦਾ ਅੰਤਿਮ ਦਿਨ ਆਇਆ ਇਹ ਤਿਉਹਾਰ ਦਾ ਸਭ ਤੋਂ ਖਾਸ ਦਿਨ ਸੀ। ਉਸ ਦਿਨ ਯਿਸੂ ਨੇ ਉੱਚੀ ਅਵਾਜ਼ ਵਿੱਚ ਖਲੋ ਕੇ ਆਖਿਆ, “ਜੇਕਰ ਕੋਈ ਪਿਆਸਾ ਹੈ ਤਾਂ ਉਸ ਨੂੰ ਮੇਰੇ ਕੋਲ ਆਕੇ ਪੀਣ ਦਿਉ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤਿਉਹਾਰ ਦੇ ਅੰਤਮ ਅਤੇ ਪ੍ਰਮੁੱਖ ਦਿਨ ਯਿਸੂ ਨੇ ਖੜ੍ਹੇ ਹੋ ਕੇ ਉੱਚੀ ਆਵਾਜ਼ ਨਾਲ ਕਿਹਾ, “ਜੇਕਰ ਕੋਈ ਪਿਆਸਾ ਹੈ ਤਾਂ ਉਹ ਮੇਰੇ ਕੋਲ ਆਵੇ ਅਤੇ ਪੀਵੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਿਉਹਾਰ ਦੇ ਆਖਰੀ ਅਤੇ ਸਭ ਤੋਂ ਖਾਸ ਦਿਨ, ਯਿਸ਼ੂ ਖੜ੍ਹੇ ਹੋਏ ਅਤੇ ਉੱਚੀ ਆਵਾਜ਼ ਵਿੱਚ ਬੋਲੇ, “ਜਿਹੜਾ ਪਿਆਸਾ ਹੈ ਉਹ ਮੇਰੇ ਕੋਲ ਆ ਕੇ ਪੀਵੇ।
Punjabi Bible 2016 - ਪਵਿੱਤਰ ਬਾਈਬਲ O.V.
ਪਿਛਲੇ ਦਿਨ ਜਿਹੜਾ ਤਿਉਹਾਰ ਦਾ ਵੱਡਾ ਦਿਨ ਸੀ ਯਿਸੂ ਖੜਾ ਹੋਇਆ ਅਤੇ ਇਹ ਕਹਿ ਕੇ ਉੱਚੀ ਬੋਲਿਆ ਭਈ ਜੇ ਕੋਈ ਤਿਹਾਇਆ ਹੋਵੇ ਤਾਂ ਮੇਰੇ ਕੋਲ ਆਵੇ ਅਤੇ ਪੀਵੇ!
Punjabi ERV
ਤਿਉਹਾਰ ਦਾ ਅੰਤਿਮ ਦਿਨ ਆਇਆ ਇਹ ਤਿਉਹਾਰ ਦਾ ਸਭ ਤੋਂ ਖਾਸ ਦਿਨ ਸੀ। ਉਸ ਦਿਨ ਯਿਸੂ ਨੇ ਉੱਚੀ ਅਵਾਜ਼ ਵਿੱਚ ਖਲੋ ਕੇ ਆਖਿਆ, “ਜੇਕਰ ਕੋਈ ਪਿਆਸਾ ਹੈ ਤਾਂ ਉਸਨੂੰ ਮੇਰੇ ਕੋਲ ਆਕੇ ਪੀਣ ਦਿਉ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਿਉਹਾਰ ਦਾ ਅੰਤਿਮ ਦਿਨ ਆਇਆ ਇਹ ਤਿਉਹਾਰ ਦਾ ਸਭ ਤੋਂ ਖ਼ਾਸ ਦਿਨ ਸੀ। ਉਸ ਦਿਨ ਯਿਸੂ ਨੇ ਉੱਚੀ ਅਵਾਜ਼ ਵਿੱਚ ਬੋਲ ਕੇ ਆਖਿਆ, “ਜੇਕਰ ਕੋਈ ਪਿਆਸਾ ਹੈ ਤਾਂ ਉਹ ਮੇਰੇ ਕੋਲੋਂ ਆ ਕੇ ਪੀਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
چھیکڑلے دِن جیہڑا عید دا خاص دِن اے یِسُوع کھلو گیا تے اُچّی اُچّی آکھن لگّا جے کوئی تریہایا ہوئے تے میرے کول آئے تے پِیئے۔
Punjabi Standard Bible (Punjabi Standard Bible) 2023
ਹੁਣ ਤਿਉਹਾਰ ਦੇ ਆਖਰੀ ਦਿਨ ਜੋ ਮੁੱਖ ਦਿਨ ਸੀ, ਯਿਸੂ ਖੜ੍ਹਾ ਹੋਇਆ ਅਤੇ ਪੁਕਾਰ ਕੇ ਕਿਹਾ, “ਜੇ ਕੋਈ ਪਿਆਸਾ ਹੋਵੇ ਤਾਂ ਮੇਰੇ ਕੋਲ ਆਵੇ ਅਤੇ ਪੀਵੇ।